Thursday, December 12, 2024
spot_img
spot_img
spot_img

ਸਤਬੀਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਓਐਸਡੀ ਵਜੋਂ ਨਿਭਾਉਣਗੇ ਸੇਵਾਵਾਂ

ਯੈੱਸ ਪੰਜਾਬ
ਅੰਮ੍ਰਿਤਸਰ, 2 ਨਵੰਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨਾਲ ਓਐਸਡੀ ਵਜੋਂ ਸ. ਸਤਬੀਰ ਸਿੰਘ ਧਾਮੀ ਸੇਵਾਵਾਂ ਨਿਭਾਉਣਗੇ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਏ ਸ. ਸਤਬੀਰ ਸਿੰਘ ਧਾਮੀ ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਓਐਸਡੀ ਵਜੋਂ ਸੇਵਾ ਨਿਭਾ ਰਹੇ ਸਨ।

ਅੱਜ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸਿਰੋਪਾਓ ਦੇ ਕੇ ਇਸ ਨਵੀਂ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਕੀਤਾ। ਇਸ ਮੌਕੇ ਸ. ਸਤਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਅਤੇ ਹੋਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਮੀਤ ਸਿੰਘ ਬੂਹ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਸ. ਗੁਰਦਿਆਲ ਸਿੰਘ ਕਾਲੜਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੇ ਹੋਰ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ