Friday, January 10, 2025
spot_img
spot_img
spot_img
spot_img

ਸਪੀਕਰ ਸੰਧਵਾਂ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ’ਚ ਸਰਗਰਮ ਭਾਗੀਦਾਰ ਬਣਨ ਲਈ ਕੀਤਾ ਉਤਸ਼ਾਹਿਤ

ਯੈੱਸ ਪੰਜਾਬ
ਜਲੰਧਰ, ਅਕਤੂਬਰ 29, 2024:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਅਤੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।

ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ 70ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਪਲੈਟੀਨਮ ਜੁਬਲੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਅਕਾਦਮਿਕ ਡਿਗਰੀਆਂ ਤੋਂ ਪਰੇ ਸਿੱਖਿਆ ਦੀ ਕ੍ਰਾਂਤੀਕਾਰੀ ਸ਼ਕਤੀ ’ਤੇ ਜ਼ੋਰ ਦਿੱਤਾ।

ਸ਼੍ਰੀ ਸੰਧਵਾ ਨੇ ਕਿਹਾ ਕਿ ਸਿੱਖਿਆ ਸਾਨੂੰ ਇਕ ਚੰਗਾ ਇਨਸਾਨ ਬਣਨਾ ਸਿਖਾਉਂਦੀ ਹੈ ਅਤੇ ਜ਼ਿੰਦਗੀ ਵਿੱਚ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਤਰੱਕੀ ਕਰਨ ਦੇ ਨਾਲ-ਨਾਲ ਜੀਵਨ ਵਿੱਚ ਸੇਵਾ ਭਾਵਨਾ ਅਪਨਾਉਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ , ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਵੱਲੋਂ ਆਈਆਂ ਸ਼ਖਸੀਅਤਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।

ਸਪੀਕਰ ਕੁਲਤਾਰ ਸਿੰਘ ਸੰਧਵਾਂ, ਜਿਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਵੀ ਮੌਜੂਦ ਸਨ, ਨੇ ਹਾਜ਼ਰੀਨ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ, ਜਿਨ੍ਹਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਕੀਤੇ ਸੁਹਿਰਦ ਯਤਨਾਂ ਲਈ ਜਾਣਿਆ ਜਾਂਦਾ ਹੈ, ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਲੋਕ ਸੇਵਾ ਦੇ ਖੇਤਰ ਨਾਲ ਜੁੜੀਆਂ ਸੰਸਥਾਵਾਂ ਨੂੰ ਸਹਿਯੋਗ ਦੇਣ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਭਵਿੱਖ ਵਿੱਚ ਸੰਸਥਾ ਦੀ 100ਵੀਂ ਵਰ੍ਹੇਗੰਢ ਮਨਾਉਣ ਸਬੰਧੀ ਅਗਾਊਂ ਸ਼ੁਭਕਾਮਨਾਵਾਂ ਦਿੰਦਿਆਂ ਇਸ ਨੂੰ ਹੋਰ ਵਿਕਸਿਤ ਕਰਨ ਲਈ ਖਾਕਾ ਤਿਆਰ ਕਰਨ ਕਰਨ ਲਈ ਕਿਹਾ।

ਉਨ੍ਹਾਂ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਡੀ.ਏ.ਵੀ. ਮੈਨੇਜਮੈਂਟ ਨੂੰ 70 ਸਾਲਾਂ ਤੋਂ ਇਸ ਸੰਸਥਾ ਨੂੰ ਸਫ਼ਲਤਾ ਪੂਰਵਕ ਚਲਾਉਣ ਅਤੇ ਸਮਾਜ ਨੂੰ 36000 ਤੋਂ ਜ਼ਿਆਦਾ ਇੰਜੀਨੀਅਰ ਦੇਣ ਲਈ ਮੁਬਾਰਕਬਾਦ ਦਿੱਤੀ।

ਇਸ ਮੌਕੇ ਉਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਤਕਨੀਕ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀ ਗਈ ਸਿੱਖਿਆ ‘ਵਿਦਿਆ ਵੀਚਾਰੀ ਤਾਂ ਪਰਉਪਕਾਰੀ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੱਚੀ ਸਿੱਖਿਆ ਨਿਮਰਤਾ ਅਤੇ ਦਿਆ ਭਾਵਨਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਹੁਨਰ ਹਾਸਲ ਕਰਨ ਦੇ ਨਾਲ-ਨਾਲ ਸਾਨੂੰ ਸਭ ਨੂੰ ਦਿਆਵਾਨ ਅਤੇ ਚੰਗੇ ਇਨਸਾਨ ਬਣਨਾ ਸਿੱਖਣਾ ਚਾਹੀਦਾ ਹੈ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਖੇਤਰ ਵਿੱਚ ਤਕਨੀਕੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ।

ਸਮਾਰੋਹ ਦਾ ਸਮਾਪਤੀ ਕਾਲਜ ਦੇ 70 ਸਾਲਾਂ ਦੇ ਸਫ਼ਰ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੇ ਸੋਵੀਨਾਰ ਨੂੰ ਜਾਰੀ ਕਰਨ ਹੋਈ।

ਜਿਥੇ ਵਿਦਿਆਰਥੀਆਂ ਵੱਲੋਂ ਸਮਾਜਿਕ ਮੁੱਦਿਆਂ ’ਤੇ ਪੇਸ਼ ਕੀਤੀ ਗਈ ਪੇਸ਼ਕਾਰੀ ਦੀ ਦਰਸ਼ਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ ਉਥੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਸਮਰਪਿਤ ਸਟਾਫ਼ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਡਾ.ਜਗਰੂਪ ਸਿੰਘ ਵੱਲੋਂ ਸੂਬੇ ਵਿੱਚ ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ ਗਿਆ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ