Saturday, May 21, 2022

ਵਾਹਿਗੁਰੂ

spot_img





ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ਚ ਰੱਖੇਗਾ ਕਾਂਗਰਸ ਦਾ ਮੈਨੀਫੈਸਟੋ: ਪ੍ਰਤਾਪ ਸਿੰਘ ਬਾਜਵਾ

ਯੈੱਸ ਪੰਜਾਬ
ਚੰਡੀਗਡ਼੍ਹ, 21 ਜਨਵਰੀ, 2022 –
ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਚ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ਚ ਰੱਖਿਆ ਜਾਵੇਗਾ। ਉਹ ਆਮ ਆਦਮੀ ਪਾਰਟੀ ਤੋਂ ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨਾਲ ਪੰਜਾਬ ਕਾਂਗਰਸ ਮੁੱਖ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ ਚਾਰ ਮਹੀਨਿਆਂ ਚ 100 ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਪਰ ਸੂਬੇ ਚ ਕਿਸਾਨਾਂ ਦੀ ਹਾਲਤ ਚੰਗੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਤਤਕਾਲੀਨ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਪ੍ਰਤਾਪ ਸਿੰਘ ਕੈਰੋਂ ਸੂਬੇ ਚ ਹਰਿਤ ਕ੍ਰਾਂਤੀ ਲਿਆਏ ਸਨ। ਅਜਿਹੇ ਵਿੱਚ ਪਾਰਟੀ ਦੇ ਮੈਨੀਫੈਸਟੋ ਦਾ ਕੇਂਦਰ ਵੀ ਖੇਤੀ ਰਹੇਗੀ। ਇਸਦੇ ਤਹਿਤ ਖੇਤੀ ਵਿਭਿੰਨਤਾ ਤੇ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਕਿਸਾਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਨਿਕਲ ਸਕਣ। ਉਨ੍ਹਾਂ ਨੇ ਸੂਬੇ ਅੰਦਰ ਦੂਜੀ ਹਰਿਤ ਕ੍ਰਾਂਤੀ ਲਿਆਉਣ ਦੀ ਲੋੜ ਤੇ ਜੋਰ ਦਿੱਤਾ।

ਇਸ ਲਈ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਕਾਂਗਰਸ ਦੀ ਦੂਸਰੀ ਸਭ ਤੋਂ ਵੱਡੀ ਪਹਿਲ ਰਹੇਗੀ। ਅੱਜ ਸੂਬੇ ਤੋਂ ਵੱਡੀ ਗਿਣਤੀ ਚ ਨੌਜਵਾਨ ਚੰਗੇ ਕੈਰੀਅਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਰੁਖ਼ ਕਰ ਰਹੇ ਹਨ। ਜਿਸ ਲਈ ਉਨ੍ਹਾਂ ਦੇ ਘਰਵਾਲੇ ਆਪੇ ਜ਼ਮੀਨਾਂ ਨੂੰ ਵੇਚਣ ਲਈ ਮਜਬੂਰ ਹੋ ਜਾਂਦੇ ਹਨ।

ਜੇਕਰ ਅਜਿਹਾ ਹੀ ਚਲਦਾ ਰਿਹਾ ਤਾਂ ਇਕ ਦਿਨ ਆਪਣੇ ਪੰਜਾਬ ਚ ਪੰਜਾਬੀ ਘੱਟ ਗਿਣਤੀ ਹੋ ਜਾਣਗੇ। ਕਾਂਗਰਸ ਪਾਰਟੀ ਦਾ ਮੈਨੀਫੈਸਟੋ ਮਹਿਲਾ ਸਸ਼ਕਤੀਕਰਨ ਤੇ ਵੀ ਜ਼ੋਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੀਤੀਆਂ ਦੀ ਬਦੌਲਤ ਹੀ ਅੱਜ ਔਰਤਾਂ ਆਈਏਐਸ, ਆਈਪੀਐਸ, ਐੱਨਡੀਏ ਵਰਗੀਆਂ ਕੌਮੀ ਪੱਧਰੀ ਸੇਵਾਵਾਂ ਚ ਵਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ।

ਉਨ੍ਹਾਂ ਨੇ ਸੂਬੇ ਅੰਦਰ ਉਦਯੋਗਿਕ ਵਿਕਾਸ ਨੂੰ ਲੈ ਕੇ ਪਾਰਟੀ ਰਣਨੀਤੀ ਦਾ ਵੀ ਖੁਲਾਸਾ ਕੀਤਾ ਤੇ ਦੱਸਿਆ ਕਿ ਪੰਜਾਬ ਤੋਂ ਪੋਰਟ ਕਾਫ਼ੀ ਦੂਰ ਹੋਣ ਕਾਰਨ ਇੰਡਸਟਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਰਕਾਰ ਇੰਡਸਟਰੀ ਨੂੰ ਰਾਹਤ ਦੇਵੇਗੀ, ਤਾਂ ਜੋ ਉਦਯੋਗ ਤਰੱਕੀ ਕਰ ਸਕਣ ਅਤੇ ਸੂਬੇ ਅੰਦਰ ਆਰਥਿਕ ਵਿਕਾਸ ਹੋਣ ਸਣੇ ਰੁਜ਼ਗਾਰ ਦੇ ਮੌਕੇ ਪੈਦਾ ਹੋਣ। ਕਾਂਗਰਸ ਸ਼ਹਿਰੀ ਤੇ ਪੇਂਡੂ ਖੇਤਰਾਂ ਚ ਇੰਫਰਾਸਟਰਕਚਰ ਨੂੰ ਵਿਕਸਿਤ ਕਰੇਗੀ। ਸੂਬੇ ਚ ਖੇਡ ਤੇ ਸੰਸਕ੍ਰਿਤਕ ਵਿਕਾਸ ਤੇ ਵੀ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਸੂਬੇ ਤੋਂ ਨਵੇਂ ਖਿਡਾਰੀ ਨਿਕਲਣ ਤੇ ਸਾਡੇ ਸੱਭਿਆਚਾਰ ਦਾ ਪ੍ਰਸਾਰ ਹੋਵੇ।

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਮੈਨੀਫੈਸਟੋ ਕਮੇਟੀ ਵੱਲੋਂ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਵੱਖ ਵੱਖ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ ਤੇ ਜਲਦੀ ਹੀ ਪਾਰਟੀ ਦੇ ਮੈਨੀਫੈਸਟੋ ਪੇਸ਼ ਕੀਤਾ ਜਾਵੇਗਾ। ਸਾਡਾ ਮੈਨੀਫੈਸਟੋ ਇੱਕ ਬੰਦ ਕਮਰੇ ਚ ਤਿਆਰ ਕੀਤਾ ਗਿਆ ਦਸਤਾਵੇਜ਼ ਨਹੀਂ, ਸਗੋਂ ਲੋਕਾਂ ਨੇ ਰਾਇਸ਼ੁਮਾਰੀ ਕਰਕੇ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਸਹੀ ਅਰਥਾਂ ਵਿੱਚ ਪੰਜਾਬ ਲੋਕਾਂ ਦੀਆਂ ਉਮੀਦਾਂ ਦਾ ਇਹ ਦਰਪਣ ਹੋਵੇ।

ਉੱਥੇ ਹੀ, ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨੇ ਆਪ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਪਾਰਟੀ ਝੂਠ ਦੀ ਪੋਲ ਖੋਲੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਆਰਐੱਸਐੱਸ ਦੀ ਬੀ ਟੀਮ ਹੈ। ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਹੈ ਅਤੇ ਪੰਜਾਬ ਵਿੱਚ ਝੂਠ ਦਾ ਪ੍ਰਚਾਰ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸ਼ੀਲਾ ਦੀਕਸ਼ਿਤ ਦੀ ਸਰਕਾਰ ਵੇਲੇ ਦਿੱਲੀ ਚ 60 ਹਜ਼ਾਰ ਕਰੋੜ ਰੁਪਏ ਦਾ ਬਜਟ ਸਰਪਲੱਸ ਸੀ ਤੇ ਅੱਜ ਵੀ ਬਜਟ ਸਰਪਲੱਸ ਹੋਣ ਦੇ ਬਾਵਜੂਦ ਕੇਜਰੀਵਾਲ ਉੱਥੋਂ ਦੀਆਂ ਮਹਿਲਾਵਾਂ ਨੂੰ 100 ਰੁਪਏ ਦਾ ਭੱਤਾ ਵੀ ਨਹੀਂ ਦੇ ਸਕੇ ਹਨ ਤੇ ਪੰਜਾਬ ਚ ਮਹਿਲਾਵਾਂ ਨੂੰ 1000 ਰੁਪਏ ਦਾਝੂਠਾ ਵਾਅਦਾ ਕਰ ਰਹੇ ਹਨ।

ਇਸੇ ਤਰ੍ਹਾਂ ਸ਼ਰਾਬ ਪਾਲਿਸੀ ਚ ਬਦਲਾਅ ਕਰਕੇ ਕੇਜਰੀਵਾਲ ਸਰਕਾਰ ਨੇ ਨਾ ਸਿਰਫ਼ ਇੱਕ ਅਕਾਲੀ ਦਲ ਨਾਲ ਸਬੰਧਤ ਵਿਅਕਤੀ ਦੀ ਕੰਪਨੀ ਠੇਕਾ ਦਿੱਤਾ ਹੈ, ਸਗੋਂ ਇਨ੍ਹਾਂ ਦੇ ਇੱਕ ਐਮ ਐਲ ਏ ਦੇ ਦਫਤਰ ਦੇ ਨਾਲ ਇਕ ਇਮਾਰਤ ਚ ਸ਼ਰਾਬ ਦਾ ਠੇਕਾ ਵੀ ਖੁੱਲ੍ਹ ਚੁੱਕਿਆ ਹੈ। ਜਿਸ ਲਈ ਬਕਾਇਦਾ ਫੋਟੋ ਵੀ ਪੇਸ਼ ਕੀਤੇ। ਉਨ੍ਹਾਂ ਨੇ ਸਕੂਲਾਂ ਸੁਧਾਰ ਸਬੰਧੀ ਕੇਜਰੀਵਾਲ ਦਾਅਵਿਆਂ ਦੀ ਪੋਲ ਵੀ ਖੋਲ੍ਹੀ। ਸ਼ੀਲਾ ਦੀਕਸ਼ਿਤ ਸਰਕਾਰ ਦੇ ਮੁਕਾਬਲੇ ਜਿਥੇ ਸਕੂਲਾਂ ਚ ਦੀ ਗਿਣਤੀ ਘੱਟ ਹੋ ਚੁੱਕੀ ਹੈ। ਉੱਥੇ ਹੀ ਕਰੀਬ 20 ਹਜ਼ਾਰ ਅਧਿਆਪਕਾਂ ਚੋਂ ਇਕ ਵੀ ਪੱਕਾ ਨਹੀਂ ਹੋਇਆ।

ਜਦਕਿ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਚਿਹਰਾ ਬਣਾਉਣ ਨੂੰ ਲੈ ਕੇ ਉਹਨਾਂ ਕਿਹਾ ਕਿ ਇਹ ਸਭ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਪੰਜਾਬ ਸਰਕਾਰ ਚਲਾਉਣ ਵਾਸਤੇ ਕੀਤਾ ਗਿਆ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਐਸਵਾਈਐਲ ਦੇ ਮੁੱਦੇ ਤੇ ਵੀ ਆਪਣਾ ਸਟੈਂਡ ਕਲੀਅਰ ਕਰਨ ਨੂੰ ਕਿਹਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਚ ਮੁੜ ਤੋਂ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣੇਗੀ।

ਇਸ ਪ੍ਰੈੱਸ ਕਾਨਫਰੰਸ ਦਾ ਸੰਚਾਲਨ ਏਆਈਸੀਸੀ ਦੇ ਮੀਡੀਆ ਕੋਆਰਡੀਨੇਟਰ ਇੰਚਾਰਜ ਭੁਪਿੰਦਰ ਸਿੰਘ ਬੂਰਾ ਤੇ ਗੌਤਮ ਸੇਠ ਸਹਿ ਸੰਗਠਨ ਪ੍ਰਭਾਰੀ ਪੰਜਾਬ ਕਾਂਗਰਸ ਨੇ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼