Thursday, January 20, 2022

ਵਾਹਿਗੁਰੂ

spot_img








ਸਮਾਜ ਨਿਰਮਾਣ ਹਿੱਤ ਪ੍ਰਸ਼ਾਸ਼ਨਿਕ ਅਧਿਕਾਰੀ ਸੰਵਿਧਾਨਕ ਸ਼ਕਤੀਆਂ ਦੀ ਸੁਚੱਜੀ ਵਰਤੋਂ ਕਰਨ: ਬਨਵਾਰੀ ਲਾਲ ਪੁਰੋਹਿਤ

ਯੈੱਸ ਪੰਜਾਬ
ਕਪੂਰਥਲਾ, 29 ਨਵੰਬਰ, 2021:
ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸੰਵਿਧਾਨ ਵਲੋਂ ਉਨ੍ਹਾਂ ਨੂੰ ਦਿੱਤੀ ਸ਼ਕਤੀ ਦੀ ਵਰਤੋਂ ਨੈਤਿਕ ਕਦਰਾਂ ਕੀਮਤਾਂ ’ਤੇ ਪਹਿਰਾ ਦਿੰਦੇ ਹੋਏ ਕਰਨ ਅਤੇ ਸਮਾਜ ਭਲਾਈ ਹਿੱਤ ਪੂਰਨ ਤੌਰ ’ਤੇ ਸੰਵਿਧਾਨਕ ਸ਼ਕਤੀਆਂ ਦੀ ਸੁਚੱਜੀ ਵਰਤੋਂ ਕਰਨ।

ਉਹ ਅੱਜ ਇੱਥੇ ਕਪੂਰਥਲਾ ਜਿਲ੍ਹੇ ਦੇ ਆਪਣੇ ਪਹਿਲੇ ਦੌਰੇ ’ਤੇ ਆਏ ਸਨ, ਜਿਸ ਦੌਰਾਨ ਉਨ੍ਹਾਂ ਆਈ.ਕੇ. ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹੇ ਅੰਦਰ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ‘ਉਹ ਕੇਂਦਰੀ ਤੇ ਸੂਬਾਈ ਸਰਕਾਰਾਂ ਦੇ ਮੌਜੂਦਾ ਸ੍ਰੋਤਾਂ ਦੀ ਬਿਹਤਰੀਨ ਵਰਤੋਂ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਜਿਕ ਜਿੰਮੇਵਾਰੀ ਨੂੰ ਵਿਸ਼ੇਸ਼ ਮਹੱਤਤਾ ਦੇਣ।

ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨਿਕ ਅਧਿਕਾਰੀ ਬਿਨ੍ਹਾਂ ਕਿਸੇ ਦਬਾਅ ਦੇ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਜਿਸ ਤਹਿਤ ਉਹ ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਆਮ ਲੋਕਾਂ ਪ੍ਰਤੀ ਦਇਆ ਭਾਵ ਵਾਲਾ ਰਵੱਈਆ ਅਪਣਾਉਣ।

ਰਾਜਪਾਲ ਵਲੋਂ ਡਿਪਟੀ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨਾਲ ਜਿਲ੍ਹੇ ਦੇ ਆਰਥਿਕ, ਭੂਗੋਲਿਕ ਤੇ ਸਮਾਜਿਕ ਪੱਖਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਕੇਂਦਰੀ ਯੋਜਨਾਵਾਂ ‘ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਆਂਗਣਵਾੜੀ, ਪੋਸ਼ਣ ਅਭਿਆਨ ਬਾਰੇ ਜਾਣਕਾਰੀ ਲਈ ਗਈ।

ਇਸ ਤੋਂ ਇਲਾਵਾ ਉਨ੍ਹਾਂ ਆਈ.ਕੇ. ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋੋਂ ਤਕਨੀਕੀ ਸਿੱਖਿਆ ਦੇ ਪਸਾਰ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

ਵਿਸ਼ੇਸ਼ ਤੌਰ ’ਤੇ ਉਨ੍ਹਾਂ ਯੂਨੀਵਰਸਿਟੀ ਦੀ ਨੈਕ ਐਕਰੀਡੇਸ਼ਨ ਬਾਰੇ ਜਾਣਕਾਰੀ ਹਾਸਿਲ ਕਰਨ ਵਿਚ ਦਿਲਚਸਪੀ ਦਿਖਾਈ।

ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਤਕਨੀਕੀ ਸਿੱਖਿਆ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਮੇਸ਼ ਕੁਮਾਰ ਗੰਤਾ ਆਈ.ਏ.ਐਸ., ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ, ਆਈ.ਜੀ. ਜਲੰਧਰ ਰੇਂਜ ਸ਼੍ਰੀ ਜੀ.ਐਸ. ਢਿੱਲੋਂ , ਐਸ.ਐਸ.ਪੀ. ਸ੍ਰੀ ਹਰਕਮਲਪ੍ਰੀਤ ਸਿੰਘ ਖੱਖ, ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ ਵਲੋਂ ਰਾਜਪਾਲ ਜੀ ਦਾ ਸਵਾਗਤ ਕੀਤਾ ਗਿਆ।

ਪੰਜਾਬ ਪੁਲਿਸ ਦੀ ਇਕ ਟੁਕੜੀ ਤੇ ਪੀ.ਏ.ਪੀ. ਦੇ ਬੈਂਡ ਵਲੋਂ ਰਾਜਪਾਲ, ਪੰਜਾਬ ਨੂੰ ਸਲਾਮੀ ਵੀ ਦਿੱਤੀ ਗਈ। ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵਲੋਂ ਰਾਜਪਾਲ ਜੀ ਨੂੰ ਸ਼੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਟੂ ਗਵਰਨਰ ਪੰਜਾਬ ਸ੍ਰੀ ਜੇ.ਐਮ. ਬਾਲਾਮੂਰਗਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ.ਆਂਗਰਾ ਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼