Thursday, January 20, 2022

ਵਾਹਿਗੁਰੂ

spot_img








ਸਰੇਆਮ ਅੰਧੇਰ-ਗਰਦੀ ਹੈ ਨਸਾ ਤਸਕਰੀ ਮਾਮਲੇ ਵਿੱਚ ਇੱਕ ਹੋਰ ਜਾਂਚ ਪੈਨਲ ਬਣਾਉਣਾ: ਭਗਵੰਤ ਮਾਨ

ਯੈੱਸ ਪੰਜਾਬ
ਚੰਡੀਗੜ 28, ਨਵੰਬਰ 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਹੁ ਕਰੋੜੀ ਨਸਾ ਤਸਕਰੀ ਮਾਮਲੇ ਵਿੱਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗਠਿਤ ਕੀਤੇ ਇਕ ਹੋਰ ਜਾਂਚ ਪੈਨਲ (ਕਮੇਟੀ) ਨੂੰ ਸਿਰੇ ਦੀ ਅੰਧੇਰ-ਗਰਦੀ ਕਰਾਰ ਦਿੰਦਿਆਂ ਕਿਹਾ ਕਿ ਨਸਾ ਤਸਕਰੀ ਵਿਚ ਬਦਨਾਮ ਵੱਡੀਆਂ ਮੱਛੀਆਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਨਕਸੇ ਕਦਮ ਉਤੇ ਤੁਰ ਪਏ ਹਨ ਤਾਂ ਕਿ ਇਹ ਮਾਮਲਾ ਹੋਰ ਲਟਕਾਇਆ ਜਾਵੇ ਅਤੇ 2022 ਦੀਆਂ ਚੋਣਾਂ ਲੰਘ ਜਾਣ।

ਐਤਵਾਰ ਨੂੰ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਚੰਨੀ ਸਰਕਾਰ ਨੂੰ ਪੁੱਛਿਆ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੇ ਨਸੇ ਦੇ ਵੱਡੇ ਸੌਦਾਗਰਾਂ ਨੂੰ ਹੱਥ ਪਾਉਣ ਅਤੇ ਸਲਾਖਾਂ ਪਿੱਛੇ ਸੁੱਟਣ ਲਈ ਹੋਰ ਕਿੰਨੀਆਂ ਜਾਂਚ ਟੀਮਾਂ ਬਨਾਉਣੀਆਂ ਪੈਣਗੀਆਂ? ਅਜਿਹੀਆਂ ਹੋਛੀਆਂ ਚਾਲਾਂ ਅਤੇ ਚੁਸਤ ਚਲਾਕੀਆਂ ਨੂੰ ਪੰਜਾਬ ਦੀ ਜਨਤਾ ਪੈਣੀ ਨਜਰ ਨਾਲ ਦੇਖ ਰਹੀ ਹੈ ਅਤੇ ਚੰਗੀ ਤਰਾਂ ਸਮਝ ਰਹੀ ਹੈ। ਇੱਕ ਤੋਂ ਬਾਅਦ ਇੱਕ ਜਾਂਚ ਪੈਨਲ ਜਾਂ ਟੀਮਾਂ ਗਠਿਤ ਕਰਕੇ ਕਾਂਗਰਸ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਨਤਾ ਨੂੰ ਗੁਮਰਾਹ ਕਰਨ ਦੀ ਕੋਸਸਿ ਨਾ ਕਰਨ।

ਭਗਵੰਤ ਮਾਨ ਨੇ ਇੱਕ ਤੀਰ ਨਾਲ ਕਈ ਨਿਸਾਨੇ ਲਗਾਉਂਦੇ ਹੋਏ ਕਿਹਾ,‘‘ਚੰਨੀ ਸਾਬ ਜੇਕਰ ਤੁਸੀਂ ਸੱਚਮੁੱਚ ਕਮਜੋਰ ਮੁੱਖ ਮੰਤਰੀ ਨਹੀਂ ਹੋ ਤਾਂ ਬਦਨਾਮ ਅਤੇ ਵੱਡੇ ਨਸਾ ਤਸਕਰਾਂ ਨੂੰ ਹੱਥ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਵਰਗੇ ਆਨੇ ਬਹਾਨੇ ਤੇ ਟਾਲ ਮਟੋਲਾ ਕਿਉਂ ਹੋ ਰਹੀਆਂ ਹਨ? ਨਾਲ ਕਿ ਗ੍ਰਹਿ ਮੰਤਰੀ ਸੁੱਖੀ ਰੰਧਾਵਾ ਵੀ ਸਪਸਟ ਕਰਨ ਕਿ ਕਿਹੜੀ ਮਜਬੂਰੀ ਹੈ ਕਿ ਉਨਾਂ ਨੇ (ਰੰਧਾਵਾ) ਵੀ ਕੈਪਟਨ ਵਾਲੇ ਰਾਹ ‘ਤੇ ਤੁਰਨਾ ਸੁਰੂ ਕਰ ਦਿੱਤਾ? ਕੀ ਕੋਈ ਸੈਟਿੰਗ ਹੋ ਗਈ ਹੈ ਜਾਂ ਫਿਰ ਲੱਤਾਂ ਭਾਰ ਨਹੀਂ ਝੱਲ ਰਹੀਆਂ?

ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਵਜੋਂ ਸਿੱਧੂ ਸਾਹਿਬ (ਨਵਜੋਤ ਸਿੰਘ ਸਿੱਧੂ) ਵੀ ਦੱਸ ਦੇਣ ਕਿ ਉਨਾਂ ਨੂੰ ਮਰਨ ਵਰਤ ਰੱਖਣ ਤੱਕ ਦੀ ਨੌਬਤ ਪਿੱਛੇ ਅਸਲੀ ਕਾਰਨ ਕੀ ਹੈ? ਪੰਜਾਬ ਦੀ ਜਨਤਾ ਬੜੀ ਸੱਿਦਤ ਅਤੇ ਫਕਿਰਮੰਦੀ ਨਾਲ ਜਾਣਨਾ ਚਾਹੁੰਦੀ ਹੈ ਕਿਉਂਕਿ ਮਾਮਲਾ ਪੰਜਾਬ ਦੀ ਨੌਜਵਾਨ ਪੀੜੀਆਂ ਨਾਲ ਜੁੜਿਆ ਹੋਇਆ ਹੈ। ਨਸਅਿਾਂ ਦੇ ਜਾਲ ਨੇ ਹਜਾਰਾਂ ਗੱਭਰੂ ਜਵਾਨ, ਪੁੱਤਰਾਂ, ਭਰਾਵਾਂ ਅਤੇ ਪਤੀਆਂ ਨੂੰ ਮਾਵਾਂ, ਭੈਣਾਂ ਅਤੇ ਸੁਹਾਗਣਾਂ ਕੋਲੋਂ ਸਦਾ ਲਈ ਖੋਹ ਲਿਆ।“

ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਵੀ ਘੇਰਦਿਆਂ ਪੁੱਛਿਆ, “ ਇਤਿਹਾਸਿਕ ਮੋਰਚਿਆਂ ਦਾ ਸੁਨਹਿਰਾ ਅਤੇ ਸਾਨਾਮੱਤਾ ਪਿਛੋਕੜ ਰੱਖਣ ਵਾਲੇ ਸ੍ਰੋਮਣੀ ਅਕਾਲੀ ਦਲ ਦੇ ਬੈਨਰ ਥੱਲੇ ਉਹ (ਬਾਦਲ ਪਰਿਵਾਰ) ਅੱਜ-ਕੱਲ ਕਿਹੜੇ ਖੇਖੇਣਾਂ ਉੱਤੇ ਉਤਰ ਆਇਆ ਹੈ ਬਦਨਾਮੀ ਦਾ ਦਾਗ ਲਗਵਾ ਚੁੱਕੇ ਆਪਣੇ ਰਿਸਤੇਦਾਰਾਂ ਨੂੰ ਬਚਾਉਣ ਲਈ ਹੁਣ ਉਹ (ਬਾਦਲ ਪਰਿਵਾਰ) ਸ੍ਰੋਮਣੀ ਅਕਾਲੀ ਦਲ ਦੇ ਨਾਮ ਥੱਲੇ ‘ਮੋਰਚੇ‘ ਲਗਵਾਏਗਾ? ਜੇਕਰ ਅਜਿਹਾ ਹੈ ਤਾਂ ਬਾਦਲ ਐਂਡ ਕੰਪਨੀ ਨੂੰ ਸ੍ਰੋਮਣੀ ਅਕਾਲੀ ਦਲ ਦਾ ਨਾਮ ਨਹੀ ਵਰਤਣਾ ਚਾਹੀਦਾ।“

ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਹਕੀਕਤ ਦਾ ਸਾਹਮਣਾ ਕਰਨ ਤੋਂ ਭੱਜਣਾ ਨਹੀਂ ਚਾਹੀਦਾ। ਮਾਨ ਮੁਤਾਬਿਕ, “ਇਕ ਪਾਸੇ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ ਕਿ ਉਨਾਂ ਦੇ ਇੱਕ ਕਰੀਬੀ ਰਿਸਤੇਦਾਰ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਹੇ ਹੈ, ਦੂਜੇ ਪਾਸੇ ਕਹਿ ਰਹੇ ਹਨ ਕਿ ਉਹ ਡਰਦੇ ਨਹੀਂ। ਜੇਕਰ ਕੇਸ ਝੂਠਾ ਹੈ ਅਤੇ ਡਰ ਉਹਨਾਂ (ਬਾਦਲਾਂ) ਨੂੰ ਲਗਦਾ ਨਹੀਂ ਤਾਂ ਫਿਰ ਹੋ-ਹੱਲਾ ਕਰਨ ਦੀ ਥਾਂ ਹਕੀਕਤ ਦਾ ਸਾਹਮਣਾ ਕਿਉਂ ਨਹੀਂ ਕਰ ਰਹੇ।“

ਮਾਨ ਨੇ ਬਾਦਲਾਂ ਨੂੰ ਸੰਬੋਧਨ ਕਰਦੇ ਕਿਹਾ,“ ਕੇਸ ਦਾ ਝੂਠ-ਸੱਚ ਅਦਾਲਤਾਂ ਨੇ ਸਾਬਿਤ ਕਰਨਾ ਹੈ। ਬਾਦਲ ਪਰਿਵਾਰ ਨੂੰ ਚਾਹੀਦਾ ਹੈ ਕਿ ਉਹ ਅਦਾਲਤ ਵਿਚ ਕੇਸਾਂ ਦਾ ਸਾਹਮਣਾ ਕਰਨ ।

ਭਗਵੰਤ ਮਾਨ ਨੇ ਚੰਨੀ ਸਰਕਾਰ ਨੂੰ ਕਿਹਾ ਕਿ ਉਹ ਐਸਟੀਐਫ ਦੀ ਬੰਦ ਲਿਫਾਫਾ ਜਾਂਚ ਰਿਪੋਰਟ ਦੀ ਆੜ ਵਿੱਚ ਹੋਰ ਸਮਾਂ ਬਰਬਾਦ ਨਾ ਕਰੇ, ਕਿਉਂਕਿ ਕਿਸੇ ਵੀ ਅਦਾਲਤ ਨੇ ਨਸਾ ਤਸਕਰੀ ਦੇ ਮਾਮਲੇ ਦੀ ਅਗਲੇਰੀ ਜਾਂਚ ਲਈ ਪੰਜਾਬ ਸਰਕਾਰ ਦੇ ਹੱਥ ਬੰਨੇ ਨਹੀਂ ਹਨ।

ਦੂਸਰਾ ਐਸਟੀਐਫ ਵੱਲੋਂ ਅਦਾਲਤ ਨੂੰ ਸੌਂਪੀ ਬੰਦ ਲਿਫਾਫਾ ਰਿਪੋਰਟ ਦੀ ਇੱਕ ਦਫਤਰੀ ਨਕਲ ਗ੍ਰਹਿ ਵਿਭਾਗ ਕੋਲ ਮੌਜੂਦ ਹੈ ਜਿਸ ਨੂੰ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਜਦ ਮਰਜੀ ਦੇਖ ਸਕਦੇ ਹਨ, ਬੇਸੱਕ ਜਨਤਕ ਨਾ ਕਰ ਸਕਦੇ ਹੋਣ ਪਰੰਤੂ ਰਿਪੋਰਟ ਵਿੱਚ ਸਾਮਲ ਨਸਾ ਤਸਕਰਾਂ ਅਤੇ ਉਨਾਂ ਦੇ ਸਰਪ੍ਰਸਤਾਂ ਦੇ ਨਾਵਾਂ ਉੱਤੇ ਤੁਰੰਤ ਐਕਸਨ ਵੀ ਲੈ ਸਕਦੇ ਹਨ। ਪਰੰਤੂ ਚੰਨੀ ਸਰਕਾਰ ਜਾਂ ਗ੍ਰਹਿ ਮੰਤਰੀ ਰੰਧਾਵਾ ਇਸ ਪਾਸੇ ਚੱਲਣ ਦੀ ਥਾਂ ਕੈਪਟਨ ਦੀ ‘ਮਾਮਲਾ ਲਟਕਾਓ, ਦੋਸੀ ਬਚਾਓ‘ ਨੀਤੀ ਉੱਤੇ ਹੀ ਚੱਲ ਰਹੇ ਹਨ ਜਿਸ ਦਾ ਪਰਦਾਫਾਸ ਵੀ ਹੋ ਚੁੱਕਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼