Monday, May 19, 2025
spot_img
spot_img
spot_img
spot_img

ਸ਼ਾਨਨ ਪਾਵਰ ਪ੍ਰੋਜੈਕਟ Punjab ਦੀ ਮਲਕੀਅਤ, Himachal ਸਰਕਾਰ ਦਾ ਕੋਈ ਹੱਕ ਨਹੀਂ ਬਣਦਾ: Harbhajan Singh ETO

ਯੈੱਸ ਪੰਜਾਬ
ਚੰਡੀਗੜ੍ਹ, 18 ਅਪ੍ਰੈਲ, 2025

Punjab ਰਾਜ ਦੇ ਬਿਜਲੀ ਮੰਤਰੀ ਸ. Harbhajan Singh ETO ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਵੱਲੋਂ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਦਿੱਤੇ ਗਏ ਬਿਆਨ ਨੂੰ ਮੁੱਢੋਂ ਰੱਦ ਕਰਦਿਆਂ,

ਕਿਹਾ ਕਿ ਸ਼ਾਨਨ ਪਾਵਰ ਪ੍ਰੋਜੈਕਟ Punjab ਰਾਜ ਦੀ ਮਲਕੀਅਤ ਹੈ ਅਤੇ ਇਸ ਉਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਦਾ ਕੋਈ ਹੱਕ ਨਹੀਂ ਬਣਦਾ।

ਉਨ੍ਹਾਂ ਕਿਹਾ ਕਿ ਸ੍ਰੀ ਅਗਨੀਹੋਤਰੀ ਨੂੰ ਸ਼ਾਨਨ ਪ੍ਰੋਜੈਕਟ ਸਬੰਧੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਤੋਂ ਜਾਣੂ ਹੋ ਜਾਣਾ ਚਾਹੀਦਾ ਸੀ। ਤੱਥਾਂ ਤੋਂ ਅਣਜਾਣ ਹੋਣ ਕਾਰਨ ਸ੍ਰੀ ਅਗਨੀਹੋਰਤੀ ਗਲ਼ਤ ਬਿਆਨਬਾਜ਼ੀ ਕਰਕੇ ਦੋ ਰਾਜਾਂ ਦੇ ਆਪਸੀ ਸਬੰਧਾਂ ਨੂੰ ਖਰਾਬ ਕਰਨ ਦਾ ਕੰਮ ਕਰ ਰਹੇ ਹਨ।

ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੈਂ ਸ੍ਰੀ ਅਗਨੀਹੋਤਰੀ ਦੀ ਜਾਣਕਾਰੀ ਲਈ ਦੱਸਣਾਂ ਚਾਹੁੰਦਾ ਹਾਂ ਕਿ 1966 ਵਿੱਚ ਪੰਜਾਬ ਰਾਜ ਦਾ ਪੁਨਰਗਠਨ ਹੋਇਆ ਸੀ , ਜਿਸ ਉਪਰੰਤ ਭਾਰਤ ਸਰਕਾਰ ਨੇ ਪੁਨਰਗਠਿਤ ਰਾਜਾਂ ਦੀਆਂ ਜਾਇਦਾਦਾਂ ਅਤੇ ਦੇਣਦਾਰੀਆਂ ਦੀ ਮਾਲਕੀ ਸਬੰਧੀ ਮਿਤੀ 01-05-1967 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 67(4) ਦੇ ਅਨੁਸਾਰ ਭਾਰਤ ਸਰਕਾਰ ਨੇ ਹਾਈਡਰੋ ਪਾਵਰ ਹਾਊਸ ਜੋਗਿੰਦਰ ਨਗਰ ਦੀਆਂ ਜਾਇਦਾਦਾਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਅਲਾਟ ਕੀਤੀਆਂ ਗਈਆਂ ਸਨ,ਜੋ ਕਿ ਹੁਣ ਪੀਐਸਪੀਸੀਐਲ ਵਜੋਂ ਪੰਜਾਬ ਰਾਜ ਵਿੱਚ ਸੇਵਾਵਾਂ ਦੇ ਰਿਹਾ ਹੈ ।

ਉਨ੍ਹਾਂ ਕਿਹਾ ਕਿ ਸ੍ਰੀ ਅਗਨੀਹੋਰਤੀ ਨੂੰ ਸਮਝਣਾ ਚਾਹੀਦਾ ਹੈ ਕਿ ਜੋ ਐਕਟ ਸੰਸਦ ਵੱਲੋਂ ਲਾਗੂ ਕੀਤਾ ਗਿਆ ਹੋਵੇ ਉਹ ਕਾਨੂੰਨ ਬਣ ਜਾਂਦਾ ਹੈ , ਜੋ ਕਿ ਬਿਨਾਂ ਕਿਸੇ ਬਦਲਾਅ ਦੇ ਲਾਗੂ ਹੋਣ ਯੋਗ ਦਸਤਾਵੇਜ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਰਾਜਾਂ ਦੇ ਅਧਿਕਾਰਾਂ ਨੂੰ ਨਿਰਧਾਰਤ ਕਰਦਾ ਹੈ, ਇਸ ਲਈ, ਸ਼ਾਨਨ ਪ੍ਰੋਜੈਕਟ ਪੂਰਨ ਰੂਪ ਵਿੱਚ ਪੰਜਾਬ ਰਾਜ ਦੀ ਸੰਪਤੀ ਹੈ।

ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਿੰਚਾਈ ਅਤੇ ਬਿਜਲੀ ਮੰਤਰਾਲੇ ਵੱਲੋਂ ਆਪਣੇ ਪੱਤਰ ਨੰਬਰ ਈਐਲ11.77(45)/71 ਮਿਤੀ 22-03-1972 ਰਾਹੀਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਬਹੁ-ਮੰਤਵੀ ਪ੍ਰੋਜੈਕਟਾਂ ਅਤੇ ਬਿਜਲੀ ਵਿਭਾਗ ਦੇ ਸਕੱਤਰ ਨੂੰ ਸੁਚਿਤ ਕੀਤਾ ਗਿਆ ਸੀ ਕਿ ਬਿਜਲੀ ਸਟੇਸ਼ਨਾਂ ਦੀ ਵੰਡ ਬਾਬਤ 01-05-1967 ਦੀ ਨੋਟੀਫਿਕੇਸ਼ਨ ਨੂੰ ਸੋਧਿਆ ਨਹੀਂ ਜਾਵੇਗਾ।

ਇਸ ਤੋਂ ਇਲਾਵਾ, ਜਾਇਦਾਦ ਦੀ ਮਾਲਕੀ ਸੰਬੰਧੀ ਮੁੱਦਾ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਬਿਜਲੀ ਵਿਭਾਗ, ਊਰਜਾ ਮੰਤਰਾਲੇ ਕੋਲ ਵੀ ਉਠਾਇਆ ਗਿਆ ਸੀ ਅਤੇ ਇਸਨੂੰ ਸਾਲ 1987 ਵਿੱਚ ਵੀ ਭਾਰਤ ਸਰਕਾਰ ਵੱਲੋ ਦੁਬਾਰਾ ਸਪੱਸ਼ਟ ਤੌਰ ’ਤੇ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਸ਼ਾਨਨ ਪਾਵਰ ਪ੍ਰੋਜੈਕਟ ਦੀ ਪੰਜਾਬ ਰਾਜ ਨੂੰ ਅਲਾਟਮੈਂਟ ਬਿਲਕੁਲ ਦਰੁਸਤ ਹੈ ਅਤੇ ਇਹ ਪੰਜਾਬ ਦਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਸ੍ਰੀ ਅਗਨੀਹੋਤਰੀ ਵੱਲੋਂ ਆਪਣੇ ਬਿਆਨ ਵਿੱਚ ਇਹ ਕਹਿਣਾ ਕਿ ਮੰਡੀ ਦੇ ਰਾਜੇ ਵੱਲੋਂ ਭਾਰਤ ਸਰਕਾਰ ਨੂੰ 99 ਸਾਲ ਦੇ ਪਟੇ ’ਤੇ ਦਿੱਤਾ ਗਿਆ ਸੀ ਅਤੇ ਇਸ ਦੇ ਨਾਲ ਇਹ ਵੀ ਕਹਿਣਾ ਕਿ ਹਿਮਾਚਲ ਪ੍ਰਦੇਸ਼ ਦਾ ਮੰਡੀ ਇਲਾਕਾ ਕਦੇ ਵੀ ਪੰਜਾਬ ਰਾਜ ਦਾ ਹਿੱਸਾ ਨਹੀਂ ਰਿਹਾ,ਬਾਰੇ ਮੈਂ ਸ੍ਰੀ ਅਗਨੀਹੋਤਰੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੰਡੀ ਦੇ ਰਾਜੇ ਅਤੇ ਅੰਗਰੇਜ਼ ਸਰਕਾਰ ਵਿਚ ਸਮਝੌਤੇ ਤਹਿਤ ਸੰਨ 1925 ਵਿੱਚ ਬਣਨਾ ਸ਼ੁਰੂ ਹੋਇਆ ਸੀ ਅਤੇ 1932 ਵਿੱਚ ਪੂਰਾ ਹੋ ਗਿਆ ਸੀ। ਭਾਰਤ ਦੇਸ਼ ਬਣਨ ਉਪਰੰਤ ਹਿਮਾਚਲ ਦਾ ਹਰ ਜ਼ਿਲ੍ਹਾ ਪੰਜਾਬ ਦਾ ਹਿੱਸਾ ਸੀ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਨਘੜ੍ਹਤ ਬਿਆਨ ਦੇ ਕੇ ਸ੍ਰੀ ਅਗਨੀਹੋਤਰੀ ਹਿਮਾਚਲ ਦੇ ਲੋਕਾਂ ਨੂੰ ਮੂਰਖ ਬਨਾਉਣਾ ਚਾਹੁੰਦੇ ਹਨ।

ਬਿਜਲੀ ਮੰਤਰੀ ਨੇ ਕਿਹਾ ਕਿ ਸਾਲ 2023 ਵਿੱਚ ਵੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਾਨਨ ਪਾਵਰ ਪ੍ਰੋਜਕਟ ਦੀ ਲੀਜ਼ ਦੇ ਖਤਮ ਹੋਣ ਸਬੰਧੀ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਗਿਆ ਸੀ ਕਿ ਇਹ ਪ੍ਰੋਜੈਕਟ ਹੁਣ ਹਿਮਾਚਲ ਸਰਕਾਰ ਨੂੰ ਸੌਂਪਿਆ ਜਾਵੇ।

ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵੱਲੋਂ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਬਣਾਏ ਜਾ ਰਹੇ ਬੇਵਜਹ ਦਬਾਅ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਹਿੱਤਾ ਦੀ ਰਾਖੀ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਦੇ ਸਕੱਤਰ (ਬਿਜਲੀ) ਵੱਲੋਂ ਮਾਣਯੋਗ ਸਰਵ ਉੱਚ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ ਜੋਕਿ ਮਾਨਯੋਗ ਸਰਵ ਉੱਚ ਅਦਾਲਤ ਦੇ ਵਿਚਾਰ ਅਧੀਨ ਹੈ। ਇਸ ਲਈ ਸ੍ਰੀ ਮੁਕੇਸ਼ ਅਗਨੀਹੋਰਤੀ ਨੂੰ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,180FansLike
111,788FollowersFollow

ਸਿੱਖ ਜਗ਼ਤ

ਮਨੋਰੰਜਨ

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img
spot_img