ਯੈੱਸ ਪੰਜਾਬ
ਮੋਗਾ, 21 ਮਈ, 2022:
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਅਕਾਲ ਚਲਾਣਾ ਕਰ ਗਏ ਹਨ।
ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ ਜਿੱਥੇ ਉਹ ਇਲਾਜ ਅਧੀਨ ਸਨ।
ਉਹ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਜਥੇਦਾਰ ਤੋਤਾ ਸਿੰਘ ਖ਼ੇਤੀਬਾੜੀ ਅਤੇ ਸਿੱਖ਼ਿਆ ਮਤਰੀ ਰਹਿਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਰਹੇ ਸਨ।
ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ’ਤੇ ਸਾਬਕਾ ਮੁੱਖ ਮੰਤਰੀ ਸ:ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੂੰ ਕਦੇ ਨਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਇਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ