Tuesday, February 18, 2025
spot_img
spot_img
spot_img
spot_img

ਸਾਬਕਾ AG Hardev Singh Mattewal ਅਕਾਲ ਚਲਾਣਾ ਕਰ ਗਏ, SGPC ਪ੍ਰਧਾਨ Advocate Dhami ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਅੰਮ੍ਰਿਤਸਰ, 24 ਜਨਵਰੀ, 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ Punjab ਦੇ ਸਾਬਕਾ ਐਡਵੋਕੇਟ ਜਨਰਲ ਸ. Hardev Singh Mattewal ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ Hardev Singh Mattewal ਨੇ ਕਨੂੰਨੀ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਹੱਕਾਂ ਲਈ ਅਹਿਮ ਕਾਰਜ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਡੇਢ ਦਹਾਕੇ ਤੋਂ ਵੱਧ ਨਿਸ਼ਕਾਮ ਤੌਰ ’ਤੇ ਦਿੱਤੀਆਂ ਕਾਨੂੰਨੀ ਸੇਵਾਵਾਂ ਨੂੰ ਵੀ ਭੁੱਲਿਆ ਨਹੀਂ ਜਾ ਸਕਦਾ।

ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਮੱਤੇਵਾਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰੰਨਣ ਨੇ ਵੀ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਵਾਹਿਗੁਰੂ ਦੇ ਚਰਨਾ ਵਿਚ ਅਰਦਾਸ ਕੀਤੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ