ਯੈੱਸ ਪੰਜਾਬ
ਚੰਡੀਗੜ੍ਹ, 16 ਫਰਵਰੀ, 2025
ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ Punjab Vidhan Sabha ਦੇ ਸਪੀਕਰ ਸ. Kultar Singh Sandhwan ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ ਵਿਦਿਆਰਥੀਆਂ ਲਈ Punjab Vidhan Sabha ਦਾ ਦੌਰਾ ਕਰਨ ਲਈ ਉਚਿਤ ਪ੍ਰਬੰਧ ਕਰਨ।
ਸ. Sandhwan ਨੇ ਕਿਹਾ ਕਿ ਸਾਡੀਆਂ ਕੋਸ਼ਿਸ਼ਾਂ ਨੂੰ ਉਦੋਂ ਬੂਰ ਪਿਆ, ਜਦੋਂ ਸਾਲ 2022 ਸੈਸ਼ਨ ਦੌਰਾਨ 155 ਵਿਦਿਆਰਥੀਆਂ ਨੇ Punjab Vidhan Sabha ਦੀ ਅਸਲ ਕਾਰਵਾਈ ਸਮੇਂ ਦੌਰਾ ਕੀਤਾ ਅਤੇ 900 ਵਿਦਿਆਰਥੀਆਂ ਨੇ ਗੈਰ-ਸੈਸ਼ਨ ਦਿਨਾਂ ਦੌਰਾਨ ਦੌਰਾ ਕੀਤਾ। ਇਸ ਉਪਰੰਤ ਸਾਲ 2023 ਦੇ ਸੈਸ਼ਨ ਦੇ ਦਿਨਾਂ ਦੌਰਾਨ 990 ਵਿਦਿਆਰਥੀਆਂ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1157 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ।
ਸ. Sandhwan ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਲ 2024 ਦੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਕੰਮਕਾਜ ਦੌਰਾਨ 998 ਵਿਦਿਆਰਥੀਆਂ ਨੇ ਦੌਰਾ ਕੀਤਾ। ਇਸੇ ਤਰ੍ਹਾਂ ਸਾਲ 2024 ਦੇ ਗੈਰ-ਸੈਸ਼ਨ ਦਿਨਾਂ ਦੌਰਾਨ 2320 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਹਨਾਂ ਨੇ ਬਹੁਤ ਖੁਸ਼ੀ ਮਹਿਸੂਸ ਕੀਤੀ।
ਸ. ਸੰਧਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਦਰਮਿਆਨ ਰਾਜਨੀਤੀ ਦੇ ਖੇਤਰ ਵਿੱਚ ਵੀ ਦਿਲਚਸਪੀ ਪੈਦਾ ਹੋਈ, ਜੋ ਕਿ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਲਾਹੇਵੰਦ ਹੈ। ਸਪੀਕਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਦਾ ਦੌਰਾ ਉਨ੍ਹਾਂ ਦੇ ਭਵਿੱਖੀ ਜੀਵਨ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਇਮਾਰਤ ਦੇ ਅਦਭੁੱਤ ਡਿਜ਼ਾਈਨ ਅਤੇ ਆਰਕੀਟੈਕਚਰ ਨੂੰ ਦੇਖ ਕੇ ਬਹੁਤ ਹੈਰਾਨੀ ਪ੍ਰਗਟਾਈ।