Thursday, January 20, 2022

ਵਾਹਿਗੁਰੂ

spot_img








ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 –
“ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ, ਕੋਟਕਪੂਰਾ ਅਤੇ ਹੋਰ ਵੱਡੀ ਗਿਣਤੀ ਵਿਚ ਕਈ ਸਥਾਨਾਂ ਉਤੇ ਸਾਜਸੀ ਢੰਗ ਨਾਲ ਅਪਮਾਨ ਕੀਤੇ ਗਏ ਸਨ ।

ਜਦੋ ਸਿੱਖ ਕੌਮ ਇਨਸਾਫ਼ ਲਈ ਬਹਿਬਲ ਕਲਾਂ ਵਿਖੇ ਅਮਨਮਈ ਢੰਗ ਨਾਲ ਰੋਸ਼ ਕਰ ਰਹੀ ਸੀ ਤਾਂ ਬਾਦਲ ਹਕੂਮਤ ਨੇ ਉਸ ਸਮੇ ਦੇ ਡੀਜੀਪੀ ਸੁਮੇਧ ਸੈਣੀ ਦੀ ਅਗਵਾਈ ਵਿਚ ਸਿੱਖਾਂ ਉਤੇ ਗੋਲੀ ਚਲਾਕੇ ਦੋ ਸਿੱਖ ਸ਼ਹੀਦ ਭਾਈ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਕਰ ਦਿੱਤਾ ਸੀ ਅਤੇ ਅਨੇਕਾ ਸਿੱਖਾਂ ਨੂੰ ਜਖ਼ਮੀ ਕਰ ਦਿੱਤਾ ਸੀ ।

2015 ਤੋਂ ਅੱਜ ਤੱਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਅਤੇ ਸਿੱਖਾਂ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਸਿੱਖ ਕੌਮ ਸੰਘਰਸ਼ ਕਰਦੀ ਆ ਰਹੀ ਹੈ । ਐਸ.ਜੀ.ਪੀ.ਸੀ ਦੀ ਸਰਪ੍ਰਸਤੀ ਹੇਠ 328 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਲੋਪ ਕਰ ਦਿੱਤਾ ਗਿਆ ਹੈ ਜੋ ਅਜੇ ਤੱਕ ਪ੍ਰਾਪਤ ਨਹੀਂ ਹੋਏ ਅਤੇ ਨਾ ਹੀ ਇਸ ਸੰਬੰਧ ਵਿਚ ਦੋਸ਼ੀਆਂ ਵਿਰੁੱਧ ਐਸ.ਜੀ.ਪੀ.ਸੀ. ਦੇ ਅਧਿਕਾਰੀ ਕੋਈ ਕਾਨੂੰਨੀ ਕਾਰਵਾਈ ਕਰਨ ਨੂੰ ਤਿਆਰ ਹਨ । ਅੱਜ ਤੱਕ ਕੋਈ ਇਨਸਾਫ਼ ਨਹੀਂ ਮਿਲਿਆ ।

ਬਲਕਿ ਸ੍ਰੀ ਕੰਵਰਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਸਿੱਟ ਜਾਂਚ ਕਮੇਟੀ ਦੀ ਰਿਪੋਰਟ ਜਿਸ ਵਿਚ ਦੋਸ਼ੀਆਂ ਦੀ ਪਹਿਚਾਣ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਲਈ ਨਾਮ ਪੇਸ਼ ਕੀਤੇ ਗਏ ਸਨ । ਲੇਕਿਨ ਜਸਟਿਸ ਸ਼ੇਰਾਵਤ, ਜਸਟਿਸ ਸਾਂਗਵਾਨ ਅਤੇ ਜਸਟਿਸ ਬਜਾਜ ਆਦਿ ਜੱਜਾਂ ਨੇ ਉਸ ਜਾਂਚ ਰਿਪੋਰਟ ਨੂੰ ਨਜ਼ਰ ਅੰਦਾਜ ਕਰਦੇ ਹੋਏ ਅਤੇ ਰੱਦ ਕਰਦੇ ਹੋਏ ਦੋਸ਼ੀਆਂ ਨੂੰ ਬਣਦੀਆਂ ਕਾਨੂੰਨੀ ਸਜ਼ਾਵਾਂ ਦੇਣ ਦੀ ਬਜਾਇ ਰਾਹਤ ਦੇਣ ਦੇ ਅਮਲ ਕਰਕੇ ਸਿੱਖ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ । ਇਸਦੇ ਨਾਲ ਹੀ ਸਿੱਖ ਕੌਮ ਦਾ ਜੋ ਅਦਾਲਤਾਂ, ਜੱਜਾਂ ਤੇ ਕਾਨੂੰਨ ਵਿਚ ਥੋੜਾ-ਬਹੁਤਾਂ ਵਿਸਵਾਸ ਬਚਦਾ ਸੀ, ਉਸਨੂੰ ਵੀ ਖ਼ਤਮ ਕਰ ਦਿੱਤਾ ।

ਇਨਸਾਫ਼ ਦੇਣ ਵਿਚ ਦੇਰੀ ਕਰਨਾ ਅਸਲੀਅਤ ਵਿਚ ਇਨਸਾਫ਼ ਦਾ ਗਲਾਂ ਘੁੱਟਣ ਦੇ ਬਰਾਬਰ ਹੀ ਕਾਰਵਾਈ ਹੈ । ਇਸ ਸੰਬੰਧ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ ਨਿਰੰਤਰ ਮੋਰਚਾ ਚੱਲਦਾ ਆ ਰਿਹਾ ਹੈ, ਇਸੇ ਵਿਸ਼ੇ ਉਤੇ 28 ਨਵੰਬਰ ਨੂੰ ਪੰਥ-ਗ੍ਰੰਥ ਅਤੇ ਕਿਸਾਨ ਬਚਾਓ ਇਕੱਠ ਬਰਗਾੜੀ ਦੇ ਖੇਡ ਸਟੇਡੀਅਮ ਵਿਖੇ ਰੱਖਿਆ ਗਿਆ ਹੈ । ਜਿਸ ਵਿਚ ਸਮੂਹ ਸਿੱਖ ਕੌਮ ਅਤੇ ਇਨਸਾਫ਼ ਪਸ਼ੰਦਾਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਰਗਾੜੀ ਵਿਖੇ ਚੱਲ ਰਹੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਇਨਸਾਫ਼ ਪ੍ਰਾਪਤੀ ਦੇ ਮੋਰਚੇ ਨੂੰ ਮੁੱਖ ਰੱਖਕੇ 28 ਨਵੰਬਰ 2021 ਨੂੰ ਪੰਥ-ਗ੍ਰੰਥ ਤੇ ਕਿਸਾਨ ਬਚਾਓ ਇਕੱਠ ਵਿਚ ਸਮੁੱਚੀ ਸਿੱਖ ਕੌਮ, ਪ੍ਰੰਥ ਦਰਦੀਆਂ, ਪੰਥਕ ਜਥੇਬੰਦੀਆਂ, ਬਾਹਰਲੇ ਮੁਲਕਾਂ ਵਿਚ ਸਰਗਰਮ ਪੰਥਕ ਸਖਸ਼ੀਅਤਾਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਆਦਿ ਸਭਨਾਂ ਨੂੰ ਪਹੁੰਚਣ ਦੀ ਹਾਰਦਿਕ ਅਪੀਲ ਕਰਦੇ ਹੋਏ ਪ੍ਰਗਟ ਕੀਤੇ ।

ਉਨ੍ਹਾਂ ਕਿਹਾ ਕਿ ਇਹ ਵੀ ਹੁਕਮਰਾਨਾਂ ਵੱਲੋ ਸਿੱਖ ਕੌਮ ਨਾਲ ਵੱਡੀ ਬੇਇਨਸਾਫ਼ੀ ਹੋ ਰਹੀ ਹੈ ਕਿ ਜਿੰਨੀਆਂ ਵੀ ਇੰਡੀਆਂ ਦੀਆਂ ਵਿਧਾਨਿਕ ਸੰਸਥਾਵਾਂ ਹਨ, ਉਨ੍ਹਾਂ ਦੀ ਚੋਣ ਹਰ 5 ਸਾਲ ਬਾਅਦ ਹੁੰਦੀ ਹੈ ਇਸੇ ਤਰ੍ਹਾਂ ਐਸ.ਜੀ.ਪੀ.ਸੀ. ਦੀ ਧਾਰਮਿਕ ਸੰਸਥਾਂ ਦੀ ਕਾਨੂੰਨੀ ਮਿਆਦ 5 ਸਾਲ ਹੈ । ਪਰ ਬੀਤੇ 10 ਸਾਲਾਂ ਤੋਂ ਇਸ ਦੀ ਜਰਨਲ ਚੋਣ ਨਾ ਕਰਵਾਕੇ ਸਿੱਖ ਕੌਮ ਨਾਲ ਬਹੁਤ ਵੱਡਾ ਧੋਖਾ, ਫਰੇਬ ਕੀਤਾ ਜਾ ਰਿਹਾ ਹੈ ।

ਜਦੋਂਕਿ ਬਾਕੀ ਕਾਨੂੰਨੀ ਸੰਸਥਾਵਾਂ, ਪਾਰਲੀਮੈਂਟ, ਸੂਬਿਆਂ ਦੀਆਂ ਅਸੈਬਲੀਆਂ, ਮਿਊਸੀਪਲ ਕਾਰਪੋਰੇਸ਼ਨਾਂ, ਮਿਊਸੀਪਲ ਕੌਸਲਾਂ, ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਆਦਿ ਦੀ ਚੋਣ ਹਰ 5 ਸਾਲ ਬਾਅਦ ਹੁੰਦੀ ਆ ਰਹੀ ਹੈ । ਐਸ.ਜੀ.ਪੀ.ਸੀ. ਦੀ ਸੰਸਥਾਂ ਦੀਆਂ ਜਮਹੂਰੀ ਕਦਰਾਂ-ਕੀਮਤਾਂ ਨੂੰ ਕੁੱਚਲ ਦਿੱਤਾ ਗਿਆ ਹੈ ਜੋ ਸਾਡੀ ਇਸ ਮਹਾਨ ਸੰਸਥਾਂ ਦੇ ਪ੍ਰਬੰਧ ਨੂੰ ਤਹਿਸ-ਨਹਿਸ ਕਰਨ ਵਾਲੀਆ ਦੁੱਖਦਾਇਕ ਕਾਰਵਾਈਆ ਹਨ ।

ਇਸੇ ਤਰ੍ਹਾਂ ਇਸ ਮਹਾਨ ਸੰਸਥਾਂ ਦੇ ਅਧੀਨ ਆਉਦੇ ਵਿਦਿਅਕ ਅਤੇ ਸਿਹਤਕ ਅਦਾਰਿਆ ਜਿਨ੍ਹਾਂ ਦੀ ਆਮਦਨ ਐਸ.ਜੀ.ਪੀ.ਸੀ. ਦੇ ਖਜਾਨੇ ਵਿਚ ਆਉਣੀ ਚਾਹੀਦੀ ਹੈ, ਕਿਉਂਕਿ ਇਹ ਸੰਸਥਾਵਾਂ ਕੌਮੀ ਖਜਾਨੇ ਵਿਚੋ ਹੀ ਬਣੀਆ ਹਨ । ਉਨ੍ਹਾਂ ਅਦਾਰਿਆ ਨੂੰ ਬੀਤੇ ਕੁਝ ਸਮੇ ਤੋ ਬਾਦਲ ਪਰਿਵਾਰ ਨੇ ਆਪਣੇ ਸੰਬੰਧੀਆਂ ਦੇ ਨਿੱਜੀ ਟਰੱਸਟ ਬਣਾਕੇ ਐਸ.ਜੀ.ਪੀ.ਸੀ. ਦੇ ਅਧਿਕਾਰ ਨੂੰ ਖਤਮ ਕਰ ਦਿੱਤਾ ਹੈ ਅਤੇ ਵੱਡੇ ਪੱਧਰ ਤੇ ਇਨ੍ਹਾਂ ਅਦਾਰਿਆ ਵਿਚ ਹਰ ਪੱਖੋ ਲੁੱਟ-ਖਸੁੱਟ ਜਾਰੀ ਹੈ ।

ਇਸੇ ਤਰ੍ਹਾਂ ਸਿੱਖ ਗੁਰਧਾਮਾਂ ਦੇ ਲੰਗਰਾਂ ਵਿਚ ਵਰਤੋ ਆਉਣ ਵਾਲੀਆ ਰਸਦਾਂ ਚੀਨੀ, ਆਟਾ, ਘਿਓ, ਦਾਲਾਂ, ਸਬਜੀਆਂ ਆਦਿ ਦੀ ਖਰੀਦੋ-ਫਰੋਖਤ ਅਤੇ ਗੁਰੂਘਰਾਂ ਦੀਆਂ ਇਮਾਰਤਾਂ ਲਈ ਸੀਮੇਟ, ਬਜਰੀ, ਰੇਤਾ, ਲੋਹਾ, ਲੱਕੜ, ਬਿਜਲਈ ਸਮਾਨ ਆਦਿ ਦੀ ਖਰੀਦੋ-ਫਰੋਖਤ ਵਿਚ ਵੱਡੇ ਘਪਲੇ ਹੁੰਦੇ ਆ ਰਹੇ ਹਨ । ਸਿਰਪਾਓ, ਚੰਦੋਆ ਸਾਹਿਬ ਦੀ ਖਰੀਦੋ-ਫਰੋਖਤ ਸਮੇ ਵੀ ਅਜਿਹੇ ਗੈਰ ਇਖਲਾਕੀ ਅਮਲ ਹੋ ਰਹੇ ਹਨ ।

ਇਨ੍ਹਾਂ ਸਭ ਕੌਮੀ ਪੰਥਕ ਮੁੱਦਿਆ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਬਰਕਰਾਰ ਕਰਵਾਉਣ ਲਈ ਹੀ 28 ਨਵੰਬਰ ਨੂੰ ਬਰਗਾੜੀ ਵਿਖੇ ਇਕੱਠ ਰੱਖਿਆ ਗਿਆ ਹੈ ਜਿਸ ਵਿਚ ਹਰ ਸਿੱਖ ਆਪਣੀ ਇਖਲਾਕੀ ਜ਼ਿੰਮੇਵਾਰੀ ਸਮਝਦੇ ਹੋਏ ਵੱਧ ਤੋ ਵੱਧ ਸੰਗਤਾਂ ਨੂੰ ਨਾਲ ਲੈਕੇ ਸਮੂਲੀਅਤ ਕਰਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼