Wednesday, January 19, 2022

ਵਾਹਿਗੁਰੂ

spot_img








ਸਿੱਖਿਆ ਪ੍ਰਣਾਲੀ ‘ਤੇ ਪਰਗਟ ਨੇ ਕੇਜਰੀਵਾਲ ਨੂੰ ਦਿਖਾਇਆ ਸ਼ੀਸ਼ਾ; ਕਿਹਾ ਪੰਜਾਬ ਦੇ 19377 ਸਕੂਲਾਂ ਦਾ ਮੁਕਾਬਲਾ ਦਿੱਲੀ ਦੇ 2767 ਸਕੂਲਾਂ ਨਾਲ ਨਹੀਂ ਕੀਤਾ ਜਾ ਸਕਦਾ

ਯੈੱਸ ਪੰਜਾਬ
ਜਲੰਧਰ, 26 ਨਵੰਬਰ, 2021:
ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੀਸ਼ਾ ਦਿਖਾਉਂਦਿਆਂ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਅੱਜ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ 19377 ਸਕੂਲ ਹਨ, ਜਿਨ੍ਹਾਂ ਦੀ ਦਿੱਲੀ ਦੇ 2767 ਸਕੂਲਾਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ।

ਸਿੱਖਿਆ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਸਸਤੇ ਪ੍ਰਚਾਰ ਦੇ ਹਥਕੰਡੇ ਅਪਨਾਉਣ ਦੀ ਬਜਾਏ ਮੁੱਦਿਆਂ ‘ਤੇ ਅਧਾਰਿਤ ਰਾਜਨੀਤੀ ਕਰਨ ਦੀ ਸਲਾਹ ਦਿੱਤੀ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਵਰਗੇ ਸੰਪੂਰਨ ਸੂਬੇ ਨੂੰ ਦੂਰ-ਦੁਰਾਡੇ ਦੇ ਸਕੂਲਾਂ ਨਾਲ ਚਲਾਉਣ ਦੀਆਂ ਪੇਚੀਦਗੀਆਂ ਦਿੱਲੀ ਵਰਗੀ ਸੰਕੁਚਿਤ ਨਗਰ ਪਾਲਿਕਾ ਤੋਂ ਪੂਰੀ ਤਰ੍ਹਾਂ ਵੱਖਰੀ ਚੁਣੌਤੀ ਹਨ।ਪੰਜਾਬ ਵਿੱਚ ਦਿੱਲੀ ਨਾਲੋਂ 7 ਗੁਣਾ ਜ਼ਿਆਦਾ ਸਕੂਲ ਹਨ। . ਉਨ੍ਹਾਂ ਵਿਦਿਆਰਥੀਆਂ, ਅਧਿਆਪਕਾਂ, ਪ੍ਰਵਾਸੀ ਭਾਰਤੀਆਂ ਅਤੇ ਪੰਜਾਬ ਦੇ ਨਾਗਰਿਕਾਂ ਨੂੰ ਮੁਬਾਰਕਬਾਦ ਵੀ ਦਿੱਤੀ, ਜਿਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਨੇ ਨੈਸ਼ਨਲ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ।

ਸੂਬਾ ਸਰਕਾਰ ਵੱਲੋਂ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਤਕਰੀਬਨ 20,000 ਅਧਿਆਪਕਾਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ, ਜੋ ਕਿ ਅਗਲੇ ਮਹੀਨੇ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਰੋਜ਼ਗਾਰ ਵਿੱਚ ਸੁਧਾਰ ਦੇ ਮੰਤਵ ਨਾਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬੇ ਦੇ ਚੋਟੀ ਦੇ ਸਿੱਖਿਆ ਸ਼ਾਸਤਰੀਆਂ ਦਾ ਇਕ ਮੰਚ ਤਿਆਰ ਕੀਤਾ ਗਿਆ ਹੈ।

ਕੇਜਰੀਵਾਲ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਮੰਤਰੀ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਵਿਦਿਆਰਥੀ-ਅਧਿਆਪਕ ਅਨੁਪਾਤ ‘ਚ ਦੋਵਾਂ ਰਾਜਾਂ ਵਿਚ ਕ੍ਰਮਵਾਰ 32.27 ਅਤੇ 25 ਪ੍ਰਤੀਸ਼ਤ ਦਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਪਰ ਪ੍ਰਾਇਮਰੀ ਪੱਧਰ ਤੱਕ ਜ਼ੀਰੋ ਫੀਸਦੀ ਡਰਾਪ ਆਊਟ ਦਰ ਨੂੰ ਬਰਕਰਾਰ ਰੱਖਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ‘ਆਪ’ ਦੇ ਸੀਨੀਅਰ ਆਗੂ ਐਚ.ਐਸ.ਫੂਲਕਾ ਵੱਲੋਂ ਵੀ ਪੀ.ਜੀ.ਆਈ. ਵਿੱਚ ਵਿਲੱਖਣ ਪ੍ਰਾਪਤੀ ‘ਤੇ ਪੰਜਾਬ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਕੀਤੀ ਗਈ ਸੀ। ਸ. ਪਰਗਟ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸਮਾਰਟ ਸਕੂਲ, ਮੈਰੀਟੋਰੀਅਸ ਸਕੂਲ, ਸਰਹੱਦੀ ਖੇਤਰਾਂ ਦੇ ਸਕੂਲ, ਅਧਿਆਪਕਾਂ ਦੀ ਗਿਣਤੀ ਅਤੇ ਪੇਂਡੂ ਸਕੂਲਾਂ ਦਾ ਵਿਸ਼ਾਲ ਵਿੱਦਿਅਕ ਢਾਂਚਾ ਹੈ।

ਦਾਖਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ. ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਲੀ ਦੇ 47.04 ਦੇ ਮੁਕਾਬਲੇ 55.5 ਪ੍ਰਤੀਸ਼ਤ ਹੈ। ਇਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਦੀ ਪ੍ਰਾਇਮਰੀ ਤੋਂ ਅੱਪਰ ਪ੍ਰਾਇਮਰੀ ਗਰੁੱਪ ਵਿੱਚ ਤਬਦੀਲੀ 99.37 ਫੀਸਦੀ, ਅੱਪਰ ਪ੍ਰਾਇਮਰੀ ਤੋਂ ਸੈਕੰਡਰੀ ਵਿੱਚ 100.75 ਫੀਸਦੀ ਹੈ ਜਦਕਿ ਦਿੱਲੀ ਵਿੱਚ ਕ੍ਰਮਵਾਰ 97.01 ਅਤੇ 97.07 ਫੀਸਦੀ ਹੈ। ਇਸੇ ਤਰ੍ਹਾਂ ਜਿਥੇ ਪੰਜਾਬ ਦੇ ਸੈਕੰਡਰੀ ਸਕੂਲਾਂ ਵਿੱਚ ਬਰਕਰਾਰ ਰਹਿਣ ਦਰ (ਰਿਟੈਂਸ਼ਨ ਰੇਟ) ਦਿੱਲੀ ਦੇ 81.08 ਫੀਸਦੀ ਦੇ ਮੁਕਾਬਲੇ 86.02 ਫੀਸਦੀ ਹੈ ਉਥੇ ਹਾਇਰ ਸੈਕੰਡਰੀ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਰਿਟੈਂਸ਼ਨ ਦਰ 91.09 ਫੀਸਦੀ ਹੈ, ਜੋ ਅਗਸਤ ਵਿੱਚ ਦਿੱਲੀ ਵਿੱਚ 59.04 ਫੀਸਦੀ ਸੀ।

ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸਿੱਖਿਆ ਗ੍ਰਾਂਟਾਂ ਦੇ ਪ੍ਰਬੰਧ ਵਿੱਚ ਕੇਂਦਰ ਵੱਲੋਂ ਵਿੱਤੀ ਪੱਖਪਾਤ ਦੇ ਬਾਵਜੂਦ ਪੰਜਾਬ ਇਹ ਸਭ ਕੁਝ ਹਾਸਲ ਕਰਨ ਦੇ ਸਮਰੱਥ ਹੈ।

ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਕਦੇ ਵੀ ਕੇਜਰੀਵਾਲ ਦੇ ਏਜੰਡੇ ‘ਤੇ ਨਹੀਂ ਰਿਹਾ ਕਿਉਂਕਿ ਉਹ ਪੰਜਾਬ ਵਿੱਚ ਕੁਝ ਹੋਰ ਅਤੇ ਦਿੱਲੀ ਵਿਚ ਕੁਝ ਹੋਰ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਨਾ ਤਾਂ ਕਦੇ ਕੇਜਰੀਵਾਲ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਮੰਤਰੀ ਵੱਲੋਂ ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ਹੁਣ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਸਕੂਲਾਂ ਦਾ ਦੌਰਾ ਕਰ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ‘ਤੇ ਵਰ੍ਹਦਿਆਂ ਸ. ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਨਿਵੇਸ਼ ਕਰਨ ਦੇ ਨਾਂ ‘ਤੇ ਪ੍ਰਵਾਸੀ ਭਾਰਤੀਆਂ ਤੋਂ ਭਾਰੀ ਫੰਡ ਇਕੱਠਾ ਕੀਤਾ ਗਿਆ ਪਰ ਉਨ੍ਹਾਂ ਪੰਜਾਬ ਦੇ ਸਕੂਲਾਂ ‘ਤੇ ਇਕ ਪੈਸਾ ਵੀ ਨਹੀਂ ਖਰਚਿਆ ਅਤੇ ਇਸ ਤਰ੍ਹਾਂ ਐਨ.ਆਰ.ਆਈ. ਭਰਾਵਾਂ ਨਾਲ ਧੋਖਾ ਕੀਤਾ ।

ਇੱਕ ਸਵਾਲ ਦੇ ਜਵਾਬ ਵਿੱਚ ਸ. ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਹਜ਼ਾਰਾਂ ਵਿਦਿਆਰਥੀਆਂ ਦੀ ਸਹੂਲਤ ਲਈ ਜਲਦੀ ਹੀ 5ਵੀਂ ਅਤੇ 8ਵੀਂ ਜਮਾਤ ਦੇ ਦਾਖਲਿਆਂ ‘ਤੇ ਜੁਰਮਾਨੇ ਮੁਆਫ਼ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਸ਼੍ਰੀ ਰਜਿੰਦਰ ਬੇਰੀ, ਸੁਸ਼ੀਲ ਰਿੰਕੂ ਵੀ ਮੌਜੂਦ ਸਨ।

ਮੰਤਰੀ ਵੱਲੋਂ ਟੀ.ਈ.ਟੀ. ਪਾਸ ਅਧਿਆਪਕਾਂ ਨਾਲ ਮੁਲਾਕਾਤ : ਸ. ਪਰਗਟ ਸਿੰਘ ਨੇ ਟੀ.ਈ.ਟੀ.ਪਾਸ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਗੌਰ ਨਾਲ ਸੁਣੀਆਂ। ਉਨ੍ਹਾਂ ਉਮੀਦਵਾਰਾਂ ਦੇ ਮਸਲਿਆਂ ਸਬੰਧੀ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿਵਾਇਆ ਅਤੇ ਇਹ ਵੀ ਕਿਹਾ ਕਿ ਉਹ ਵੱਖ-ਵੱਖ ਮੁੱਦਿਆਂ ‘ਤੇ ਰੋਸ ਦਰਜ ਕਰਵਾਉਣ ਵਾਲੇ ਅਧਿਆਪਕ ਭਾਈਚਾਰੇ ਦੇ ਮਸਲਿਆਂ ਨੂੰ ਸੁਣਨ ਲਈ ਹਮੇਸ਼ਾ ਉਪਲਬਧ ਹਨ। ਉਨ੍ਹਾਂ ਕਿਹਾ ਕਿ ਕੁਝ ਵਿਚਾਰ ਅਧੀਨ ਮਾਮਲੇ ਹਨ ਨਹੀਂ ਤਾਂ ਉਹ ਅਤੇ ਮੁੱਖ ਮੰਤਰੀ ਤਾਂ ਅਧਿਆਪਕਾਂ ਦੀ ਜਲਦੀ ਤੋਂ ਜਲਦੀ ਭਰਤੀ ਨੂੰ ਯਕੀਨੀ ਬਣਾਉਣ ਲਈ ਸਕਾਰਾਤਮਕ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,495FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼