Saturday, May 21, 2022

ਵਾਹਿਗੁਰੂ

spot_img

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ
ਮਿਸ਼ੀਗਨ, 11 ਜਨਵਰੀ, 2022 –
ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ ਦਾ ਆਰੰਭ ਕੀਤਾ ਗਿਆ। ਤਿੰਨ ਮਹੀਨੇ ਚੱਲਣ ਵਾਲੇ ਇਸ ਕੋਰਸ ਵਿਚ ਫ਼ਾਰਸੀ ਦੀ ਮੁੱਢਲੀ ਜਾਣਕਾਰੀ ਦੇ ਨਾਲ-ਨਾਲ ਜ਼ਫਰਨਾਮਾ (ਗੁਰੂ ਗੋਬਿੰਦ ਸਿੰਘ ਜੀ) ਅਤੇ ਭਾਈ ਨੰਦ ਲਾਲ ਗੋਯਾ ਦੀ ਫ਼ਾਰਸੀ ਕਵਿਤਾ ਦੇ ਪ੍ਰਮੁੱਖ ਹਿੱਸਿਆਂ ਨਾਲ ਜਾਣ ਪਹਿਚਾਣ ਕਰਵਾਈ ਜਾਏਗੀ।

ਇਸ ਪ੍ਰੋਗਰਾਮ ਦਾ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਤਿਲੰਗ ਰਾਗ ਵਿਚ ਆਉਂਦੇ ਫ਼ਾਰਸੀ ਸ਼ਬਦ (ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥) ਦੇ ਮਧੁਰ ਗਾਇਨ ਨਾਲ ਹੋਇਆ। ਜਸਨੂਰ ਕੌਰ ਅਤੇ ਗੁਨੀਤ ਕੌਰ ਦੀਆਂ ਸੁਬਕ ਰਿਆਜ਼ੀ ਅਵਾਜ਼ਾਂ ਦੀ ਮਾਸੂਮੀ ਨੇ ਨਾਮ-ਰਸੀ ਤਰੰਗਾਂ ਦੇ ਵਿਸਮਾਦ ਨਾਲ, ਸੰਗਤ ਨੂੰ ਫ਼ਾਰਸੀ ਭਾਸ਼ਾ ਨਾਲ ਆਪਣੇ ਸੁੱਚੇ ਰਿਸ਼ਤੇ ਦੀ ਯਾਦ ਤਾਜ਼ਾ ਕਰਵਾਈ।

ਨਾਦ ਪ੍ਰਗਾਸੁ, ਸ੍ਰੀ ਅੰਮ੍ਰਿਤਸਰ ਤੋਂ ਪਹੁੰਚੇ ਪ੍ਰੋ. ਜਗਦੀਸ਼ ਸਿੰਘ ਨੇ ਸ਼ਬਦ ਦਾਰਸ਼ਨਿਕਤਾ ਦੇ ਨੁਕਤੇ ਤੋਂ ਫ਼ਾਰਸੀ ਭਾਸ਼ਾ ਨਾਲ ਰਿਸ਼ਤੇ ਦਾ ਦ੍ਰਿਸ਼ਟੀਕੋਣ ਉਜਾਗਰ ਕੀਤਾ। ਸ਼ਬਦ ਦਾਰਸ਼ਨਿਕਤਾ ਨਾਮ-ਰਸੀ ਵਿਸ਼ਵ-ਵਿਆਪਕਤਾ ਦੇ ਸਬੰਧਾਂ ਨੂੰ ਸ਼ਬਦ-ਬ੍ਰਹਿਮੰਡਤਾ ਦੀ ਪਾਰਦਰਸ਼ਤਾ ਨਾਲ ਜੋੜਦੀ ਹੈ। ਉਹਨਾਂ ਦੱਸਿਆ ਕਿ ਫ਼ਾਰਸੀ ਭਾਸ਼ਾ ਵਿਚਲੀ ਨਾਮ ਰਸਿਕਤਾ ਨੂੰ ਸ਼ਬਦ-ਬ੍ਰਹਿਮੰਡਤਾ ਨਾਲ ਜੋੜ, ਸਾਮੀ ਪਰੰਪਰਾਵਾਂ (ਯਹੂਦੀ, ਈਸਾਈ, ਇਸਲਾਮ) ਦੇ ਤਹਿਜ਼ੀਬੀ ਮਾਡਲ ਨਾਲ ਸੰਵਾਦ ਰਚਾਇਆ ਜਾ ਸਕਦਾ ਹੈ।

ਇਹ ਸੰਵਾਦ ਸਿੱਖ ਸਮਾਜ ਦੀ ਵਿਸ਼ਵ ਨੂੰ ਵੱਡੀ ਦੇਣ ਹੋ ਸਕਦਾ ਹੈ ਕਿਉਂਕਿ ਸਾਮੀ ਪਰੰਪਰਾ ਵਿਚਲੇ ਤਣਾਅ ਸਮਕਾਲੀ ਵਿਸ਼ਵ ਨੂੰ ਅਸਾਵੇਂਪਣ `ਚ ਧੱਕ ਰਹੇ ਹਨ। ਪ੍ਰੋ. ਸਾਹਿਬ ਨੇ ਫ਼ਾਰਸੀ ਨਾਲ ਸਿੱਖ ਸਬੰਧਾਂ ਨੂੰ ਉਜਾਗਰ ਕਰਦੇ ਹੋਏ ਸਾਹਿਤ, ਕੋਸ਼ਕਾਰੀ, ਇਤਿਹਾਸ-ਸ੍ਰੋਤ, ਅਨੁਵਾਦ, ਵਿਆਖਿਆ ਆਦਿ ਸਬੰਧੀ ਵਿਸਥਾਰ ਪੂਰਵਕ ਅੰਕੜੇ ਪੇਸ਼ ਕੀਤੇ। ਇਹ ਖੋਜ ਸਰਵੇਖਣ ਅਤੇ ਵਰਗੀਕਰਨ ਨਵੇਂ ਖੋਜੀਆਂ ਲਈ ਬਹੁਤ ਸਹਾਇਕ ਸਿੱਧ ਹੋਵੇਗਾ।

ਜ਼ਫਰਨਾਮਾ (ਗੁਰੂ ਗੋਬਿੰਦ ਸਿੰਘ ਜੀ) ਅਤੇ ਭਾਈ ਨੰਦ ਲਾਲ ਗੋਯਾ ਦੀ ਸ਼ਾਇਰੀ ਦੇ ਅਨੁਵਾਦ ਅਤੇ ਸਟੀਕ ਸਬੰਧੀ ਖੋਜ ਭਰਪੂਰ ਦੁਰਲਭ ਜਾਣਕਾਰੀ ਸ੍ਰੋਤਿਆਂ ਲਈ ਬਹੁਤ ਅਕਰਸ਼ਨ ਦਾ ਕਾਰਨ ਬਣੀ। ਉਨ੍ਹਾਂ ਕਿਹਾ ਕਿ ਸਿੱਖ ਧਰਮ, ਇਤਿਹਾਸ, ਸਾਹਿਤ ਅਤੇ ਸਭਿਆਚਾਰ ਦੀ ਸਮਝ ਤੇ ਫੈਲਾਅ ਲਈ ਫ਼ਾਰਸੀ ਭਾਸ਼ਾ ਨਾਲ ਜੁੜਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਸਿੱਖ ਸਮਾਜ ਸ਼ਬਦ ਦਾਰਸ਼ਨਿਕਤਾ ਦੀਆਂ ਵਿਸ਼ਵੀ-ਜ਼ਿੰਮੇਵਾਰੀਆਂ ਦੀ ਬੇਰੁਖ਼ੀ ਤੇ ਅਵੇਸਲੇਪਨ ਕਾਰਨ ਹੀ ਅੰਦਰੂਨੀ ਟਕਰਾਵਾਂ `ਚ ਉਲਝ ਆਉਣ ਵਾਲੀਆਂ ਪੀੜ੍ਹੀਆਂ ਦਾ ਰਾਹ ਧੰੁਦਲਾ ਕਰ ਰਿਹਾ ਹੈ। ਫ਼ਾਰਸੀ ਭਾਸ਼ਾ ਰਾਹੀਂ ਅਸੀਂ ਮੁੜ ਆਪਣੇ ਵਿਸ਼ਵ-ਵਿਆਪੀ ਮਾਡਲ ਨੂੰ ਜੀਵੰਤ ਕਰ ਸਕਾਂਗੇ।

ਹਰਜੋਤ ਕੌਰ ਨੇ ਨਫ਼ੀਸ ਅੰਦਾਜ਼ ਵਿਚ ਮੰਚ ਸੰਚਾਲਨ ਕਰਦਿਆਂ ਆਪਣੀ ਖੂਬਸੂਰਤ ਆਵਾਜ਼ ਵਿਚ ਭਾਈ ਨੰਦ ਲਾਲ ਗੋਯਾ ਦੀ ਗਜ਼ਲ “ਹਵਾਏ ਬੰਦਗੀ ਆਵੁਰਦ ਦਰ ਵਜੂਦ ਮਰਾ ਵਗਰਨਿ: ਜ਼ੋਕਿ ਚੁਨੀ ਆਮਦਨ ਨ ਬੂਦ ਮਰਾ” ਪੇਸ਼ ਕੀਤੀ। ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਕਮੇਟੀ ਦੇ ਅਹਿਮ ਮੈਂਬਰ ਰਮਨ ਕੌਰ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਘਰਾਂ ਵਿਚ ਖੋਜ ਤੇ ਸਿਰਜਣਾਤਮਕ ਗਤਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਵੀ ਦਿੱਤਾ।

ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਨ ਸੋਸ਼ਲ ਮੀਡੀਆ ਪਲੇਟਫਾਰਮ (ਯੂ ਟਿਊਬ) ਉਪਰ ਕੀਤਾ ਗਿਆ ਅਤੇ ਇਸ ਵਿਚ ਅਮਰੀਕਾ ਦੇ ਵੱਖ ਵੱਖ ਰਾਜਾਂ ਤੋਂ ਇਲਾਵਾ ਕਨੇਡਾ, ਜਰਮਨ, ਇਜ਼ਰਾਇਲ, ਭਾਰਤ ਅਤੇ ਇੰਗਲੈਂਡ ਤੋਂ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੀਆਂ ਸ਼ੁਭਇਛਾਵਾਂ ਵੀ ਇਸ ਪ੍ਰੋਗਰਾਮ ਨਾਲ ਜੁੜੀਆਂ ਸਨ।

ਨਾਦ ਪ੍ਰਗਾਸੁ (ਯੂ.ਐਸ.ਏ.) ਦੇ ਡਾਇਰੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਫ਼ਾਰਸੀ ਦੀਆਂ ਇਹ ਹਫ਼ਤਾਵਰੀ ਕਲਾਸਾਂ, ਨਾਦ ਪ੍ਰਗਾਸੁ (ਯੂ.ਐਸ.ਏ.) ਵੱਲੋਂ ਫੀਸ ਰਹਿਤ ਰੱਖੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਭਰਵੇਂ ਉਤਸ਼ਾਹੀ ਹੁੰਗਾਰੇ ਨਾਲ ਇਸ ਪਹਿਲੀ ਕਲਾਸ ਵਿਚ ਸ਼ਾਮਿਲ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼