ਯੈੱਸ ਪੰਜਾਬ
ਅੰਮ੍ਰਿਤਸਰ, 26 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਖ਼ੇ ਇਕ ਅਹਿਮ ਐਲਾਨ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ:ਬਿਕਰਮ ਸਿੰਘ ਮਜੀਠੀਆ ਨੂੰ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।
ਇਸ ਐਲਾਨ ਤੋਂ ਸਪਸ਼ਟ ਹੈ ਕਿ ਹੁਣ ਇਹ ਮੁਕਾਬਲਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਅਤੇ ਸ: ਬਿਕਰਮ ਸਿੰਘ ਮਜੀਠੀਆ ਵਿਚਾਲੇ ਮੁਕਾਬਲਾ ਹੋਵੇਗਾ।
ਇਸ ਦੇ ਨਾਲ ਹੀ ਸ: ਸੁਖ਼ਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਲੰਬੀ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਉਮੀਦਵਾਰ ਹੋਣਗੇ।
ਸ: ਸੁਖ਼ਬੀਰ ਸਿੰਘ ਬਾਦਲ ਨੇ ਦੱਸਆ ਕਿ ਸ: ਮਜੀਠੀਆ ਆਪਣੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਵੀ ਚੋਣ ਲੜਨਗੇ।
ਉਨ੍ਹਾਂ ਕਿਹਾ ਕਿ ਕੰਪੇਨ ਇੰਚਾਰਜ ਸ: ਗੁਰਪ੍ਰੀਤ ਸਿੰਘ ਰੰਧਾਵਾ ਹੋਣਗੇ ਜੋ ਅੰਮ੍ਰਿਤਸਰ ਪੂਰਬੀ ਹਲਕੇ ਨਾਲ ਜੁੜੇ ਹੋਏ ਹਨ।
- Advertisement -