Saturday, May 21, 2022

ਵਾਹਿਗੁਰੂ

spot_img





ਸਿੱਧੂ ਮੂਸੇਵਾਲਾ ਨੂੰ ਟਿਕਟ ਦਿੱਤੀ ਤਾਂ.. .. .. : ਨਾਜ਼ਰ ਸਿੰਘ ਮਨਸ਼ਾਹੀਆ ਨੇ ਲਿਖ਼ੀ ਹਾਈਕਮਾਨ ਨੂੰ ਚਿੱਠੀ, ਵਿਰੋਧ ਤੋਂ ਤੰਗ ਮੂਸੇਵਾਲਾ ਨਵਜੋਤ ਸਿੱਧੂ ਨੂੰ ਮਿਲੇ

ਯੈੱਸ ਪੰਜਾਬ
ਮਾਨਸਾ, 14 ਜਨਵਰੀ, 2022:
ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਵਿੱਚ ‘ਚਾਵਾਂ ਅਤੇ ਮਲ੍ਹਾਰਾਂ’ ਨਾਲ ਸ਼ਾਮਲ ਕੀਤੇ ਗਏ ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਹਲਕੇ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Nazar Singh Manshahia 1ਇਸੇ ਦੌਰਾਨ ਅੱਜ ਮੂਸੇਵਾਲਾ ਵੱਲੋਂ ਸ: ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੇ ਜਾਣ ਦੀ ਖ਼ਬਰ ਹੈ। ਉੱਧਰ ਪਹਿਲਾਂ ਹੀ ਕਈ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਮੂਸੇਵਾਲਾ ਲਈ ਅੱਜ ਨਵੀਂ ਚੁਣੌਤੀ ਪੇਸ਼ ਕਰਦਿਆਂ ‘ਆਪ’ ਦੀ ਟਿਕਟ ’ਤੇ ਜਿੱਤੇ ਪਰ ਹੁਣ ਕਾਂਗਰਸ ਵਿੱਚ ਸ਼ਾਮਲ, ਸ: ਨਾਜ਼ਰ ਸਿੰਘ ਮਨਸ਼ਾਹੀਆ ਨੇ ਵੀ ਹਾਈਕਮਾਨ ਨੂੰ ਪੱਤਰ ਲਿਖ਼ ਕੇ ਮਾਨਸਾ ਹਲਕੇ ਦੀ ਟਿਕਟ ’ਤੇ ਦਾਅਵਾ ਠੋਕਿਆ ਹੈ।

ਉਨ੍ਹਾਂ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਮੂਸੇਵਾਲਾ ਨੂੂੰ ਤਾਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਗਿਆ ਹੈ ਤਾਂ ਸ: ਮਨਸ਼ਾਹੀਆ ਨੇ ਕਿਹਾ ਕਿ ਪ੍ਰਧਾਨ ਕਿਹੜਾ ਗ਼ਲਤੀ ਨਹੀਂ ਕਰ ਸਕਦਾ, ਜੇ ਕੋਈ ਗ਼ਲਤੀ ਹੋ ਗਈ ਹੈ ਤਾਂ ਠੀਕ ਕਰ ਲੈਣੀ ਚਾਹੀਦੀ ਹੈ।

ਭਾਵੇਂ ਇਹ ਸਮਝਿਆ ਜਾ ਰਿਹਾ ਹੈ ਕਿ ਸ: ਚੰਨੀ ਅਤੇ ਸ: ਸਿੱਧੂ ਦਾ ਥਾਪੜਾ ਹੋਣ ਕਾਰਨ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਕਾਂਗਰਸ ਟਿਕਟ ਮਿਲਣੀ ਲਗਪਗ ਤੈਅ ਹੈ, ਪਰ ਸਿੱਧੂ ਮੂਸੇਵਾਲਾ ਨੂੰ ਹਲਕੇ ਦੇ ਕਾਂਗਰਸੀਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਗਾਗੋਵਾਲ ਪਰਿਵਾਰ ਅਤੇ ਚੁਸਪਿੰਦਰ ਚਾਹਲ ਵੱਲੋਂ ਖੁਲ੍ਹੇ ਆਮ ਸਿੱਧੂ ਮੂਸੇਵਾਲਾ ਲਈ ਚੁਣੌਤੀ ਖੜ੍ਹੀ ਕਰਨ ਅਤੇ ਚਾਹਲ ਦੇ ਹੱਕ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ: ਬਰਿੰਦਰ ਸਿੰਘ ਢਿੱਲੋਂ ਦੇ ਨਿੱਤਰਣ ਨਾਲ ਸਥਿਤੀ ਦਿਲਚਸਪ ਪਰ ਮੂਸੇਵਾਲਾ ਲਈ ਕਸੂਤੀ ਬਣ ਗਈ ਹੈ। ਯਾਦ ਰਹੇ ਕਿ ਚੁਸਪਿੰਦਰ ਚਾਹਲ ਵੱਲੋਂ ਹਲਕੇ ਵਿੱਚ ਕੀਤੀ ਰੈਲੀ ਦੌਰਾਨ ਸ: ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਉਹ ਕਿਸੇ ਨੂੰ ਨੌਜਵਾਨਾਂ ਦੇ ਹੱਕ ’ਤੇ ਡਾਕਾ ਨਹੀਂ ਮਾਰਣ ਦੇਣਗੇ।

ਹੁਣ ਮੂਸੇਵਾਲਾ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕਰਦਿਆਂ ਸ: ਨਾਜ਼ਰ ਸਿੰਘ ਮਨਸ਼ਾਹੀਆ ਨੇ ਹਾਈਕਮਾਨ ਨੂੰ ਪੱਤਰ ਲਿਖ਼ ਕੇ ਵਿਵਾਦਤ ਗਾਇਕ ਦੀ ‘ਬੈਕਗਰਾਊਂਡ’ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਹੈ ਕਿ ਕੀ ਹੁਣ ਏ.ਕੇ. 47 ਅਤੇ ਹੋਰ ਮਾਰੂ ਹਥਿਆਰਾਂ ਨੂੰ ਆਪਣੇ ਗ਼ੀਤਾਂ ਰਾਹੀਂ ਪ੍ਰਮੋਟ ਕਰਨ ਵਾਲੇ ਆਗੂ ਕਾਂਗਰਸ ਦੇ ਉਮੀਦਵਾਰ ਹੋਣਗੇ?

ਉਹਨਾਂ ਕਿਹਾ ਕਿ ਉਹਨਾਂ ਨੇ ਤਾਂ ‘ਆਮ ਆਦਮੀ ਪਾਰਟੀ’ ਦੀ ਟਿਕਟ ’ਤੇ ਜਿੱਤੀ ਸੀਟ ਵੀ ਕਾਂਗਰਸ ਦੀ ਝੋਲੀ ਪਾ ਦਿੱਤੀ ਸੀ, ਇਸ ਕਰਕੇ ਉਹਨਾਂ ਦੇ ਦਾਅਵੇ ਨੂੰ ਖ਼ਾਰਿਜ ਨਹੀਂ ਕੀਤਾ ਜਾ ਸਕਦਾ।

ਉਹਨਾਂ ਇਹ ਵੀ ਕਿਹਾ ਕਿ ਜੇ ਕਾਂਗਰਸ ਪਾਰਟੀ ਨੇ ਉਨ੍ਹਾਂ ਦੇ ਦਾਅਵੇ ਨੂੰ ਨਜ਼ਰਅੰਦਾਜ਼ ਕਰਕੇ ਮੂਸੇਵਾਲਾ ਨੂੰ ਉਮੀਦਵਾਰ ਐਲਾਨਿਆ ਤਾਂ ਉਨ੍ਹਾਂ ਕੋਲ ਵੀ ਕਈ ਬਦਲ ਉਪਲਬਧ ਹਨ।

ਉਹਨਾਂ ਕਿਹਾ ਕਿ ਇਹ ਵਿਚਾਰਾਂ ਦੀ ਲੜਾਈ ਹੈ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੇ ਪਾਰਟੀ ਕੋਈ ਐਸਾ ਫ਼ੈਸਲਾ ਲੈਂਦੀ ਹੈ ਜਿਸ ਨਾਲ ਪਾਰਟੀ ਨੂੂੰ ਨੁਕਸਾਨ ਹੁੰਦਾ ਹੋਵੇ ਤਾਂ ਫ਼ਿਰ ਮਾਮਲਾ ਹਾਈਕਮਾਨ ਦੇ ਧਿਆਨ ਵਿੱਚ ਲਿਆਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਕੋਈ ਨੌਜਵਾਨਾਂ ਦੇ ਰੋਲ ਮਾਡਲ ਨਹੀਂ ਹਨ ਅਤੇ ਐਸੇ ਵਿਅਕਤੀ ਵਿਧਾਇਕ ਨਹੀਂ ਹੋਣੇ ਚਾਹੀਦੇ।

ਮੂਸੇਵਾਲਾ ਨੂੂੰ ਕਾਂਗਰਸ ਵਿੱਚ ਰੱਖ਼ਣ ਜਾਂ ਨਾ ਰੱਖਣ ਬਾਰੇ ਗੱਲ ਕਰਦਿਆਂ ਸ:ਮਨਸ਼ਾਹੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿਅਕਤੀਆਂ ਨੂੰ ਪਾਰਟੀ ਵਿੱਚ ਰੱਖਣ ਨੂੰ ਉਤਸ਼ਾਹਿਤ ਤਾਂ ਨਹੀਂ ਕੀਤਾ ਜਾਣਾ ਚਾਹੀਦਾ।

ਜ਼ਿਕਰਯੋਗ ਹੈ ਕਿ ਦੋਸ਼ਾਂ ਦੇ ਆਦਾਨ ਪ੍ਰਦਾਨ ਦੌਰਾਨ ਯੂਥ ਕਾਂਗਰਸ ਆਗੂ ਚੁਸਪਿੰਦਰ ਚਾਹਲ ਨੇ ਮੂਸੇਵਾਲਾ ਨੂੰ ‘ਡੋਪ ਟੈਸਟ’ ਕਰਾਉਣ ਦੀ ਚੁਣੌਤੀ ਦਿੱਤੀ ਸੀ ਜਿਸ ਤੋਂ ਕਿਨਾਰਾ ਕਰਦਿਆਂ ਮੂਸੇਵਾਲਾ ਨੇ ਕਿਹਾ ਸੀ ਕਿ ਇਕ ਤਾਂ ਉਨ੍ਹਾਂ ਕੋਲ ਡੋਪ ਟੈਸਟ ਕਰਾਉਣ ਦਾ ਸਮਾਂ ਨਹੀਂ ਹੈ ਅਤੇ ਦੂਜੇ ਕਮੀਆਂ ਕਿਸ ਇਨਸਾਨ ਵਿੱਚ ਨਹੀਂ ਹੁੰਦੀਆਂ। ਮੂਸੇਵਾਲਾ ਦੇ ਇਸ ਜਵਾਬ ਦੀ ਵੀ ਹਲਕੇ ਵਿੱਚ ਚਰਚਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼