Sunday, January 16, 2022

ਵਾਹਿਗੁਰੂ

spot_img




ਸਿੱਧੂ, ਰੰਧਾਵਾ ਜਾਂ ਬਾਜਵਾ? ਚੰਨੀ ਨਹੀਂ ਤਾਂ 2022 ਚੋਣਾਂ ’ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ? – ਰਾਘਵ ਚੱਢਾ

ਯੈੱਸ ਪੰਜਾਬ
ਚੰਡੀਗੜ, 3 ਦਸੰਬਰ, 2021:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2022 ਵਿੱਚ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਬਣਾਏ ਗਈ, ਕਿਉਂਕਿ ਇਸ ਦਾ ਪ੍ਰਗਟਾਵਾ ਬੀਤੇ ਕੱਲ ਖ਼ੁੱਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ।

ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ 2022 ਵਿੱਚ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨ ਕੇ ਪੰਜਾਬ ਦੇ ਰਵੀਦਾਸੀਆ ਭਾਈਚਾਰੇ ਨਾਲ ਧੋਖ਼ਾ ਕੀਤਾ, ਜਿਸ ਕਰਕੇ ਰਵੀਦਾਸੀਆ ਭਾਈਚਾਰਾ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾ ‘ਚ ਕਾਂਗਰਸ ਪਾਰਟੀ ਤੋਂ ਜ਼ਰੂਰ ਬਦਲਾ ਲਵੇਗਾ।

ਸ਼ੁੱਕਰਵਾਰ ਨੂੰ ਦਿੱਲੀ ਤੋਂ ਜਾਰੀ ਵੀਡੀਓ ਬਿਆਨ ਰਾਹੀਂ ‘ਆਪ’ ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਪਾਰਟੀ ‘ਤੇ ਵੋਟਾਂ ਲਈ ਸਮਾਜ ਵਿੱਚ ਵੰਡੀਆਂ ਪਾਉਣ ਦਾ ਦੋਸ਼ ਲਾਇਆ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕੇਵਲ ਤਿੰਨ ਮਹੀਨਿਆਂ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਇਸ ਲਈ ਬਣਾਇਆ ਸੀ ਤਾਂ ਕਿ ਰਵੀਦਾਸੀਆ ਭਾਈਚਾਰੇ ਦੀਆਂ ਵੋਟਾਂ ਹਾਸਲ ਕੀਤੀਆਂ ਜਾਣ, ਪਰ ਕਾਂਗਰਸ ਦੀ ਇਹ ਕਦੇ ਵੀ ਮਨਸਾ ਅਤੇ ਨੀਤੀ ਨਹੀਂ ਰਹੀ ਕਿ ਰਵੀਦਾਸੀਆ ਭਾਈਚਾਰੇ ਦੇ ਵਿਅਕਤੀ ਨੂੰ ਪੰਜਾਬ ਦਾ ਪੰਜ ਸਾਲਾਂ ਲਈ ਮੁੱਖ ਮੰਤਰੀ ਬਣਾਇਆ ਜਾਵੇ।

ਚੱਢਾ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਨੇ ਵੋਟਾਂ ਹਾਸਲ ਕਰਨ ਲਈ ਕੁੱਝ ਸਮਾਂ ਪਹਿਲਾਂ ਮਹਾਂਰਾਸ਼ਟਰ ਵਿੱਚ ਵੀ ਐਸ.ਸੀ. ਵਰਗ ਦੇ ਵਿਅਕਤੀ ਨੂੰ ਕੁੱਝ ਸਮੇਂ ਲਈ ਮੁੱਖ ਮੰਤਰੀ ਬਣਾਇਆ ਸੀ। ਅਜਿਹਾ ਹੀ ਹੁਣ ਕਾਂਗਰਸ ਪਾਰਟੀ ਪੰਜਾਬ ਵਿੱਚ ਕਰਨ ਜਾ ਰਹੀ ਹੈ ਕਿਉਂਕਿ ਕਾਂਗਰਸ ਦੀ ਨੀਤੀ ਹਮੇਸ਼ਾ ਐਸੀ.ਸੀ ਭਾਈਚਾਰੇ ਨੂੰ ਵੋਟ ਬੈਂਕ ਵਜੋਂ ਵਰਤਣ ਦੀ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ 2022 ਦੀਆਂ ਚੋਣਾ ‘ਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਾ ਐਲਾਨੇ ਜਾਣ ਕਾਰਨ ਰਵੀਦਾਸੀਆ ਭਾਈਚਾਰੇ ਵਿੱਚ ਬਹੁਤ ਰੋਸ਼ ਪਾਇਆ ਜਾ ਰਿਹਾ ਹੈ ਅਤੇ ਇਹ ਭਾਈਚਾਰਾ ਕਾਂਗਰਸ ਤੋਂ ਬਦਲਾ ਲੈਣ ਲਈ ਸੋਚ ਰਿਹਾ ਹੈ।

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਤਾ ਹੈ ਕਿ 2022 ਵਿੱਚ ਕਾਂਗਰਸ ਪਾਰਟੀ ਉਨਾਂ ਨੂੰ ਮੁੱੜ ਪੰਜਾਬ ‘ਚ ਮੁੱਖ ਮੰਤਰੀ ਨਹੀਂ ਬਣਾ ਰਹੀ, ਇਸ ਲਈ ਚੰਨੀ ਸਾਬ ਐਲਾਨ ‘ਤੇ ਐਲਾਨ ਕਰ ਰਹੇ ਹਨ। ਚੰਨੀ ਸਾਬ ਜਾਣਦੇ ਹਨ ਕਿ ਇਹ ਐਲਾਨ ਉਨਾਂ ਤਾਂ ਪੂਰੇ ਨਹੀਂ ਕਰਨੇ।

‘ਆਪ’ ਆਗੂ ਨੇ ਕਿਹਾ ਕਿ ਵੱਡਾ ਸਵਾਲ ਹੈ ਕਿ ਕਾਂਗਰਸ ਪਾਰਟੀ ਕਿਸ ਨੂੰ ਮੁੱਖ ਮੰਤਰੀ ਬਣਾਵੇਗੀ? ਕੀ ਨਵਜੋਤ ਸਿੰਘ ਸਿੱਧੂ ਜਾਂ ਸੁਖਜਿੰਦਰ ਸਿੰਘ ਰੰਧਾਵਾਂ ਜਾਂ ਪ੍ਰਤਾਪ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਬਣਾਵੇਗੀ? ਇਸ ਲਈ ਪੰਜਾਬ ਵਾਸੀਆਂ ਨੂੰ ਕਾਂਗਰਸ ਪਾਰਟੀ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

ਯੈੱਸ ਪੰਜਾਬ ਨਵੀਂ ਦਿੱਲੀ, 13 ਜਨਵਰੀ, 2021 - ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ...

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

ਯੈੱਸ ਪੰਜਾਬ ਅੰਮ੍ਰਿਤਸਰ, 13 ਜਨਵਰੀ, 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ...

ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਯੈੱਸ ਪੰਜਾਬ ਸੰਗਰੂਰ, 13 ਜਨਵਰੀ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ...

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ ਮਿਸ਼ੀਗਨ, 11 ਜਨਵਰੀ, 2022 - ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 12 ਜਨਵਰੀ, 2022 - 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ...

ਦਿੱਲੀ ਗੁਰਦੁਆਰਾ ਕਮੇਟੀ ’ਚ ਨਵਾਂ ਵਿਵਾਦ, ਡੇਰੇ ਦੇ ਪ੍ਰਧਾਨ ਦੀ ਸਿੰਘ ਸਭਾ ਪ੍ਰਧਾਨ ਵਜੋਂ ਨਾਮਜ਼ਦਗੀ ’ਤੇ ਉੱਠੇ ਸਵਾਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 12 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,474FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼