ਯੈੱਸ ਪੰਜਾਬ
ਜਲੰਧਰ, 23 ਜੂਨ, 2022 –
ਸੀ.ਟੀ. ਪਬਲਿਕ ਸਕੂਲ, ਮਕਸੂਦਾਂ ਨੇ ਸਵੱਛ ਵਿਦਿਆਲਿਆ ਪੁਰਸਕਾਰ 2021-2022 ਦਾ ਜ਼ਿਲ੍ਹਾ ਪੱਧਰੀ ਪੁਰਸਕਾਰ ਜਿੱਤ ਕੇ ਇੱਕ ਹੋਰ ਉਪਲਬਦੀ ਹਾਸਿਲ ਕੀਤੀ ਹੈ ਜੋ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ ਸਵੱਛਤਾ ਵਿੱਚ ਉੱਤਮਤਾ ਨੂੰ ਮਾਨਤਾ ਦੇਣ, ਪ੍ਰੇਰਿਤ ਕਰਨ ਅਤੇ ਮਨਾਉਣ ਲਈ ਸਥਾਪਿਤ ਕੀਤਾ ਗਿਆ ਹੈ। ਇਹ ਐਵਾਰਡ ਪ੍ਰਿੰਸੀਪਲ ਦਲਜੀਤ ਰਾਣਾ ਅਤੇ ਵਾਈਸ ਪ੍ਰਿੰਸੀਪਲ ਸੁਖਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਆਈ.ਏ.ਐਸ.ਘਨਸ਼ਿਆਮ ਥੋਰੀ ਦੀ ਹਾਜ਼ਰੀ ਵਿੱਚ ਦਿਤਾ ਗਿਆ।
ਇਸ ਸਨਮਾਨ ਬਾਰੇ ਦੱਸਦਿਆਂ ਪ੍ਰਿੰਸੀਪਲ ਦਲਜੀਤ ਰਾਣਾ ਨੇ ਕਿਹਾ, “ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਸਕੂਲਾਂ-ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ- ਦੀ ਕਾਰਗੁਜ਼ਾਰੀ ਦਾ ਵੱਖ-ਵੱਖ ਕਮੇਟੀ ਮੈਂਬਰਾਂ ਵੱਲੋਂ ਮੁਲਾਂਕਣ ਕੀਤਾ ਗਿਆ, ਜਿਸ ਵਿੱਚ ਅਸੀਂ ਸਵੱਛ ਵਿਦਿਆਲਿਆ ਅਭਿਆਨ ਦੀ ਪੂਰਤੀ ਕੀਤੀ ਹੈ। “
ਸੀਟੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ ਨੇ ਸਕੂਲ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਨਾਮ ਸਟਾਫ਼ ਮੈਂਬਰਾਂ ਦੇ ਸਮਰਪਿਤ ਯਤਨਾਂ ਸਦਕਾ ਮਿਲਿਆ ਹੈ |
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ