Friday, January 28, 2022

ਵਾਹਿਗੁਰੂ

spot_img






ਸੁਖਦੇਵ ਸਿੰਘ ਢੀਂਡਸਾ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਕਾਇਆ ਮੰਗਾਂ ਮੰਨਣ ਦੀ ਅਪੀਲ

ਯੈੱਸ ਪੰਜਾਬ
ਚੰਡੀਗੜ੍ਹ, 02 ਦਸੰਬਰ 2021:
ਖੇਤੀ ਸਬੰਧੀ ਕਾਲੇ ਕਾਨੂੰਨਾਂ ਦੀ ਵਾਪਸੀ ਵਾਲੇ ਬਿੱਲ `ਤੇ ਦੇਸ਼ ਦੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਅਧਿਕਾਰਤ ਤੌਰ `ਤੇ ਰੱਦ ਹੋਏ ਖੇਤੀ ਕਾਨੂੰਨਾਂ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਇਕ ਵਾਰੀ ਫਿਰ ਸੰਘਰਸ਼ੀਲ ਕਿਸਾਨਾਂ ਨੂੰ ਵਧਾਈ ਦਿੰਦਿਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਬਕਾਇਆ ਮੰਗਾਂ ਵੀ ਪੂਰੀਆਂ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ।

ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਦੀ ਅਹਿਮ ਮੰਗ ਫਸਲਾਂ `ਤੇ ਐੱਮਐੱਸਪੀ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀਆਂ ਵਾਜਬ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਪਿਛਲੇ ਇੱਕ ਸਾਲ ਵਿੱਚ ਕਿਸਾਨ ਅੰਦੋਲਨ ਦੌਰਾਨ ਅਨੇਕ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਨੂੰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਜ਼ਰੂਰ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਸ: ਢੀਂਡਸਾ ਨੇ ਪੰਜਾਬ ਸਰਕਾਰ ਨੂੰ ਵੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਾਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਸ: ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ `ਤੇ ਦਰਜ ਕੀਤੇ ਮਾਮਲੇ ਰੱਦ ਕਰਨ ਦੀ ਵੀ ਅਪੀਲ ਕੀਤੀ ਹੈ।

ਸ: ਢੀਂਡਸਾ ਨੇ ਉੱਤਰ ਪ੍ਰਦੇਸ ਦੇ ਼ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਨਿਰਦਈ ਕਤਲ ਦੀ ਵਾਪਰੀ ਘਟਨਾ ਦਾ ਜਿ਼ਕਰ ਕਰਦਿਆਂ ਕੇਂਦਰ ਅਤੇ ਯੂਪੀ ਸਰਕਾਰ ਨੂੰ ਇਸ ਹਾਦਸੇ ਲਈ ਜਿ਼ੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

ਸ: ਢੀਂਡਸਾ ਨੇ ਕਿਹਾ ਕਿ ਭਾਰਤ ਪਿੰਡਾਂ ਅਤੇ ਕਿਸਾਨਾਂ ਦਾ ਦੇਸ਼ ਹੈ। ਕੇਂਦਰ ਅਤੇ ਰਾਜ ਸਰਕਾਰਾਂ ਨੂੰ ਦੇਸ਼ ਦੀ ਖੁਸ਼ਹਾਲੀ ਲਈ ਕਿਸਾਨਾਂ ਦਾ ਸਹੀ ਢੰਗ ਨਾਲ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਗਰੀਬ ਅਤੇ ਦੁਖੀ ਹੈ ਤਾਂ ਦੇਸ਼ ਕਦੇ ਵਿਕਾਸ ਦੇ ਰਾਹ `ਤੇ ਨਹੀ ਤੁਰ ਸਕਦਾ ਹੈ।

ਇਸ ਲਈ ਕੇਂਦਰ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਪ੍ਰਤੀ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਸ਼ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸ਼ੁਰੂ ਤੋਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਿਆ ਹੈ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਹਰੇਕ ਹਦਾਇਤ ਨੂੰ ਜਿਉਂ ਦਾ ਤਿਉਂ ਪਾਲਣ ਕਰਦਾ ਆਇਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਦਿੱਲੀ ਗੁਰੂਦੁਆਰਾ ਕਮੇਟੀ ਦੀਆਂ ਚੋਣਾਂ ਕਰਵਾ ਕੇ ਨਵਾਂ ਇਤਹਾਸ ਰੱਚਿਆ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 26 ਜਨਵਰੀ, 2022 - ਬੀਤੇ 22 ਜਨਵਰੀ 2022 ਨੂੰ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਰਵਾਉਣ ਲਈ ਦਿੱਲੀ...

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਲਈ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ

ਯੈੱਸ ਪੰਜਾਬ ਨਵੀਂ ਦਿੱਲੀ, 25 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਨਾ ਭਰਾਵਾਂ ਤੇ...

ਦਾਦੂਵਾਲ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਅਸਤੀਫ਼ੇ ਦੀ ਮੰਗ ਬੇਤੁੱਕੀ: ਰਮਦਾਸ

ਯੈੱਸ ਪੰਜਾਬ ਅੰਮ੍ਰਿਤਸਰ, 24 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਿੱਤੇ ਗਏ ਬਿਆਨ ਦੀ...

ਇਕ ਲੱਖ ਰੁਪਏ ਦੇ ਬਦਲੇ ਬੇਅਦਬੀ ਕਰਨ ਲਈ ਆਏ ਵਿਅਕਤੀ ਤੋਂ ਸਖ਼ਤੀ ਨਾਲ ਕੀਤੀ ਜਾਵੇ ਪੁੱਛ-ਗਿੱਛ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 24 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਦੀ...

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ...

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੁਲਿਸ ਦੀ ਮੌਜੂਦਗੀ ਮੰਦਭਾਗੀ, ਦਿੱਲੀ ਕਮੇਟੀ ਬੋਰਡ ਦੀ ਚੋਣ ਦੌਰਾਨ ਡਾਇਰੈਕਟਰ ਦੀ ਕਾਰਗੁਜ਼ਾਰੀ ਸ਼ੱਕੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,517FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼