Sunday, November 27, 2022

ਵਾਹਿਗੁਰੂ

spot_img


ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ: ਡਾ. ਬਲਜੀਤ ਕੌਰ

ਯੈੱਸ ਪੰਜਾਬ
ਬਠਿੰਡਾ, 30 ਸਤੰਬਰ, 2022 –
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਖੇਡਾਂ ਜਿੱਥੇ ਨੌਜਵਾਨ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਕਰਦੀਆ ਹਨ, ਉੱਥੇ ਹੀ ਉਹ ਖੇਡਾਂ ਰਾਹੀਂ ਆਪਣੇ ਮਾਤਾ-ਪਿਤਾ ਤੇ ਦੇਸ਼ ਦਾ ਨਾਮ ਵੀ ਚਮਕਾ ਸਕਦੇ ਹਨ। ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਸਿੱਧ ਹੁੰਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈਆਂ ਜਾ ਰਹੀਆਂ ਬਠਿੰਡਾ ਰੂਰਲ ਓਲੰਪਿਕਸ-2022 ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਡਿਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ੍ਹਨ ਲਈ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਖੇਡਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਚ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਖੇਡ ਸਰਗਰਮੀਆਂ ਵਿੱਚ ਮਹੱਤਵਪੂਰਨ ਸਥਾਨ ਤੇ ਅਹਿਮ ਕਿਰਦਾਰ ਨਿਭਾਉਂਦੀਆਂ ਹਨ।

ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਅੰਦਰ ਨੈਤਿਕ ਗੁਣਾਂ, ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ-ਪਿਆਰ, ਇਕਜੁੱਟਤਾ, ਸਬਰ ਆਦਿ ਕੁੱਟ-ਕੁੱਟ ਕੇ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਖਿਡਾਰੀ ਆਪਣੀ ਖੇਡ ਜ਼ਰੀਏ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਜਿੱਤ ਦੇ ਝੰਡੇ ਗੱਡਦੇ ਹਨ ਤਾਂ ਸਮੁੱਚੇ ਦੇਸ਼-ਵਾਸੀਆਂ ਦਾ ਸੀਨਾ ਚੌੜਾ ਹੋ ਜਾਂਦਾ ਹੈ। ਇਸ ਮੌਕੇ ਉਨ੍ਹਾਂ ਸਥਾਨਕ ਬਹੁ ਮੰਤਵੀਂ ਖੇਡ ਸਟੇਡੀਅਮ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਤੇ ਇਨਡੋਰ ਸਟੇਡੀਅਮ ਬਣਾਉਣ ਦਾ ਵੀ ਐਲਾਨ ਕੀਤਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਸੂਬਾ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬੇ ਵਿਚ ਜਿਹੜੇ ਖਿਡਾਰੀ ਵੱਡੇ ਪੱਧਰ ਤੇ ਖੇਡ ਕੇ ਮੱਲ੍ਹਾ ਮਾਰ ਚੁੱਕੇ ਹਨ, ਉਨ੍ਹਾਂ ਹੀਰੇ ਖਿਡਾਰੀਆਂ ਨੂੰ ਲੱਭ ਕੇ ਸੂਬਾ ਸਰਕਾਰ ਹੋਰ ਅੱਗੇ ਲਿਜਾਵੇਗੀ ਅਤੇ ਉਨ੍ਹਾਂ ਦੇ ਤਮਗਿਆ ਦਾ ਮੁੱਲ ਪਾਵੇਗੀ।

ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੋ ਵੀ ਫ਼ੈਸਲੇ ਲਏ ਜਾਣਗੇ ਉਹ ਆਮ ਲੋਕਾਂ ਦੇ ਧਿਆਨ ਹਿੱਤ ਰੱਖ ਕੇ ਹੀ ਲਏ ਜਾਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵਲੋਂ ਬੇਰੁਜਗਾਰੀ ਨੂੰ ਦੂਰ ਕਰਨ ਦੇ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ ਵੱਧ ਤੋਂ ਵੱਧ ਸਵੈ ਰੁਜ਼ਗਾਰ ਪੈਦਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੌਰਾਨ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਭੁੱਚੋ ਖੁਰਦ ਦੇ ਬੱਚਿਆ ਵਲੋ ਗੱਤਕਾ ਪੇਸ਼ ਕੀਤਾ ਗਿਆ। ਇਸ ਮੌਕੇ ਜਿਮਨਾਸਟਿਕ ਕੋਚ ਸ਼ੇਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਵਲੋ ਜਿਮਨਾਸਟਿਕ ਦੇ ਜੌਹਰ ਵੀ ਦਿਖਾਏ ਗਏ ਅਤੇ ਸੇਲਬਰਾਹ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋ ਲੋਕ ਸਾਜਾ ਤੇ ਲੋਕ ਬੋਲੀਆਂ ਦਾ ਸੁਮੇਲ ਸ਼ਾਨਦਾਰ ਮਲਵਈ ਗਿੱਧਾ ਵੀ ਪੇਸ਼ ਕੀਤਾ ਗਿਆ।

ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਲੋਕ ਗਾਇਕ ਵਿੱਕੀ ਤੇ ਸੂਫ਼ੀ ਗਾਇਕ ਕੰਵਰ ਗਰੇਵਾਲ ਵਲੋਂ ਆਪਣੇ ਫਨ ਦਾ ਮੁਜ਼ਹਾਰਾ ਕਰਕੇ ਸਰੋਤਿਆਂ ਦਾ ਮੰਨੋਰੰਜ਼ਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਗੀਤਕਾਰ ਕਪਤਾਨ ਬਠਿੰਡੇ ਵਾਲੇ ਅਤੇ ਗਾਇਕ ਹਰਸਿਮਰਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਡਿਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ੍ਰੀ ਚੰਦਰ ਗੈਂਦ ਤੋਂ ਇਲਾਵਾ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਤੇ ਪਹੁੰਚੀਆਂ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

ਸਮਾਗਮ ਮੌਕੇ ਹੋਰਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ. ਸਾਰੰਗਪ੍ਰੀਤ ਸਿੰਘ ਔਜਲਾ ਤੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਐਸਡੀਐਮਜ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ, ਜ਼ਿਲ੍ਹਾ ਉਦਯੋਗ ਮੈਨੇਜਰ ਪ੍ਰੀਤ ਮਹਿੰਦਰ ਬਰਾੜ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ ਆਪ ਆਗੂ ਸ਼੍ਰੀ ਜਗਦੀਸ਼ ਬੜੈਚ, ਸ਼੍ਰੀ ਸੁਖਜੀਤ ਸਿੰਘ ਐਡਵੋਕੇਟ, ਸਾਬਕਾ ਚੇਅਰਮੈਨ ਸ਼੍ਰੀ ਬਿੱਟੂ, ਸ਼੍ਰੀ ਭਿੰਦਰ ਸਿੰਘ ਸਰਪੰਚ, ਐਡਵੋਕੇਟ ਗੁਰਇਕਬਾਲ ਸਿੰਘ ਚਹਿਲ, ਸ਼੍ਰੀ ਰਣਜੀਤ ਸਿੰਘ ਮਾਈਸਰਖ਼ਾਨਾ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਵਿਰੋਧ ਵਿੱਚ ਆਈਆਂ ਸਿੱਖ ਜੱਥੇਬੰਦੀਆਂ, ਕਿਹਾ ਕਾਰਟੂਨ ਫ਼ਿਲਮ ਦਾ ਸਹਾਰਾ ਲੈ ਕੇ ਸਿੱਖਾਂ ਨੂੰ ਬੁੱਤਪ੍ਰਸਤੀ ਵੱਲ ਧੱਕਿਆ ਜਾ ਰਿਹਾ

ਯੈੱਸ ਪੰਜਾਬ ਜਲੰਧਰ, 24 ਨਵੰਬਰ, 2022: ‘ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ, ‘ਆਵਾਜ਼-ਏ-ਕੌਮ’ ਜੱਥੇਬੰਦੀ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਦਾ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ...

1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ ਕਰਨ ਵਾਲੇ ਸਾਨੂੰ ਸਿੱਖੀ ਮਸਲਿਆਂ ’ਤੇ ਪਾਠ ਨਾ ਪੜ੍ਹਾਉਣ: ਹਰਮੀਤ ਸਿੰਘ ਕਾਲਕਾ ਨੇ ਸਰਨਾ ਭਰਾਵਾਂ ’ਤੇ ਸਾਧਿਆ ਨਿਸ਼ਾਨਾ

ਯੈੱਸ ਪੰਜਾਬ ਨਵੀਂ ਦਿੱਲੀ, 24 ਨਵਬੰਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ...

ਸ਼੍ਰੋਮਣੀ ਕਮੇਟੀ ਨੇ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ: ਹਰਭਜਨ ਸਿੰਘ ਵਕਤਾ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ...

ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰਾਂ ਨੂੰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਧਰਮ ਪ੍ਰਚਾਰ ਲਈ ਨਿਯੁਕਤ ਮੈਂਬਰ ਇੰਚਾਰਜਾਂ ਤੇ ਪ੍ਰਚਾਰਕਾਂ ਨੇ ਧਰਮ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਬਾਰੇ ਕੀਤੀ ਵਿਚਾਰ-ਚਰਚਾ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਧਰਮ ਪ੍ਰਚਾਰ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਲਗਾਏ ਮੁਖੀ...

ਦਰਬਾਰ ਸਾਹਿਬ ਦੇ ਰਸਤਿਆਂ ਤੋਂ ਕਬਜ਼ੇ ਹਟਾਉਣ ਅਤੇ ਅੰਮ੍ਰਿਤਸਰ ਦੀ ਲੜਖੜਾਉਂਦੀ ਟ੍ਰੈਫ਼ਿਕ ਵੱਲ ਧਿਆਨ ਦੇਵੇ ਸਰਕਾਰ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟੈ੍ਰਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ...

ਮਨੋਰੰਜਨ

ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਤੇਰੇ ਲਈ’

ਹਰਜਿੰਦਰ ਸਿੰਘ ਜਵੰਦਾ ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ...

ਗਾਇਕ ਫ਼ਾਜ਼ਿਲਪੁਰੀਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਯੈੱਸ ਪੰਜਾਬ ਗੁਰੂਗ੍ਰਾਮ, 18 ਨਵੰਬਰ, 2022: ਹਰਿਆਣਵੀ ਗਾਇਕ ਫ਼ਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਬੌਲੀਵੁੱਡ ਵਿੱਚ ਵੀ ਗ਼ੀਤ ਗਾ ਚੁੱਕੇ ਫ਼ਾਜ਼ਿਲਪੁਰੀਆ ਗੁਰੂਗ੍ਰਾਮ ਵਿੱਚ ਹੋ ਰਹੇ ਇਕ ਪ੍ਰਦਰਸ਼ਨ ਦੇ ਸਮਰਥਨ ਲਈ ਪੁੱਜੇ ਸਨ। ਇਹ ਪ੍ਰਦਰਸ਼ਨ ਅਹੀਰ...

‘ਕਿਸਮਤ 2’, ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਅਤੇ ‘ਫੁੱਫੜ ਜੀ’ ਲਈ ਜ਼ੀ ਸਟੂਡੀਓਜ਼ ਨੇ ਪੀ.ਟੀ.ਸੀ. ਐਵਾਰਡਜ਼ ਵਿੱਚ 36 ਨਾਮਜ਼ਦਗੀਆਂ ਪ੍ਰਾਪਤ

ਹਰਜਿੰਦਰ ਸਿੰਘ ਜਵੰਦਾ ਚੰਡੀਗੜ੍ਹ, 17 ਨਵੰਬਰ, 2022: ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪੁਰਸਕਾਰ ਸਮਾਰੋਹ ਲਈ ਦੌੜ ਸ਼ੁਰੂ ਹੋਣ ਦੇ ਨਾਲ, ਜ਼ੀ ਸਟੂਡੀਓਜ਼ ਨਵੇਂ ਰਿਕਾਰਡ ਬਣਾਉਣ ਅਤੇ ਪੁਰਾਣੇ ਤੋੜਨ ਲਈ ਪੂਰੀ ਤਰ੍ਹਾਂ...

’ਤੇ ਹੁਣ ਬੱਬੂ ਮਾਨ ਨੂੰ ਮਿਲੀ ਧਮਕੀ, ਪ੍ਰਸਿੱਧ ਗਾਇਕ ਦੇ ਮੋਹਾਲੀ ਸਥਿਤ ਘਰ ਦੀ ਸੁਰੱਖ਼ਿਆ ਵਧਾਈ

ਯੈੱਸ ਪੰਜਾਬ ਮੋਹਾਲੀ, 17 ਨਵੰਬਰ, 2022: ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਫ਼ਿਲਮ ਅਦਾਕਾਰ ਬੱਬੂ ਮਾਨ ਨੂੰ ਮਿਲੀ ਧਮਕੀ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਸੁਰੱਖ਼ਿਆ ਵਧਾਈ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਧਮਕੀ...

ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਦੇ ਖਿਲਾਫ਼ ਐਨ.ਸੀ.ਬੀ. ਵੱਲੋਂ ‘ਡਰੱਗਜ਼’ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ

ਯੈੱਸ ਪੰਜਾਬ ਮੁੰਬਈ, 29 ਅਕਤੂਬਰ, 2022: ਪ੍ਰਸਿੱਧ ਟੀ.ਵੀ.ਅਦਾਕਾਰਾ ਅਤੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਹਰਸ਼ Çਲੰਬਾਚੀਆ ਦੇ ਖਿਲਾਫ਼ 2020 ਵਿੱਚ ਦਰਜ ਹੋਏ ‘ਡਰੱਗਜ਼ ਮਾਮਲੇ’ ਵਿੱਚ ਐੱਨ.ਸੀ.ਬੀ. ਵੱਲੋਂ ਮੁੰਬਈ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ...
- Advertisement -spot_img

ਸੋਸ਼ਲ ਮੀਡੀਆ

45,613FansLike
51,930FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!