Thursday, September 16, 2021
Farmers Debt Relief

77 shaheed soliders

516 sewa kendras

9300 cr Investment

helpline portal

jallianwala bagh

Markfed Sept to Nov

Innocent Admission

ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 30 ਜੁਲਾਈ, 2021:
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ ‘ਤੇ ਦਿੱਤੀ ਜਾਂਦੀ 2.25 ਕਰੋੜ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ।

ਇੱਥੇ ਪੰਜਾਬ ਭਵਨ ਵਿਖੇ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ।

ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਣਾ ਸੋਢੀ ਨੇ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਨਿਰਦੇਸ਼ ਦਿੱਤੇ ਕਿ ਉਹ ਬੋਰਡ ਦੇ ਅਹੁਦੇਦਾਰਾਂ ਦਾ ਮਾਣ ਸਤਿਕਾਰ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਸੱਦਣ ਸਬੰਧੀ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਅਤੇ ਬੋਰਡ ਅਹੁਦੇਦਾਰਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਵਿੱਚ ਸ਼ਾਮਲ ਕਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਕਰਨ। ਇਸ ਮੌਕੇ ਉਨ੍ਹਾਂ ਨਾਲ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੀ ਮੌਜੂਦ ਸਨ।

ਰਾਣ ਸੋਢੀ ਨੇ ਬੋਰਡ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਗ਼ੈਰ-ਕਾਰਜਸ਼ੀਲ ਯੂਥ ਕਲੱਬਾਂ ਨੂੰ ਸੁਰਜੀਤ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ। ਉਨ੍ਹਾਂ ਕਿਹਾ ਕਿ ਬੋਰਡ ਦੇ ਅਹੁਦੇਦਾਰ ਪਿੰਡਾਂ ਦੇ ਦੌਰੇ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤਾਂ ਜੋ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਮੰਤਰੀ ਨੇ ਕਿਹਾ ਕਿ ਅਗਲੇ ਮਹੀਨੇ ਹੋਣ ਵਾਲੀ ਸਮੀਖਿਆ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਦੀ ਇਸ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇਗਾ।

ਰਾਣਾ ਸੋਢੀ ਨੇ ਵੱਖ-ਵੱਖ ਵਿਭਾਗਾਂ ਦੇ ਹੈਡਕੁਆਰਟਰ ‘ਤੇ ਤੈਨਾਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਨੌਜਵਾਨ ਸ਼ਕਤੀ ਨੂੰ ਇੱਕਜੁਟ ਕਰਨ ਅਤੇ ਚੈਨੇਲਾਈਜ਼ ਕਰਨ ਲਈ ਬਣਾਏ ਗਏ ਯੂਥ ਵਿਕਾਸ ਬੋਰਡ ਦੇ ਅਹੁਦੇਦਾਰਾਂ ਨੂੰ ਸਬੰਧਤ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਬੋਰਡ ਨਾਲ ਸਬੰਧਤ ਕਈ ਹੋਰਨਾਂ ਮੁੱਦਿਆਂ ‘ਤੇ ਵੀ ਵਿਸਥਾਰਤ ਚਰਚਾ ਕੀਤੀ।

ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਕੀਤੇ ਕਾਰਜਾਂ ‘ਤੇ ਚਾਨਣਾ ਪਾਉਂਦਿਆਂ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਬੋਰਡ ਨੇ ਕੋਵਿਡ ਹੈਲਪਲਾਈਨ 95772-00003 ਸ਼ੁਰੂ ਕਰਨ ਤੋਂ ਇਲਾਵਾ ਸੀ.ਐਸ.ਆਰ. ਫੰਡਾਂ ਰਾਹੀਂ 2500 ਤੋਂ ਵੱਧ ਪ੍ਰਮਾਣਤ ਪੀ.ਪੀ.ਈ. ਕਿੱਟਾਂ ਅਤੇ ਕੋਰੋਨਾ ਯੋਧਿਆਂ ਨੂੰ 25 ਲੱਖ ਰੁਪਏ ਦਾ ਬੀਮਾ ਮੁਹੱਈਆ ਕਰਵਾਇਆ ਗਿਆ, ਸਾਹਨੇਵਾਲ ਵਿੱਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਗੈਸ ਵਾਲੇ ਤਿੰਨ ਸ਼ਮਸ਼ਾਨਘਾਟ ਸਥਾਪਤ ਕੀਤੇ।

ਉਨ੍ਹਾਂ ਦੱਸਿਆ ਕਿ ਬੋਰਡ ਦੇ ਅਹੁਦੇਦਾਰਾਂ ਵੱਲੋਂ ਵੱਡੇ ਸਨਅਤਕਾਰਾਂ ਨੂੰ ਸੱਭਿਆਚਾਰਕ-ਸਮਾਜਿਕ ਜ਼ਿੰਮੇਵਾਰੀ ਤਹਿਤ ਆਪਣਾ ਯੋਗਦਾਨ ਪਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀ.ਐਸ.ਆਰ. ਫ਼ੰਡਾਂ ਰਾਹੀਂ ਬੋਰਡ ਵੱਲੋਂ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੀਆਂ 2500 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਜਦਕਿ ਸਾਹਨੇਵਾਲ ਦੇ ਪਿੰਡਾਂ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ 5 ਖੇਡ ਮੈਦਾਨਾਂ ਦਾ ਨਵੀਨੀਕਰਨ ਸਬੰਧੀ ਕਾਰਜ ਪ੍ਰਗਤੀ ਅਧੀਨ ਹੈ।

ਸ੍ਰੀ ਬਿੰਦਰਾ ਨੇ ਕਿਹਾ ਕਿ ਬੋਰਡ ਵੱਲੋਂ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਲਈ 300 ਮੁਫ਼ਤ ਟੀਕਾਕਰਨ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਮਹਾਂਮਾਰੀ ਦੌਰਾਨ 9000 ਤੋਂ ਵੱਧ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਕਰਵਾਈ ਗਈ। ਬੋਰਡ ਵੱਲੋਂ ਲਾਕਾਡਊਨ ਦੌਰਾਨ ਦੂਜੇ ਸੂਬਿਆਂ ਵਿੱਚ ਫਸੇ ਵਿਦਿਆਰਥੀਆਂ ਦੀ ਘਰ ਵਾਪਸੀ ਲਈ ਵੀ ਸਹਾਇਤਾ ਕੀਤੀ ਗਈ।

ਉਨ੍ਹਾਂ ਕਿਹਾ ਕਿ 3 ਲੱਖ ਤੋਂ ਵੱਧ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਸਿੱਧੇ ਤੌਰ ‘ਤੇ ਬੋਰਡ ਨਾਲ ਜੁੜੇ ਹੋਏ ਹਨ। ਸ੍ਰੀ ਬਿੰਦਰਾ ਨੇ ਦੱਸਿਆ ਕਿ ਬੋਰਡ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰਾਜੈਕਟਾਂ ‘ਮਿਸ਼ਨ ਤੰਦਰੁਸਤ ਪੰਜਾਬ’, ‘ਮਿਸ਼ਨ ਫ਼ਤਿਹ’ ਅਤੇ ‘ਮਿਸ਼ਨ ਫ਼ਤਿਹ-2 ਅਧੀਨ ਕੋਵਿਡ ਟੀਕਾਕਰਨ ਕੈਂਪ ਲਈ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ।

ਇਸ ਮੌਕੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਪ੍ਰਿੰਸ ਪਾਲ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ, ਸ੍ਰੀ ਨਿਰਮਲ ਦੁਲੱਟ, ਸ੍ਰੀਮਤੀ ਪੂਨਮ ਠਾਕੁਰ, ਸ੍ਰੀ ਜਸਪ੍ਰੀਤ ਸਿੰਘ, ਡਾ. ਆਂਚਲ ਅਰੋੜਾ, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਅਕਾਸ਼ਦੀਪ ਲਾਲੀ, ਸ੍ਰੀ ਅਵਜਿੰਦਰ ਸਿੰਘ, ਡਾ. ਅਮਿਤ ਸ਼ਰਮਾ (ਸਾਰੇ ਬੋਰਡ ਮੈਂਬਰ) ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਡਾ. ਕਮਲਜੀਤ ਸਿੰਘ ਸਿੱਧੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪਰਮਜੀਤ ਸਿੰਘ ਸਰਨਾ ਵੱਲੋਂ 9 ਸਾਲ ਪਹਿਲਾਂ ਸਿਰਸਾ ਖਿਲਾਫ ਦਰਜ ਕਰਵਾਏ ਝੂਠੇ ਕੇਸ ਨੂੰ ਅਦਾਲਤ ਨੇ ਕੀਤਾ ਖਾਰਜ, ਝਾੜ ਵੀ ਪਾਈ

ਯੈੱਸ ਪੰਜਾਬ ਨਵੀਂ ਦਿੱਲੀ, 14 ਸਤੰਬਰ, 2021 - ਦਿੱਲੀ ਦੀ ਇਕ ਅਦਾਲਤ ਨੇ 9 ਸਾਲ ਪਹਿਲਾਂ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਦਾਇਰ ਕੀਤੇ ਝੁਠੇ ਕੇਸ ਨੂੰ ਖਾਰਜ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਰਬਾਰ ਸਾਹਿਬ ਨਤਮਸਤਕ ਹੋਣ ਆਈ ਲੜਕੀ ਨੂੰ ਵਰਗਲਾਉਣ ਦੀ ਕੋਸ਼ਿਸ਼, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਦੋਸ਼ੀ ਪੁਲਿਸ ਹਵਾਲੇ ਕੀਤੇ

ਯੈੱਸ ਪੰਜਾਬ ਅੰਮ੍ਰਿਤਸਰ, 14 ਸਤੰਬਰ, 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਏ ਇਕ ਪਰਿਵਾਰ ਦੀ ਲੜਕੀ ਨੂੰ ਦੋ ਵਿਅਕਤੀਆਂ ਵੱਲੋਂ ਵਰਗਲਾਉਣ ਦੀ ਕੋਸ਼ਿਸ਼ ਕਰਨ ’ਤੇ ਸ੍ਰੀ ਦਰਬਾਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

9 ਅਕਤੂਬਰ ਤਕ ਹੋ ਸਕਦਾ ਹੈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨ ਦਾ ਗਠਨ, ਬਦਲ ਸਕਦੇ ਹਨ ਸਮੀਕਰਣ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 14 ਸਤੰਬਰ, 2021: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ 9 ਅਕਤੂਬਰ 2021 ਤਕ ਹੋ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਕੇਸਗੜ੍ਹ ਸਾਹਿਬ ਵਿਖ਼ੇ ਵਾਪਰੀ ਘਟਨਾ ਦੇ ਦੋਸ਼ੀ ਦੀ ਮਨਸ਼ਾ ਦਾ ਪਤਾ ਲਾ ਕੇ ਇਸ ਪਿਛਲੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਂਦਾ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 13 ਸਤੰਬਰ, 2021 - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਕਾਨਪੁਰ ਵਿਖੇ ਕੀਤਾ ਗਿਆ ਸਮਾਗਮ, ਜਨਵਰੀ ਵਿਚ ਹੋਣ ਵਾਲੇ 400 ਸਾਲਾ ਸਮਾਗਮ ਵਿੱਚ ਹਾਜਰੀ ਭਰਣ ਦੀ ਸਗਤ ਨੂੰ ਕੀਤੀ ਅਪੀਲ

ਯੈੱਸ ਪੰਜਾਬ ਨਵੀਂ ਦਿੱਲੀ, 13 ਸਤੰਬਰ, 2021 - ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਕਾਨਪੁਰ ਵਿਖੇ ਸੱਦਾ ਸਮਾਗਮ ਕਰਕੇ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਮਨਾਇਆ 77ਵਾਂ ਸਥਾਪਨਾ ਦਿਵਸ; ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਕਾਲ ਤਖ਼ਤ ’ਤੇ ਕੀਤੀ ਅਰਦਾਸ

ਯੈੱਸ ਪੰਜਾਬ ਅੰਮਿ੍ਤਸਰ 13 ਸਤੰਬਰ, 2021 - ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਅੱਜ ਆਪਣਾ 77ਵਾਂ ਸਥਾਪਨਾ ਦਿਵਸ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਬਹੁਤ ਜਾਹੋ-ਜਲਾਲ ਨਾਲ ਮਨਾਇਆ ਗਿਆ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਰਸ਼ੀ ਖ਼ਾਨ ਨੂੰ ਕਿਉਂ ਕੀਤਾ ਜਾ ਰਿਹੈ ਸੋਸ਼ਲ ਮੀਡੀਆ ’ਤੇ ਟਰੌਲ?

ਯੈੱਸ ਪੰਜਾਬ ਮੁੰਬਈ, 12 ਸਤੰਬਰ, 2021: ਅਦਾਕਾਰਾ ਅਤੇ ਬਿੱਗ ਬਾਸ ਦੀ ਕੰਟੈਸਟੈਂਟ ਅਰਸ਼ੀ ਖ਼ਾਨ ਨੂੰ ਸੋਸ਼ਲ ਮੀਡੀਆ ’ਤ ਟਰੌਲ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਅਰਸ਼ੀ ਖ਼ਾਨ ਕਾਫ਼ੀ ਨਾਖੁਸ਼ ਅਤੇ ਨਾਰਾਜ਼ ਹੈ। ਅਰਸ਼ੀ ਖ਼ਾਨ ਨੂੰ ਉਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਹੋਈ ਭਖ਼ਵੀਂ ਬਹਿਸ: ਬੁੱਧਵਾਰ ਨੂੰ ਆਵੇਗਾ ਫ਼ੈਸਲਾ

ਯੈੱਸ ਪੰਜਾਬ ਜਲੰਧਰ, 7 ਸਤੰਬਰ, 2021: ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਸੰਬੰਧੀ ਅਰਜ਼ੀ ’ਤੇ ਜਲੰਧਰ ਦੀ ਇਕ ਅਦਾਲਤ ਵਿੱਚ ਅੱਜ ਹੋਈ ਭਖ਼ਵੀਂ ਬਹਿਸ ਮਗਰੋਂ ਅਦਾਲਤ ਨੇ ਇਸ ਦੇ ਫ਼ੈਸਲੇ ਲਈ ਬੁੱਧਵਾਰ ਦਾ ਦਿਨ ਨਿਰਧਾਰਿਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਜਾਨੀ ਨੇ ਮੰਗੀ ਮਾਫੀ, ਗਾਣੇ ’ਚ ਰਸੂਲ ਸ਼ਬਦ ਕੀਤਾ ਸੀ ਇਸਤੇਮਾਲ

ਯੈੱਸ ਪੰਜਾਬ ਲੁਧਿਆਣਾ, 6 ਸਤੰਬਰ, 2021 (ਰਾਜਕੁਮਾਰ ਸ਼ਰਮਾ) ਸੁਫ਼ਨਾ ਫਿਲਮ ਦੇ ਗੀਤ ਕਬੂਲ ਹੈ ਦੇ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਤੋਂੋ ਬਾਅਦ ਫਿਲਮ ਦੇ ਹੀਰੋ ਐਮੀ ਵਿਰਕ ਅਤੇ ਲੇਖਕ ਜਾਨੀ ਓਦੋਂ ਵਿਵਾਦ ’ਚ ਘਿਰ ਗਏ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਲਬਮ ‘ਲਿਮਟਿਡ ਐਡੀਸ਼ਨ’ ਵਿੱਚੋਂ ਗ਼ੀਤ ‘ਸਿਰਾ ਹੋਇਆ ਪਿਆ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 27 ਅਗਸਤ, 2021: ਪੰਜਾਬੀ ਗਾਇਕ, ਅਭਿਨੇਤਾ ਅਤੇ ਨਿਰਮਾਤਾ, ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਐਲਬਮ 'ਲਿਮਟਿਡ ਐਡੀਸ਼ਨ' ਤੋਂ ਆਪਣੇ ਗਾਣੇ ਲਾਂਚ ਕੀਤੇ, ਜੋ ਸਾਰੀਆਂ ਸ਼ੈਲੀਆਂ ਦੇ ਗੀਤਾਂ ਦਾ ਸੰਗ੍ਰਹਿ ਹੈ ਅਤੇ ਪੰਜਾਬੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਉੱਚਾ ਪਿੰਡ’ ਨਾਲ ਅਦਾਕਾਰਾ ਪੂਨਮ ਸੂਦ ਮੁੜ ਚਰਚਾ ਵਿੱਚ

ਦਿਲਕਸ਼ ਅਦਾਵਾਂ ਨਾਲ ਮਨ ਮੋਹ ਲੈਣ ਵਾਲੀ ਹੁਸਨ ਤੇ ਕਲਾ ਦੀ ਮੂਰਤ ਪੂਨਮ ਸੂਦ ਸੰਗੀਤ ਅਤੇ ਫ਼ਿਲਮੀ ਖੇਤਰ ਦੀ ਇੱਕ ਨਾਮਵਰ ਸ਼ਖਸੀਅਤ ਹੈ। ਪੂਨਮ ਨੇ ਜਿੱਥੇ ਅਨੇਕਾਂ ਨਾਮੀਂ ਗਾਇਕਾਂ ਦੇ ਗੀਤਾਂ ਚ ਮਾਡਲੰਿਗ ਕੀਤੀ...
- Advertisement -spot_img

ਸੋਸ਼ਲ ਮੀਡੀਆ

20,370FansLike
50,835FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼