Wednesday, March 3, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਸ੍ਰੀ ਖੁਰਾਲਗੜ੍ਹ ਸਾਹਿਬ ਯਾਦਗਾਰ ਲਈ 103 ਕਰੋੜ ਰੁਪਏ ਮਨਜ਼ੂਰ, ਸਤੰਬਰ ਤੱਕ ਪ੍ਰੋਜੈਕਟ ਹੋਵੇਗਾ ਮੁਕੰਮਲ: ਚੰਨੀ

ਯੈੱਸ ਪੰਜਾਬ
ਹੁਸ਼ਿਆਰਪੁਰ, 26 ਜਨਵਰੀ, 2021 –
ਪੰਜਾਬ ਦੇ ਤਕਨੀਕੀ ਸਿੱਖਿਆ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਅਤੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਖੇਤੀਬਾੜੀ ਨਿਰੋਲ ਸੂਬਿਆਂ ਦਾ ਵਿਸ਼ਾ ਹੈ ਜਿਸ ਵਿੱਚ ਕੇਂਦਰ ਨੂੰ ਬੇਵਜ੍ਹਾ ਦਖਲ ਨਹੀਂ ਦੇਣਾ ਚਾਹੀਦਾ ਕਿਉਂਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਦੇਸ਼ ਦੀ ਕਿਸਾਨੀ ’ਤੇ ਜ਼ਬਰੀ ਥੋਪ ਕੇ ਕਿਸਾਨਾਂ ਨੂੰ ਖੱਜਲ ਕਰ ਰਹੀ ਹੈ ਜਦਕਿ ਦੇਸ਼ ਪੱਧਰੀ ਰੋਹ ਦੇ ਮੱਦੇਨਜ਼ਰ ਇਹ ਮਾੜੇ ਕਾਨੂੰਨ ਫੌਰੀ ਰੱਦ ਹੋਣੇ ਚਾਹੀਦੇ ਹਨ।

72ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਭਾਸ਼ਣ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨ ਦਾਤੇ ਨੂੰ ਇੰਝ ਸੜਕਾਂ ’ਤੇ ਖੁਆਰ ਨਾ ਕਰਕੇ ਕਿਸਾਨੀ ਮੰਗਾਂ ਨੂੰ ਮੰਨਦਿਆਂ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਆਪਹੁਦਰੀਆਂ ਕਰਕੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਹੋ ਰਿਹਾ ਹੈ ਜਿਸ ਨੂੰ ਠੱਲ ਪਾਉਣੀ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਮੁੱਦਿਆਂ ਨੂੰ ਲਟਕਾਉਣ ਦੀ ਬਜਾਏ ਕਿਸਾਨੀ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ।

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨ ਹਿਤੈਸ਼ੀ ਰਹੀ ਹੈ ਜਿਸ ਦਾ ਸਬੂਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਤੋਂ ਸਹਿਜੇ ਹੀ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜਾ ਮੁਆਫੀ ਸਕੀਮ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਇਸ ਸਕੀਮ ਤਹਿਤ ਹੁਣ ਤੱਕ ਛੋਟੇ ਅਤੇ ਦਰਮਿਆਨੇ 5.63 ਲੱਖ ਦੇ ਕਰੀਬ ਕਿਸਾਨਾਂ ਦਾ ਲਗਭਗ 4610 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ।

ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 500 ਕਰੋੜ ਰੁਪਏ ਦੀ ਲਾਗਤ ਵਾਲੇ ਸੈਰ-ਸਪਾਟੇ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਪੰਜਾਬ ਸੈਰ-ਸਪਾਟੇ ਦੇ ਨਕਸ਼ੇ ’ਤੇ ਉਭਰ ਕੇ ਸਾਹਮਣੇ ਆਵੇਗਾ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਤਿਹਾਸਕ ਅਤੇ ਵਿਰਾਸਤੀ ਥਾਵਾਂ ਦੇ ਮੁਹਾਂਦਰੇ ਨੂੰ ਹੋਰ ਖੂਬਸੂਰਤ ਦਿੱਖ ਪ੍ਰਦਾਨ ਕਰਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਖਿੱਚ ਵਾਲੀਆਂ ਥਾਵਾਂ ਦਾ ਲੋੜੀਂਦਾ ਵਿਕਾਸ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਸਰਹੰਦ ਵਿਖੇ ਫਲੋਟਿੰਗ ਰੈਸਟੋਰੈਂਟ ਸਬੰਧੀ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਨਵਾਂ ਹਾਈਵੇਅ ਬਨਣ ਕਾਰਨ ਫਲੋਟਿੰਗ ਰੈਸਟੋਰੈਂਟ ਵਾਲੀ ਪਹੁੰਚ ਸੜਕ ਦੇ ਕੰਮ ਕਾਰਨ ਇਸ ਦਾ ਵਿਕਾਸ ਪ੍ਰਭਾਵਿਤ ਹੋਇਆ ਹੈ।

 ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫਲੋਟਿੰਗ ਰੈਸਟੋਰੈਂਟ ਨੂੰ ਮੁੜ ਆਮ ਲੋਕਾਂ ਵਿਸ਼ੇਸ਼ਕਰ ਰਾਹਗੀਰਾਂ ਦੀ ਖਿੱਚ ਦਾ ਕੇਂਦਰ ਬਣਾਇਆ ਜਾ ਰਿਹਾ ਹੈ।

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰ-ਏ-ਬੇਗਮਪੁਰਾ’ ਸਬੰਧੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਯਾਦਗਾਰ ਲਈ 103 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਯਾਦਗਾਰ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਸਤੰਬਰ ਮਹੀਨੇ ਤੱਕ ਇਹ ਪ੍ਰੋਜੇਕਟ ਮੁਕੰਮਲ ਕਰ ਲਿਆ ਜਾਵੇਗਾ।

ਪੰਜਾਬ ਦੇ ਪੋਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਵਿੱਚ ਵੱਖ-ਵੱਖ ਤਰ੍ਹਾਂ ਦੇ ਸਟਾਫ਼ ਦੀਆਂ ਨਿਯੁਕਤੀਆਂ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੋਲੀਟੈਕਨਿਕਾਂ ਵਿੱਚ ਲਗਭਗ ਸਾਰਾ ਸਟਾਫ਼ ਮੁਹੱਈਆ ਹੋ ਚੁੱਕਾ ਹੈ ਜਦਕਿ ਆਈ.ਟੀ.ਆਈਜ਼ ਵਿੱਚ ਲੋੜੀਂਦੀਆਂ ਆਸਾਮੀਆਂ ਦੀ ਪੂਰਤੀ ਲਈ ਸਰਕਾਰ ਨੂੰ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਭਰਤੀ ਪ੍ਰਕ੍ਰਿਆ ਨੂੰ ਅਮਲ ਵਿੱਚ ਲਿਆਉਂਦਿਆਂ ਇਹ ਸਾਰੀਆਂ ਆਸਾਮੀਆਂ ਪੁਰ ਕਰ ਦਿੱਤੀਆਂ ਜਾਣਗੀਆਂ।

ਪੰਜਾਬ ਵਿੱਚ ਬੇ-ਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਸਬੰਧੀ ਰੋਜਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸਾਲ ਇਕ ਲੱਖ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਨ੍ਹਾਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਜਾ ਸਕਣ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ, ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਆਦਿ ਮੌਜੂਦ ਸਨ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Kisan Andolan ਦੌਰਾਨ ਗ੍ਰਿਫ਼ਤਾਰ 15 ਹੋਰਨਾਂ ਨੂੰ ਜ਼ਮਾਨਤ ਮਿਲੀ, 84 ਹੁਣ ਤਕ ਹੋਏ ਰਿਹਾਅ:...

ਯੈੱਸ ਪੰਜਾਬ ਨਵੀਂ ਦਿੱਲੀ, 1 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ:...

ਯੈੱਸ ਪੰਜਾਬ ਅੰਮ੍ਰਿਤਸਰ, 1 ਮਾਰਚ, 2021: ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿਨ ਦੂਰ ਨਹੀਂ ਜਦੋਂ ਨੌਦੀਪ ਕੌਰ ਦੀ ਆਵਾਜ਼ ਸੰਸਦ ਵਿਚ ਗੂੰਜੇਗੀ : ਸਿਰਸਾ –...

ਯੈੱਸ ਪੰਜਾਬ ਨਵੀਂ ਦਿੱਲੀ, 28 ਫਰਵਰੀ, 2021: ਮਨੁੱਖੀ ਅਧਿਕਾਰਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁੰਨ ਨੌਦੀਪ ਕੌਰ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਦੇ ਯਤਨਾਂ ਸਦਕਾ 10 ਹੋਰ ਨੌਜਵਾਨ Tihar Jail ਵਿਚੋਂ ਹੋਏ ਰਿਹਾਅ

ਯੈੱਸ ਪੰਜਾਬ ਨਵੀਂ ਦਿੱਲੀ, 27 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 27 ਫ਼ਰਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਦੀ ਜ਼ਮਾਨਤ ’ਤੇ ਬੋਲੇ GK, ਕਿਹਾ 307 ਵਰਗੀ ਗੰਭੀਰ ਧਾਰਾ ’ਚ ਅਦਾਲਤਾਂ...

ਯੈੱਸ ਪੰਜਾਬ ਨਵੀਂ ਦਿੱਲੀ, 26 ਫਰਵਰੀ, 2021 - ਕਿਰਤੀ ਕਾਰਕੁਨਾਂ ਲਈ ਕਾਰਜ ਕਰਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਜਮਾਨਤ ਦੇਣ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਬੀ ਪਰਾਕ ਦਾ ਆਪਣੀ ਪਤਨੀ ਮੀਰਾ ਬੱਚਨ ਲਈ ਖ਼ਾਸ ਵੈਲੇਨਟਾਈਨ ਡੇਅ ‘ਸਰਪ੍ਰਾਈਜ਼’

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 15, 2021 - ਜ਼ੀ ਪੰਜਾਬੀ ਦਾ ਸ਼ੋ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ', ਭਾਰਤ ਦੇ ਬਾਕਮਾਲ ਗਾਇਕ ਬੀ ਪ੍ਰਾਕ ਦੇ ਨਾਲ ਵੈਲੇਨਟਾਈਨ ਦਾ ਜਸ਼ਨ ਮਨਾਉਣ ਲਈ ਬਿਲਕੁਲ ਤਿਆਰ ਹੈ। ਇਸ ਸ਼ੋ ਚ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 8, 2021: ਅਕਸਰ ਕਿਹਾ ਜਾਂਦਾ ਹੈ, ਪੁਰਸ਼ਾਂ ਦੇ ਮੁਕਾਬਲੇ ਅਭਿਨੇਤਰੀਆਂ ਦਾ ਕਰੀਅਰ ਦਾ ਸਮਾਂ ਛੋਟਾ ਹੁੰਦਾ ਹੈ। ਹਾਲਾਂਕਿ, ਇੱਥੇ ਇੱਕ ਲੜਕੀ ਹੈ ਜਿਸਨੇ ਨਾ ਸਿਰਫ ਇੱਕ ਟੀਵੀ ਸ਼ੋਅ ਅਤੇ ਰਿਤਿਕ ਰੋਸ਼ਨ ਸਟਾਰਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਨੇ ਰੋਕੀ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ, ਪਹਿਲਾਂ ਰੋਕੀ ਸੀ ਜਾਹਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ

ਯੈੱਸ ਪੰਜਾਬ ਪਟਿਆਲਾ, 5 ਫ਼ਰਵਰੀ, 2021: ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਛੋਟੇ ਬੇਟੇ ਬਾਲੀਵੁੱਡ ਕਲਾਕਾਰ ਬੌਬੀ ਦਿਓਲ ਦੀ ਫ਼ਿਲਮ ਪਟਿਆਲਾ ਵਿੱਚ ਨਹੀਂ ਹੋਵੇਗੀ। ਇਹ ਸ਼ੂਟਿੰਗ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤੇ ਜਾਣ ਮਗਰੋਂ ਟਾਲ ਦਿੱਤੀ ਗਈ ਹੈ। ਬੌਬੀ ਦਿਓਲ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ

ਅੱਜ-ਨਾਮਾ ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ। ਪੰਜਾਂ ਰਾਜਾਂ ਦੇ ਲੋਕਾਂ ਹਨ ਵੋਟ ਪਾਉਣੇ, ਆਗੂ ਆਏ ਫਿਰ ਵਿੱਚ ਮੈਦਾਨ ਮੀਆਂ। ਸੁੱਟਦੇ ਚਿੱਕੜ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!