Wednesday, March 3, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ ਰਾਜ ਸਥਾਪਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਅਸਥਾਨ ’ਤੇ ਗੁਰੂ ਸਾਹਿਬ ਨੇ ਮੁਗ਼ਲ ਸਾਮਰਾਜ ਨਾਲ ਆਖਰੀ ਤੇ ਫੈਸਲਾਕੁੰਨ ਯੁੱਧ ਕਰਕੇ ਭਾਰਤ ਵਿੱਚੋਂ ਜ਼ਾਲਮ ਮੁਗ਼ਲ ਰਾਜ ਦੀਆਂ ਜੜ੍ਹਾਂ ਪੁੱਟ ਦਿੱਤੀਆਂ।

ਸਿੱਖ ਇਤਿਹਾਸ ਦੀ ਅਹਿਮ ਘਟਨਾ ਹੈ ਕਿ ਪਹਾੜੀ ਰਾਜਿਆਂ ਲਾਹੌਰ, ਸਰਹਿੰਦ ਤੇ ਦਿੱਲੀ ਦੀਆਂ ਸ਼ਾਹੀ ਫੌਜਾਂ ਦੇ ਟਿੱਡੀ ਦਲਾਂ ਨੇ ਮਿਲ ਕੇ ਅਨੰਦਪੁਰ ਸਾਹਿਬ ਨੂੰ ਘੇਰਿਆ ਹੋਇਆ ਸੀ। ਇਸ ਦੌਰਾਨ ਖ਼ਾਲਸਾ ਫ਼ੌਜ ਦੇ ਛਾਪਾਮਾਰ ਹਮਲਿਆਂ ਨਾਲ ਦੁਸ਼ਮਣ ਦੇ ਹੌਸਲੇ ਪਸਤ ਹੋ ਗਏ। ਭਾਵੇਂ ਰਾਸ਼ਨ-ਪਾਣੀ ਵੀ ਮੁੱਕਦਾ ਜਾ ਰਿਹਾ ਸੀ, ਪਰ ਫਿਰ ਵੀ ਸਿੰਘ ਡੱਟਵਾਂ ਮੁਕਾਬਲਾ ਕਰ ਰਹੇ ਸਨ।

Bibi Jagir Kaurਕੁਝ ਸਿੰਘਾਂ ਨੇ ਗੁਰੂ ਜੀ ਨੂੰ ਕਿਲ੍ਹਾ ਛੱਡ ਦੇਣ ਦੀ ਸਲਾਹ ਵੀ ਦਿੱਤੀ, ਪਰੰਤੂ ਗੁਰੂ ਜੀ ਨੇ ਦੂਰ-ਅੰਦੇਸ਼ੀ ਨਾਲ ਕੁਝ ਸਮਾਂ ਹੋਰ ਉਡੀਕ ਕਰਨ ਲਈ ਕਿਹਾ। ਇਸ ਦੇ ਬਾਵਜੂਦ ਕੁਝ ਸਿੰਘਾਂ ਨੇ ਗੁਰੂ ਜੀ ਦਾ ਸਾਥ ਛੱਡ ਦਿੱਤਾ ਅਤੇ ਬੇਦਾਵਾ ਦੇ ਕੇ ਆਪਣੇ ਘਰਾਂ ਨੂੰ ਚਲੇ ਗਏ। ਇਹ ਜਦੋਂ ਘਰੀਂ ਪੁੱਜੇ ਤਾਂ ਮਾਤਾ ਭਾਗ ਕੌਰ ਅਤੇ ਉਨ੍ਹਾਂ ਵਰਗੀਆਂ ਮਹਾਨ ਇਸਤਰੀਆਂ ਨੇ ਇਨ੍ਹਾਂ ਨੂੰ ਗੁਰੂ ਸਾਹਿਬ ਦਾ ਸਾਥ ਛੱਡ ਕੇ ਆਉਣ ’ਤੇ ਧਿਰਕਾਰਿਆ।

ਸਿੰਘਣੀਆਂ ਦਾ ਰੋਹ ਜਾਗਿਆ ਦੇਖ ਕੇ ਬੇਦਾਵਾ ਦੇ ਕੇ ਆਏ ਸਿੰਘ ਮਾਤਾ ਭਾਗ ਕੌਰ ਦੀ ਅਗਵਾਈ ਵਿਚ ਗੁਰੂ ਸਾਹਿਬ ਦਾ ਸਾਥ ਦੇਣ ਲਈ ਚੱਲ ਪਏ। ਉਧਰ ਗੁਰੂ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਛੱਡਣ ਤੋਂ ਬਾਅਦ ਚਮਕੌਰ ਸਾਹਿਬ ਤੋਂ ਮੁਗਲ ਕੈਂਪਾਂ ਵਿਚ ਖਲਬਲੀ ਮਚਾ ਕੇ ਮਾਛੀਵਾੜੇ ਦੇ ਜੰਗਲਾਂ, ਦੀਨਾ ਕਾਂਗੜ ਵਿਖੇ ਔਰੰਗਜ਼ੇਬ ਨੂੰ ਫਤਹਿ ਦੀ ਚਿੱਠੀ ਲਿਖ ਕੇ ਕਪੂਰੇ ਤੋਂ ਹੁੰਦੇ ਹੋਏ ਖਿਦਰਾਣੇ ਦੀ ਢਾਬ ਪਹੁੰਚ ਚੁੱਕੇ ਸਨ।

ਖਿਦਰਾਣੇ ਦੀ ਢਾਬ ਯੁੱਧ ਦੇ ਨੁਕਤਾ ਨਿਗਾਹ ਤੋਂ ਕਾਰਗਰ ਮੋਰਚਾ ਸੀ। ਗੁਰੂ ਜੀ ਨੇ ਆਪਣਾ ਦਰਬਾਰ ਟਿੱਬੇ ’ਤੇ ਲਗਾਇਆ ਹੋਇਆ ਸੀ। ਗੁਰੂ ਜੀ ਨੂੰ ਵੈਰੀ ਦੇ ਟਿੱਡੀ ਦਲ ਦੀਆਂ ਪਿੱਛਾ ਕਰਨ ਦੀਆਂ ਖਬਰਾਂ ਮਿਲ ਗਈਆਂ ਸਨ। ਇਥੇ ਯੁੱਧ ਅੰਮ੍ਰਿਤ ਵੇਲੇ ਸ਼ੁਰੂ ਹੋਇਆ। ਸਿੰਘਾਂ ਨੇ ਅਜਿਹੀ ਰਣਨੀਤੀ ਅਪਣਾਈ ਕਿ ਇੱਕ ਇੱਕ ਸਿੰਘ ਹੀ ਟਾਕਰੇ ’ਤੇ ਅੱਗੇ ਜਾਵੇ। ਉਸ ਦੇ ਪਿੱਛੇ ਪੰਜ ਹੋਰ, ਉਸ ਦੀ ਸਹਾਇਤਾ ਲਈ ਨਿਕਲਣ।

ਗੁਰੂ ਜੀ ਸਾਰਾ ਯੁੱਧ ਦੇਖ ਰਹੇ ਸਨ। ਗੁਰੂ ਜੀ ਤੀਰਾਂ ਦੀ ਬੁਛਾੜ ਕਰਦੇ ਤਾਂ ਕਿ ਦੁਸ਼ਮਣਾਂ ਨੂੰ ਭਾਜੜ ਪਈ ਰਹੇ। ਸਿੰਘਾਂ ਦਾ ਪਾਣੀ ’ਤੇ ਕਬਜ਼ਾ ਹੋਣ ਕਰਕੇ ਦੁਸ਼ਮਣਾਂ ਦਾ ਟਿਕਣਾ ਅਸੰਭਵ ਸੀ। ਜਦੋਂ ਸਮੂਹ ਸਿੰਘ ਸ਼ਹੀਦ ਹੋ ਗਏ ਤਾਂ ਗੁਰੂ ਜੀ ਨੇ ਆਪਣੇ
ਜਥੇ ਦੇ ਸਿੰਘ ਅੱਗੇ ਭੇਜੇ। ਗੁਰੂ ਜੀ ਟਿੱਬੀ ਵਾਲੀ ਥਾਂ ਤੋਂ ਹੇਠਾਂ ਆ ਗਏ। ਨਵਾਬ ਖਾਲੀ ਟਿੱਬੀ ਦੇਖ ਕੇ ਖੁਸ਼ ਹੋ ਗਿਆ ਕਿ ਗੁਰੂ ਜੀ ਸ਼ਹੀਦ ਹੋ ਗਏ ਹਨ।

ਫੌਜਾਂ ਨੂੰ ਪਿੱਛੇ ਮੁੜਨ ਦਾ ਹੁਕਮ ਦਿੱਤਾ। ਸਿੰਘਾਂ ਦੇ ਵਾਰ ਅੱਗੇ ਤ੍ਰੇਹ ਦੀ ਮਾਰ ਕਾਰਨ, ਦੁਸ਼ਮਣ ਫੌਜਾਂ ਭੱਜ ਉੱਠੀਆਂ ਤੇ ਖਾਲਸੇ ਨੂੰ ਜਿੱਤ ਪ੍ਰਾਪਤ ਹੋਈ।

ਗੁਰੂ ਜੀ ਸਿੰਘਾਂ ਸਮੇਤ ਯੁੱਧ ਅਸਥਾਨ ’ਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਉਹ 40 ਸਿੰਘ ਜੋ ਅਨੰਦਪੁਰ ਸਾਹਿਬ ਵਿਖੇ ਉਨ੍ਹਾਂ ਨੂੰ ਬੇਦਾਵਾ ਦੇ ਕੇ ਚਲੇ ਗਏ ਸਨ ਉਹ ਵੀ ਸ਼ਹਾਦਤ ਪ੍ਰਾਪਤ ਕਰ ਚੁੱਕੇ ਹਨ। ਗੁਰੂ ਜੀ ਹਰ ਸਿੱਖ ਕੋਲ ਜਾਂਦੇ, ਮੂੰਹ ਸਾਫ ਕਰਦੇ ਤੇ ਸੀਸ ਗੋਦ ਵਿਚ ਰੱਖ ਕੇ ਪਿਆਰ ਕਰਦੇ ਤੇ ਕਾਰਨਾਮੇ ਸੁਣ ਕੇ ਬਖਸ਼ਿਸ਼ਾਂ ਕਰਦੇ ਕਿ ਇਹ ਮੇਰਾ ਪੰਜ ਹਜ਼ਾਰੀ ਸਿੱਖ ਹੈ, ਇਹ ਮੇਰਾ ਦਸ ਹਜ਼ਾਰੀ ਤੇ ਇਹ ਤੀਹ ਹਜ਼ਾਰੀ।

ਸਿੱਖਾਂ ਨੂੰ ਬਖਸ਼ਿਸ਼ਾਂ ਕਰਦੇ ਹੋਏ ਗੁਰੂ ਸਾਹਿਬ ਭਾਈ ਮਹਾਂ ਸਿੰਘ ਪਾਸ ਪਹੁੰਚੇ। ਭਾਈ ਮਹਾਂ ਸਿੰਘ ਦਾ ਮੁਖੜਾ ਸਾਫ ਕਰਕੇ ਸੀਸ ਗੋਦ ਵਿਚ ਰੱਖਿਆ ਤੇ ਮੂੰਹ ਵਿਚ ਪਾਣੀ ਪਾ ਕੇ ਛਾਤੀ ਨਾਲ ਲਾ ਆਖਣ ਲੱਗੇ ਭਾਈ ਮਹਾਂ ਸਿੰਘ ਤੁਸੀਂ ਸਿੱਖੀ ਦੀ ਲਾਜ ਰੱਖ ਲਈ ਹੈ ਤੇ ਆਪਣੀਆਂ ਸ਼ਹਾਦਤਾਂ ਦੇ ਕੇ ਦੁਸ਼ਮਣਾਂ ਦੇ ਦੰਦ ਖੱਟੇ ਕੀਤੇ ਹਨ, ਜੋ ਚਾਹੋ ਮੰਗ ਲਉ।

ਮਹਾਂ ਸਿੰਘ ਨੇ ਕਿਹਾ ਸੱਚੇ ਪਾਤਸ਼ਾਹ ਕੋਈ ਮੰਗ ਨਹੀਂ, ਦਰਸ਼ਨਾਂ ਦੀ ਸਿੱਕ ਸੀ ਹੋ ਗਏ, ਕਿਸੇ ਵਸਤੂ ਦੀ ਲੋੜ ਨਹੀਂ। ਨਹੀਂ ਪਿਆਰੇ ਮਹਾਂ ਸਿੰਘ ਜੀ ਕੁਝ ਹੋਰ ਮੰਗੋ। ਭਾਈ ਮਹਾਂ ਸਿੰਘ ਨੇ ਕਿਹਾ ਜੇ ਤੁਠੇ ਹੋ ਤਾਂ ਜਿਹੜਾਂ ਬੇਦਾਵਾ ਅਸੀਂ ਲਿਖ ਕੇ ਆਏ ਸਾਂ ਉਹ ਪਾੜ ਸੁੱਟੋ ਤੇ ਟੁੱਟੀ ਗੰਢੋ।

ਇਸ ’ਤੇ ਗੁਰੂ ਸਾਹਿਬ ਨੇ ਪਾੜ ਕੇ ਆਪਣੇ ਸਿੱਖਾਂ ਨੂੰ ਮਾਣ ਬਖ਼ਸ਼ਿਆ। ਇਸ ਪਿੱਛੋਂ ਭਾਈ ਮਹਾਂ ਸਿੰਘ ਨੇ ਪ੍ਰਾਣ ਤਿਆਗ ਦਿੱਤੇ। ਗੁਰੂ ਜੀ ਨੇ ਇਨ੍ਹਾਂ 40 ਸਿੰਘਾਂ ਨੂੰ ਮੁਕਤਿਆਂ ਦੀ ਉਪਾਧੀ ਬਖਸ਼ਿਸ਼ ਕੀਤੀ ਤੇ ਇਸ ਧਰਤੀ ਨੂੰ ਮੁਕਤੀ ਦਾ ਵਰ ਦਿੱਤਾ। ਇਨ੍ਹਾਂ ਅਮਰ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਸਦਕਾ ਇਸ ਥਾਂ ਨੂੰ ’ਖਿਦਰਾਣੇ ਤੋਂ ਮੁਕਤਸਰ’ ਦਾ ਖਿਤਾਬ ਬਖਸ਼ਿਆ।

ਖਿਦਰਾਣਾ ਕਰਿ ਮੁਕਤਸਰ ਮੁਕਤ ਮੁਕਤ ਸਭ ਕੀਨ।
ਹੋਇ ਸਾਬਤ ਜੂਝੈ ਜਬੈਂ ਬਡੋ ਮਰਤਬੋ ਲੀਨ। (ਗੁਰ ਬਿਲਾਸ ਪਾਤਸ਼ਾਹੀ 10)

ਮਾਘੀ ਦੇ ਦਿਨ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ ਤੇ ਇਸ ਪਵਿੱਤਰ ਧਰਤੀ ਨੂੰ ਪਰਸਨ ਲਈ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਾ ਭਾਰੀ ਇਕੱਠ ਹਰ ਸਾਲ ਹੁੰਦਾ ਹੈ ਤੇ ਇਸ ਪਾਵਨ ਅਸਥਾਨ ਨੂੰ ਨਤਮਸਤਕ ਹੁੰਦੀਆਂ ਹਨ। ਇਸੇ ਕਰਕੇ ਖਾਲਸਾ ਪੰਥ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਮਾਘੀ ਵਿਸ਼ੇਸ਼ ਮਹੱਤਤਾ ਰੱਖਦੀ ਹੈ।

ਇਸ ਦਿਹਾੜੇ ’ਤੇ ਗੁਰੂ ਸਿਧਾਂਤ ਤੋਂ ਦੂਰ ਗਇਆਂ ਨੂੰ ਪੁਰਜ਼ੋਰ ਅਪੀਲ ਹੈ ਕਿ ਗੁਰੂ ਸਿਧਾਂਤ ’ਤੇ ਪਹਿਰਾ ਦਿੰਦੇ ਹੋਏ ਆਓ! ਅਸੀਂ ਸਾਰੇ ਗੁਰੂ ਵੱਲ ਮੁੱਖ ਕਰਕੇ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਜੀਵੀਏ। ਅਰਦਾਸ ਹੈ ਕਿ ਗੁਰੂ ਸਾਹਿਬ ਸਾਨੂੰ ਸਭ ਨੂੰ ਗੁਰਮਤਿ ਮਾਰਗ ’ਤੇ ਚੱਲਣ ਦਾ ਬਲ ਬਖਸ਼ਣ ਤਾਂ ਕਿ ਅਸੀਂ ਵੀ ਗੁਰੂ ਦੀ ਗੋਦ ਦਾ ਨਿੱਘ ਮਾਣ ਸਕੀਏ।

ਬੀਬੀ ਜਗੀਰ ਕੌਰ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Kisan Andolan ਦੌਰਾਨ ਗ੍ਰਿਫ਼ਤਾਰ 15 ਹੋਰਨਾਂ ਨੂੰ ਜ਼ਮਾਨਤ ਮਿਲੀ, 84 ਹੁਣ ਤਕ ਹੋਏ ਰਿਹਾਅ:...

ਯੈੱਸ ਪੰਜਾਬ ਨਵੀਂ ਦਿੱਲੀ, 1 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ:...

ਯੈੱਸ ਪੰਜਾਬ ਅੰਮ੍ਰਿਤਸਰ, 1 ਮਾਰਚ, 2021: ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿਨ ਦੂਰ ਨਹੀਂ ਜਦੋਂ ਨੌਦੀਪ ਕੌਰ ਦੀ ਆਵਾਜ਼ ਸੰਸਦ ਵਿਚ ਗੂੰਜੇਗੀ : ਸਿਰਸਾ –...

ਯੈੱਸ ਪੰਜਾਬ ਨਵੀਂ ਦਿੱਲੀ, 28 ਫਰਵਰੀ, 2021: ਮਨੁੱਖੀ ਅਧਿਕਾਰਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁੰਨ ਨੌਦੀਪ ਕੌਰ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਦੇ ਯਤਨਾਂ ਸਦਕਾ 10 ਹੋਰ ਨੌਜਵਾਨ Tihar Jail ਵਿਚੋਂ ਹੋਏ ਰਿਹਾਅ

ਯੈੱਸ ਪੰਜਾਬ ਨਵੀਂ ਦਿੱਲੀ, 27 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 27 ਫ਼ਰਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਦੀ ਜ਼ਮਾਨਤ ’ਤੇ ਬੋਲੇ GK, ਕਿਹਾ 307 ਵਰਗੀ ਗੰਭੀਰ ਧਾਰਾ ’ਚ ਅਦਾਲਤਾਂ...

ਯੈੱਸ ਪੰਜਾਬ ਨਵੀਂ ਦਿੱਲੀ, 26 ਫਰਵਰੀ, 2021 - ਕਿਰਤੀ ਕਾਰਕੁਨਾਂ ਲਈ ਕਾਰਜ ਕਰਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਜਮਾਨਤ ਦੇਣ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਬੀ ਪਰਾਕ ਦਾ ਆਪਣੀ ਪਤਨੀ ਮੀਰਾ ਬੱਚਨ ਲਈ ਖ਼ਾਸ ਵੈਲੇਨਟਾਈਨ ਡੇਅ ‘ਸਰਪ੍ਰਾਈਜ਼’

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 15, 2021 - ਜ਼ੀ ਪੰਜਾਬੀ ਦਾ ਸ਼ੋ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ', ਭਾਰਤ ਦੇ ਬਾਕਮਾਲ ਗਾਇਕ ਬੀ ਪ੍ਰਾਕ ਦੇ ਨਾਲ ਵੈਲੇਨਟਾਈਨ ਦਾ ਜਸ਼ਨ ਮਨਾਉਣ ਲਈ ਬਿਲਕੁਲ ਤਿਆਰ ਹੈ। ਇਸ ਸ਼ੋ ਚ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 8, 2021: ਅਕਸਰ ਕਿਹਾ ਜਾਂਦਾ ਹੈ, ਪੁਰਸ਼ਾਂ ਦੇ ਮੁਕਾਬਲੇ ਅਭਿਨੇਤਰੀਆਂ ਦਾ ਕਰੀਅਰ ਦਾ ਸਮਾਂ ਛੋਟਾ ਹੁੰਦਾ ਹੈ। ਹਾਲਾਂਕਿ, ਇੱਥੇ ਇੱਕ ਲੜਕੀ ਹੈ ਜਿਸਨੇ ਨਾ ਸਿਰਫ ਇੱਕ ਟੀਵੀ ਸ਼ੋਅ ਅਤੇ ਰਿਤਿਕ ਰੋਸ਼ਨ ਸਟਾਰਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਨੇ ਰੋਕੀ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ, ਪਹਿਲਾਂ ਰੋਕੀ ਸੀ ਜਾਹਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ

ਯੈੱਸ ਪੰਜਾਬ ਪਟਿਆਲਾ, 5 ਫ਼ਰਵਰੀ, 2021: ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਛੋਟੇ ਬੇਟੇ ਬਾਲੀਵੁੱਡ ਕਲਾਕਾਰ ਬੌਬੀ ਦਿਓਲ ਦੀ ਫ਼ਿਲਮ ਪਟਿਆਲਾ ਵਿੱਚ ਨਹੀਂ ਹੋਵੇਗੀ। ਇਹ ਸ਼ੂਟਿੰਗ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤੇ ਜਾਣ ਮਗਰੋਂ ਟਾਲ ਦਿੱਤੀ ਗਈ ਹੈ। ਬੌਬੀ ਦਿਓਲ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ

ਅੱਜ-ਨਾਮਾ ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ। ਪੰਜਾਂ ਰਾਜਾਂ ਦੇ ਲੋਕਾਂ ਹਨ ਵੋਟ ਪਾਉਣੇ, ਆਗੂ ਆਏ ਫਿਰ ਵਿੱਚ ਮੈਦਾਨ ਮੀਆਂ। ਸੁੱਟਦੇ ਚਿੱਕੜ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!