Sunday, July 20, 2025
HTML tutorial
spot_img
spot_img

ਸ੍ਰੀ Akal Takht ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਯੈੱਸ ਪੰਜਾਬ
ਅੰਮ੍ਰਿਤਸਰ, 12 ਜੂਨ, 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ Akal Takht Sahib ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਮੌਕੇ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਨੇਕਾਂ ਮਿਸਾਲਾਂ ਮਿਲਦੀਆਂ ਹਨ, ਜਦੋਂ ਸਿੱਖਾਂ ਨੇ ਸਿਦਕ ਨਾਲ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਪੂਰਨ ਭਰੋਸਾ ਰੱਖਣ ਦੀ ਅਪੀਲ ਕੀਤੀ। ਗਿਆਨੀ ਗੜਗੱਜ ਨੇ ਪ੍ਰੇਰਣਾ ਕੀਤੀ ਕਿ ਸਿੱਖ ਕੌਮ ਸਿੱਖੀ ਦੇ ਮਹੱਤਵਪੂਰਨ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਵੇ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਮੀਤ ਮੈਨੇਜਰ ਸ. ਗੁਰਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।

Related Articles

spot_img
spot_img

Latest Articles