Tuesday, April 16, 2024

ਵਾਹਿਗੁਰੂ

spot_img
spot_img

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ MoU ਸਹੀਬੱਧ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਮਾਰਚ, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ ਇੱਕ ਹੋਰ ਕਦਮ ਪੁੱਟਦਿਆਂ , ਪੰਜਾਬ ਪੁਲਿਸ ਨੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਇੱਕ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, ਜੋ ਸੁਰੱਖਿਅਤ ਤੇ ਸੁਚਾਰੂ ਆਵਾਜਾਈ ਨੂੰ ਉਤਸ਼ਾਹਿਤ ਕਰਨ ਵਿੱਚ ਚੋਖੀ ਮਦਦ ਕਰੇਗਾ।

ਇਹ ਐਮ.ਓ.ਯੂ., ਏ.ਡੀ.ਜੀ.ਪੀ.(ਟਰੈਫਿਕ ਐਂਡ ਰੋਡ ਸੇਫਟੀ) ਏ.ਐਸ. ਰਾਏ ਅਤੇ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਦੇ ਰਜਿਸਟਰਾਰ ਸੰਜੇ ਭਟਨਾਗਰ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ। ਇਸ ਦੌਰਾਨ ਪ੍ਰੋਫੈਸਰ ਸ੍ਰੀਕਾਂਤ ਸ੍ਰੀਨਿਵਾਸਨ ਅਤੇ ਆਈ.ਓ.ਟੀ. ਲੈਬ ਦੇ ਟੀਮ ਦੇ ਮੈਂਬਰਾਂ ਸਮੇਤ ਪੰਜਾਬ ਰੋਡ ਸੇਫਟੀ ਅਤੇ ਆਵਾਜਾਈ ਖੋਜ ਕੇਂਦਰ ਦੇ ਰਿਸਰਚ ਐਸੋਸੀਏਟਸ ਵੀ ਹਾਜ਼ਰ ਸਨ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਵਿਚਕਾਰ ਇਹ ਸਾਂਝੇਦਾਰੀ ਪੰਜਾਬ ਵਿੱਚ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਵਿੱਚ ਕ੍ਰਾਂਤੀ ਲਿਆਉਣ ਲਈ ਤਿਆਰ ਹੈ।

ਉਨ੍ਹਾਂ ਕਿਹਾ, “ਸਾਡਾ ਉਦੇਸ਼ ਟਰੈਫਿਕ ਪ੍ਰਬੰਧਨ, ਕੰਟਰੋਲ, ਅਤੇ ਸੜਕ ਸੁਰੱਖਿਆ ਇੰਜੀਨੀਅਰਿੰਗ ਵਿੱਚ ਅਤਿ-ਆਧੁਨਿਕ ਮੁਹਾਰਤ ਵਿਕਸਿਤ ਕਰਨਾ ਹੈ। ਇਸ ਵਿੱਚ ਸੜਕ ਸੁਰੱਖਿਆ ਆਡਿਟ, ਐਮ-ਪੁਲਿਸਿੰਗ, ਈ-ਪੁਲਿਸਿੰਗ, ਅਤੇ ਸਬੂਤ-ਆਧਾਰਿਤ ਨੀਤੀ ਨਿਰਮਾਣ ਲਈ ਐਪਲਾਈਡ ਰੀਸਰਚ ਕਰਨ, ਜਿਹੀਆਂ ਸਾਂਝੀਆਂ ਪਹਿਲਕਦਮੀਆਂ ਸ਼ਾਮਲ ਹਨ।

ਉਹਨਾਂ ਕਿਹਾ ਕਿ ਦੋਵੇਂ ਸੰਸਥਾਵਾਂ ਸੁਚੱਜੇ ਟਰੈਫਿਕ ਪ੍ਰਬੰਧਨ ਢੰਗਾਂ ਅਤੇ ਭਵਿੱਖਮੁਖੀ ਵਿਸ਼ਲੇਸ਼ਣ ਮਾਡਲਾਂ ਨੂੰ ਵਿਕਸਤ ਕਰਨ ਲਈ ਮਸਨੂਈ ਬੌਧਿਕਤਾ (ਏ.ਆਈ.) ਅਤੇ ਡੇਟਾ ਐਨਾਲਿਟਕਸ ਸਮੇਤ ਹੋਰ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਗੀਆਂ। ਇਸ ਤੋਂ ਇਲਾਵਾ, ਇਹ ਸਾਂਝੀ ਪਹਿਲਕਦਮੀ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮਾਂ ਨੂੰ ਵਧਾਏਗੀ, ਉਹਨਾਂ ਨੂੰ ਟਰੈਫਿਕ ਪ੍ਰਬੰਧਨ ਅਤੇ ਦੁਰਘਟਨਾਵਾਂ ਦੀ ਰੋਕਥਾਮ ਵਿੱਚ ਨਵੀਨਤਮ ਗਿਆਨ ਅਤੇ ਹੁਨਰਾਂ ਨਾਲ ਸਮਰੱਥ ਕਰੇਗੀ ।

ਪ੍ਰੋਫ਼ੈਸਰ ਸ੍ਰੀਕਾਂਤ ਸ੍ਰੀਨਿਵਾਸਨ ਨੇ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਭਾਈਵਾਲੀ ਸੜਕ ਸੁਰੱਖਿਆ ਖੋਜ ਅਤੇ ਨਵੀਨਤਾ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਦੀ ਹੈ। ਅਕਾਦਮਿਕਤਾ ਅਤੇ ਕਾਨੂੰਨ ਲਾਗੂ ਕਰਨ ਦੀ ਮੁਹਾਰਤ ਨੂੰ ਜੋੜ ਕੇ, ਅਸੀਂ ਪ੍ਰਮੁੱਖ ਚੁਣੌਤੀਆਂ ਨਾਲ ਨਜਿੱਠ ਸਕਦੇ ਹਾਂ ਅਤੇ ਸੁਰੱਖਿਅਤ ਸੜਕਾਂ ਲਈ ਮੁਕੰਮਲ ਹੱਲ ਵਿਕਸਿਤ ਕਰ ਸਕਦੇ ਹਾਂ।

ਆਪਣੀਆਂ ਸੁਹਿਰਦ ਭਾਵਨਾਵਾਂ ਜ਼ਾਹਰ ਕਰਦੇ ਹੋਏ, ਸੰਜੇ ਭਟਨਾਗਰ ਨੇ ਸੜਕੀ ਸੁਰੱਖਿਆ ਦੇ ਖੇਤਰ ਵਿੱਚ ਹੋਰ ਨਵੀਨਤਾ ਲਿਆਉਣ ਲਈ ਇਸ ਸਾਂਝੇਦਾਰੀ ਦੀ ਸੰਭਾਵਨਾ ਬਾਰੇ ਆਸ ਪ੍ਰਗਟਾਈ ।

ਉਨ੍ਹਾਂ ਕਿਹਾ, “ਪਲਾਕਸ਼ਾ ਯੂਨੀਵਰਸਿਟੀ ,ਪੰਜਾਬ ਉੱਚ ਸਿੱਖਿਆ ਦੀ ਮੁੜ ਕਲਪਨਾ ਅਤੇ ਨਵੀਨਤਮ ਖੋਜਾਂ ਰਾਹੀਂ ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ ਸਮਰਪਿਤ ਹੈ। ਇਸ ਭਾਈਵਾਲੀ ਰਾਹੀਂ, ਅਸੀਂ ਸੂਬੇ ਦੇ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਸਬੰਧੀ ਪਹਿਲਕਦਮੀਆਂ ਵਿੱਚ ਖੋਜ ਅਤੇ ਤਕਨਾਲੋਜੀ ਵਿੱਚ ਆਪਣੀ ਮੁਹਾਰਤ ਦਾ ਸਮਰਥਨ ਦੇਣ ਲਈ ਆਸਵੰਦ ਹਾਂ। ’’

ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਨਵਦੀਪ .ਕੇ. ਅਸੀਜਾ ਨੇ ਸੜਕ ਸੁਰੱਖਿਆ ਫੋਰਸ ਦੇ ਯਤਨਾਂ ਨਾਲ ਟੈਕਨਾਲੋਜੀ ਨੂੰ ਜੋੜ ਕੇ, ਇਸ ਸਾਂਝੇਦਾਰੀ ਦਾ ਉਦੇਸ਼ ਸੜਕਾਂ ’ਤੇ ਸੁਰੱਖਿਆ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ, ਜਾਣਕਾਰੀ ਮੁਹਿੰਮਾਂ ਰਾਹੀਂ ਲੋਕਾਂ ਨੂੰ ਜੋੜਨਾ ਅਤੇ ਸੜਕ ਸੁਰੱਖਿਆ ਅਭਿਆਸ ਮੁਹਿੰਮਾਂ ਨੂੰ ਚਲਾਉਣਾ ਹੈ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...