Saturday, October 16, 2021
spot_img
yes punjab english redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਸੰਗਰੂਰ ਪੁਲਿਸ ਨੇ ਅੰਤਰ-ਗਿਰੋਹ ਦੁਸ਼ਮਣੀ, ਲੁੱਟ-ਮਾਰ ਤੇ ਚੋਰੀਆਂ ਲਈ ਕੀਤੀਆਂ 11 ਗ੍ਰਿਫਤਾਰੀਆਂ

ਯੈੱਸ ਪੰਜਾਬ
ਚੰਡੀਗੜ/ ਸੰਗਰੂਰ, 22 ਸਤੰਬਰ, 2021:
ਸੰਗਰੂਰ ਦੇ ਐਸ.ਐਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਸੰਗੀਨ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਦੀਆ ਗਤੀਵੀਧੀਆ ਤੇ ਤਿੱਖੀ ਨਜ਼ਰ ਰੱਖਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਪਿਛਲੇ 12 ਘੰਟਿਆ ਵਿੱਚ 11 ਅਜਿਹੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ ਜੋ ਸੰਗਠਿਤ ਜੁਰਮ ,ਅੰਤਰ ਗਿਰੋਹ ਦੁਸ਼ਮਣੀ, ਲੁੱਟ-ਖਸੁੱਟ ਅਤੇ ਚੋਰੀ ਆਦਿ ਦੇ ਮਾਮਲਿਆ ਵਿੱਚ ਸ਼ਾਮਲ ਸਨ। ਇਸ ਤੋ ਇਲਾਵਾ ਕਾਲਾ ਕੱਛਾ ਗੈਂਗ ਜੋ ਧੂਰੀ ਖੇਤਰ ਵਿੱਚ ਸੁੰਨ-ਸਾਨ ਘਰਾ ਵਿੱਚ ਲੁੱਟ, ਚੋਰੀ ਅਤੇ ਹਮਲਾ ਕਰਦੀ ਸੀ, ਨੂੰ ਵੀ ਗਿ੍ਰਫਤਾਰ ਕੀਤਾ ਗਿਆ।

ਇੰਨਾ ਮਾਮਲਿਆਂ ਸਬੰਧੀ ਹੋਰ ਜਾਣਾਕਾਰੀ ਦਿੰਦੇ ਹੋਏ ਐਸ.ਐਸ.ਪੀ. ਨੇ ਦੱਸਿਆ ਕਿ ਇਹ ਗਿ੍ਰਫਤਾਰ ਕੀਤੇ ਸਾਰੇ ਅਪਰਾਧੀ ਸੰਗੀਨ ਜੁਰਮਾਂ ਵਿੱਚ ਸ਼ਾਮਲ ਹਨ ਇਸ ਲਈ ਇੰਨਾ ਦੀ ਗਿ੍ਰਫਤਾਰੀ ਨਾਲ ਜਿਲਾ ਸੰਗਰੂਰ ਦੇ ਜ਼ੁਰਮਾਂ ਦਾ ਗ੍ਰਾਫ ਨੀਚੇ ਆਵੇਗਾ।

ਸਵਪਨ ਸ਼ਰਮਾ ਨੇ ਕਿਹਾ ਕਿ ਕਾਲਾ-ਕੱਛਾ ਗਿਰੋਹ ਦੇ ਚਾਰ ਮੈਂਬਰਾਂ ਦਾ ਇੱਕ ਗੈਂਗ ਦਿਨ ਦੇ ਸਮੇਂ ਕੱਪੜੇ ਵੇਚਣ ਵਾਲੇ ਬਣ ਕੇ ਸੂਹ ਲੈਂਦਾ ਸੀ ਅਤੇ ਸੁੰਨ-ਸਾਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਰਾਤ ਸਮੇਂ ਚੋਰੀਆ ਕਰਦਾ ਸੀ। ਉਨਾਂ ਦੱਸਿਆ ਕਿ ਉਨਾਂ ਦਾ ਮੁਖੀ ਅਨਵਰ ਕੁਮਾਰ-ਵਾਸੀ ਇੰਦਰਾ ਕਲੋਨੀ, ਮਾਛੀਵਾੜਾ ਜੋ ਹੁਣ ਪੁਲਿਸ ਹਿਰਾਸਤ ਵਿੱਚ ਹੈ। ਜਿਸ ਨੇ ਮੁੱਢਲੀ ਪੁੱਛਗਿੱਛ ਦੌਰਾਨ ਇਸ ਗਰੋਹ ਦੀ ਕਾਰਜਪ੍ਰਣਾਲੀ ਦਾ ਪਰਦਾਫਾਸ਼ ਕੀਤਾ ਅਤੇ ਇਹ ਤੱਥ ਵੀ ਸਾਹਮਣੇ ਆਏ ਹਨ ਕਿ ਉਨਾਂ ਨੇ ਥਾਣਾ ਸਦਰ ਧੂਰੀ ਅਧੀਨ ਆਉਂਦੇ ਜੈਨਪੁਰ, ਚਾਂਗਲੀ ਅਤੇ ਫਰਵਾਹੀ ਪਿੰਡਾਂ ਦੇ ਘਰਾਂ ਵਿੱਚ ਵਾਰਦਾਤਾ ਨੂੰ ਅੰਜਾਮ ਦਿੱਤਾ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਗਿਰੋਹ ਦੇ ਮੈਂਬਰ ਹੁਸ਼ਿਆਰਪੁਰ ਦੇ ਇੱਕ ਗਹਿਣਿਆਂ ਦੇ ਕਾਰੋਬਾਰੀ ਨੂੰ ਗਹਿਣੇ ਵੇਚ ਰਹੇ ਸਨ ਜਿਸਦਾ ਦਾ ਨਾਂ ਵੀ ਮੁਕੱਦਮੇ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਗਿਰੋਹ ਦੇ ਬਾਕੀ ਮੈਂਬਰਾਂ – ਹਿਮਾਚਲ ਪ੍ਰਦੇਸ਼ ਦੇ ਧਾਰ ਖੁਰਦ ਦੇ ਸ਼ੇਖਰ ਉਰਫ ਸ਼ੰਕਰ, ਦੁੱਗੋ, ਅਵਿਨਾਸ਼ ਅਤੇ ਅੰਜੂ (ਸਾਰੇ ਪੁਰਸ਼), ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਵਾਸੀ ਵੀ ਜਲਦੀ ਹੀ ਗਿ੍ਰਫਤਾਰ ਕਰ ਲਏ ਜਾਣਗੇ।

ਦੂਜੇ ਮਾਮਲਿਆਂ ਜਿਨਾਂ ਵਿੱਚ ਧੂਰੀ ਵਿੱਚ ਚਾਰ ਵਿਅਕਤੀਆ ਦੀਆਂ ਗਿ੍ਰਫਤਾਰੀਆਂ ਕੀਤੀਆਂ ਗਈ ਹਨ, ਸਬੰਧੀ ਐਸਐਸਪੀ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਪਹਿਲਾਂ ਹੀ ਐਨਡੀਪੀਐਸ ਐਕਟ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਪੁਲਿਸ ਨੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਐਸਐਸਪੀ ਨੇ ਅੱਗੇ ਕਿਹਾ, “ ਗਿ੍ਰਫਤਾਰੀ ਤੋਂ ਬਾਅਦ ਦੀ ਪੁੱਛਗਿੱਛ ਤੋਂ ਸਾਨੂੰ ਮੱਧ ਪ੍ਰਦੇਸ਼ ਦੇ ਇੱਕ ਵਿਅਕਤੀ ਜੋ ਗੈਰਕਨੂੰਨੀ ਹਥਿਆਰ ਵੇਚ ਰਿਹਾ ਸੀ। ਜਿਸ ਨੂੰ ਸ਼ਾਮਲ-ਪੜਤਾਲ ਕਰ ਲਿਆ ਗਿਆ ਹੈ।

ਉਨਾਂ ਕਿਹਾ ਕਿ ਅਪਰਾਧ ਨੂੰ ਨੱਥ ਪਾਉਣ ਲਈ ਮੱਧ ਪ੍ਰਦੇਸ਼ ਵਿੱਚ ਗੈਰਕਨੂੰਨੀ ਹਥਿਆਰ ਵੇਚਣ ਵਾਲੇ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਸੰਗਰੂਰ ਪੁਲਿਸ ਵਲੋਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮਾਂ ਦੀ ਪਛਾਣ ਧੂਰੀ ਦੇ ਮੂਲੋਵਾਲ ਦੇ ਤਰਨਦੀਪ ਤਰਨੀ, ਹਰਪਾਲ ਸਿੰਘ ਘੁੱਗੀ, ਫਤਿਹਾਬਾਦ ਦੇ ਟੋਹਾਣਾ ਦੇ ਗੁਰਵਿੰਦਰ ਸਿੰਘ ਉਰਫ ਗੋਦੀ ਅਤੇ ਨਰਵਾਣਾ (ਹਰਿਆਣਾ) ਦੇ ਗੜੀ ਦੇ ਅਜੇ ਵਜੋਂ ਹੋਈ ਹੈ। ਉਨਾਂ ਦੇ ਕਬਜ਼ੇ ਤੋਂ ਇੱਕ ਸਕੂਟਰ ਵੀ ਬਰਾਮਦ ਕੀਤਾ ਗਿਆ ਹੈ ਅਤੇ ਉਨਾਂ ਦੇ ਖਿਲਾਫ ਛਾਜਲੀ ਥਾਣੇ ਵਿੱਚ ਐਨਡੀਪੀਐਸ ਐਕਟ ਦਾ ਨਵਾਂ ਕੇਸ ਦਰਜ ਕੀਤਾ ਗਿਆ ਹੈ।

ਤੀਜੇ ਕੇਸ ਵਿੱਚ ਤਿੰਨ ਗਿ੍ਰਫਤਾਰੀਆਂ ਕੀਤੀਆਂ ਗਈਆਂ ਹਨ, ਜਿੱਥੇ ਦੋਸ਼ੀ ਬੰਦੂਕ ਦੀ ਨੋਕ ‘ਤੇ ਲੋਕਾਂ ਨੂੰ ਧਮਕਾ ਕੇ ਧੂਰੀ ਦੇ ਰਿਹਾਇਸ਼ੀ ਇਲਾਕਿਆਂ ਤੋਂ ਚੋਰੀ, ਲੁੱਟ ਖੋਹ ਅਤੇ ਜੋ ਵੀ ਉਨਾਂ ਦੇ ਹੱਥ ਆਉਦਾ ਸੀ, ਲੈ ਜਾਂਦੇ ਸਨ। ਜਿੰਨਾ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਸਿਟੀ ਧੂਰੀ ਥਾਣੇ ਦੇ ਖੇਤਰ ’ਚ ਪੈਂਦੇ ਘਰ ਵਿੱਚੋਂ 1 ਲੱਖ ਰੁਪਏ ਨਕਦ, 10 ਤੋਲੇ ਸੋਨੇ ਦੇ ਗਹਿਣੇ ਲੁੱਟਣ ਦੀ ਗੱਲ ਸਵੀਕਾਰ ਕੀਤੀ ਸੀ।

ਉਨਾਂ ਦੇ ਕਬਜ਼ੇ ‘ਚੋਂ ਇਕ ਨਾਜਾਇਜ਼ ਹਥਿਆਰ ਬਰਾਮਦ ਹੋਇਆ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਮਨਦੀਪ ਸਿੰਘ ਉਰਫ ਬੱਬੂ, ਜਨਤਾ ਨਗਰ ਦੇ ਲਖਵੀਰ ਅਤੇ ਧੂਰੀ ਦੇ ਸੁਧੀਰ ਕੁਮਾਰ ਵਜੋਂ ਹੋਈ ਹੈ। ਉਨਾਂ ਕੋਲੋਂ ਇੱਕ ਪਿਸਤੌਲ, ਮਹਿੰਗੇ ਗਹਿਣੇ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਲਖਵੀਰ ’ਤੇ ਪਹਿਲਾਂ ਹੀ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਕੇਸ ਦਰਜ ਹੈ, ਇਸ ਸਬੰਧੀ ਉਕਤ ਵਿਰੁੱਧ ਧੂਰੀ ਪੁਲਿਸ ਥਾਣੇ ਵਿੱਚ ਇੱਕ ਨਵਾਂ ਕੇਸ ਦਰਜ ਕੀਤਾ ਗਿਆ ਹੈ।

ਐਸਐਸਪੀ ਨੇ ਦੱਸਿਆ ਕਿ ਦੇ ਚੌਥੇ ਮਾਮਲੇ ਵਿੱਚ ਅੰਤਰ-ਗਿਰੋਹ ਦੁਸ਼ਮਣੀ ਦੇ ਸਬੰਧ ਵਿੱਚ ਤਿੰਨ ਗਿ੍ਰਫਤਾਰੀਆਂ ਕੀਤੀਆਂ ਗਈਆਂ ਹਨ। ਗਿ੍ਰਫਤਾਰ ਕੀਤੇ ਗਏ ਦੋਸ਼ੀਆਂ ਕੋਲੋਂ 315 ਬੋਰ ਦਾ ਇੱਕ ਦੇਸੀ ਕੱਟਾ, 5 ਜ਼ਿੰਦਾ ਕਾਰਤੂਸ, ਮੋਹਾਲੀ ਰਜਿਸਟਰੀ ਨੰਬਰ ਵਾਲਾ ਇੱਕ ਸਕੂਟਰ ਬਰਾਮਦ ਕੀਤਾ ਗਿਆ ਹੈ। ਉਨਾਂ ਦੀ ਪੁੱਛਗਿੱਛ ਨੇ ਪੁਲਿਸ ਨੂੰ ਮੱਧ ਪ੍ਰਦੇਸ਼ ਦੇ ਗੈਰਕਨੂੰਨੀ ਹਥਿਆਰ ਵੇਚਣ ਵਾਲੇ ਵਿਅਕਤੀ ਦੀ ਸ਼ਨਾਖਤ ਕੀਤੀ ਗਈ।

ਦੋਸ਼ੀ ਜਸਵਿੰਦਰ ਸਿੰਘ ਵਾਸੀ ਭੱਮਾਵੱਦੀ ਜਿਸ ਉੱਤੇ ਪਹਿਲਾਂ ਹੀ ਐਨ.ਡੀ.ਪੀ.ਐਸ. ਐਕਟ ਦਾ ਇੱਕ ਕੇਸ ਦਰਜ ਹੈ, ਅਜੈ ਉਰਫ ਰੌਬਿਨ ਵਾਸੀ ਸੰਗਰੂਰ ਅਤੇ ਸਤਿਗੁਰ ਸਿੰਘ ਵਾਸੀ ਚੱਠਾ ਸੇਖਵਾਂ ਜਿਨਾਂ ਦੇ ਖਿਲਾਫ ਪਹਿਲਾਂ ਆਬਕਾਰੀ ਅਤੇ ਐਨਡੀਪੀਐਸ ਐਕਟ ਦੇ ਛੇ ਵੱਖ -ਵੱਖ ਮਾਮਲੇ ਦਰਜ ਹਨ। ਦੋਸ਼ੀਆਂ ਕੋਲੋਂ 315 ਬੋਰ ਦਾ ਇੱਕ ਦੇਸੀ ਕੱਟਾ, 5 ਜ਼ਿੰਦਾ ਕਾਰਤੂਸ, ਮੋਹਾਲੀ ਰਜਿਸਟਰੀ ਨੰਬਰ ਵਾਲਾ ਇੱਕ ਸਕੂਟਰ ਬਰਾਮਦ ਕੀਤਾ ਗਿਆ ਹੈ। ਜਿੰਨਾ ਦੇ ਵਿਰੁੱਧ ਲੌਂਗੋਵਾਲ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਮੱਧ ਪ੍ਰਦੇਸ ਵਿੱਚ ਹਥਿਆਰ ਵੇਚਣ ਵਾਲੇ ਦਾ ਨਾਂ ਵੀ ਮੁਕੱਦਮਾ ਵਿੱਚ ਸ਼ਾਮਲ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ, ਸਿਰਸਾ ਦੀ ਅਗਵਾਈ ਹੇਠ ਗਏ ਵਫਦ ਨੇ ਕੀਤੀ ਸਤਿਆ ਪਾਲ ਮਲਿਕ ਨਾਲ...

ਯੈੱਸ ਪੰਜਾਬ ਨਵੀਂ ਦਿੱਲੀ, 14 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਉਚ ਤਾਕਤੀ ਵਫਦ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਉਚ ਪੱਧਰੀ ਵਫਦ ਸ਼ਿਲਾਂਗ ਪੁੱਜਾ, 350 ਸਿੱਖ ਪਰਿਵਾਰਾਂ ਦਾ ਉਜਾੜਾ ਰੋਕਣ ’ਚ ਦਵੇਗਾ ਮਦਦ

ਯੈੱਸ ਪੰਜਾਬ ਨਵੀਂ ਦਿੱਲੀ, 13 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਉਚ ਪੱਧਰੀ ਵਫਦ ਅੱਜ ਸ਼ਿਲਾਂਗ ਪਹੁੰਚ ਗਿਆ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖ਼ੀਮਪੁਰ ਖ਼ੀਰੀ ਦੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸਿਰਸਾ ਦਾ ਵੱਡਾ ਐਲਾਨ, ਦਿੱਲੀ ਕਮੇਟੀ ਕਤਲੇਆਮ ਵਾਲੀ ਥਾਂ ਖ਼ਰੀਦ ਕੇ ਬਣਾਏਗੀ ਪੱਕੀ ਯਾਦਗਾਰ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021 - ਲਖੀਮਪੁਰ ਖੀਰੀ ਦੇ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਨੁੰ ਸਮਰਪਿਤ ਅੱਜ ਲਖੀਮਪੁਰ ਖੀਰੀ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅੱਜ ਇਹ ਵੱਡਾ ਐਲਾਨ ਕੀਤਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ਚ ਮਧਾਣੀ ‘ ਫਿਲਮ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 15 ਅਕਤੂਬਰ, 2021: ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਨੇ 'ਪਾਣੀ ਚ ਮਧਾਣੀ' ਦਾ ਟ੍ਰੇਲਰ ਪੇਸ਼ ਕੀਤਾ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦਾ ਧਮਾਕੇਦਾਰ ਪਟਾਕਾ ਹੈ| 'ਪਾਣੀ ਚ ਮਧਾਣੀ ' ਪਹਿਲਾਂ ਹੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਦੁਬਈ ਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਵੱਡਾ ਸ਼ੋਅ 12 ਨਵੰਬਰ ਨੂੰ – ਐਮੀ ਵਿਰਕ, ਗੈਰੀ ਸੰਧੂ, ਸੋਨਮ ਬਾਜਵਾ, ਮਨਿੰਦਰ ਬੁੱਟਰ ਅਤੇ ਮੰਨਤ ਨੂਰ ਭਰਣਗੇ ਹਾਜ਼ਰੀ

ਕੋਵਿਡ-19 ਮਹਾਂਮਾਰੀ ਦੇ ਡਰ-ਭੈਅ ਤੋਂ ਮੁਕਤ ਹੁੰਦਿਆਂ ਹੀ ਦੇਸ਼-ਦੁਨਿਆਂ ਵਿਚ ਮਨੋਰੰਜਨ ਦੇ ਸਾਰੇ ਪਲੇਟਫਾਰਮ ਮੁੜ ਖੁੱਲ ਗਏ ਹਨ। ਇਸੇ ਤਹਿਤ   ਈ.3 ਯੂ.ਕੇ. ਵਲੋਂ ਫ਼ਿਲਮੀ ਤੇ ਗਾਇਕੀ ਖੇਤਰ ਵਿਚ ਵੱਡੀ ਪਹਿਚਾਣ ਬਣੇ ਸਟਾਰਾਂ ਨੂੰ ਇਨਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨੀ ਮੁੱਦੇ ’ਤੇ ਬਣੀ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ’ਤੇ ਸੈਂਸਰ ਨੇ ਲਗਾਈ ਰੋਕ, 1 ਅਕਤੂਬਰ ਨੂੰ ਹੋਣੀ ਸੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 29 ਸਤੰਬਰ, 2021: ਪੰਜਾਬ ਦੇ ਇਕ ਕਿਸਾਨ ਦੀ ਮੁਸ਼ਕਿਲਾਂ ਭਰੀ ਜ਼ਿੰਦਗੀ ’ਤੇ ਬਣੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੂੰਨਾਂ ਦੇ ਸੰਬੰਧ ਵਿੱਚ ਵੀ ਬਾਤ ਪਾਉਂਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਿੰਜਾ ਦਾ ਨਵਾਂ ਭੰਗੜਾ ਟਰੈਕ ‘ਨਾਂ ਪੁੱਛ ਕੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2021: ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਸਰਗੁਨ ਮਹਿਤਾ ਪੰਜਾਬੀ ਫ਼ਿਲਮ ‘ਕਿਸਮਤ 2’ ਵਿੱਚ ਰੂਪਮਾਨ ਕਰਨਗੇ ਮੁਹੱਬਤ ਦੀ ਅਨੋਖ਼ੀ ਦਾਸਤਾਨ

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾਂ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ...
- Advertisement -spot_img

ਸੋਸ਼ਲ ਮੀਡੀਆ

20,370FansLike
51,002FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼