Friday, May 24, 2024

ਵਾਹਿਗੁਰੂ

spot_img
spot_img

ਸੰਗਰੂਰ ਪੁਲਿਸ ਨੇ ਕਤਲ ਦਾ ਮਾਮਲਾ 24 ਘੰਟਿਆਂ ’ਚ ਹੀ ਕੀਤਾ ਹੱਲ; ਤਿੰਨ ਦੋਸ਼ੀ ਗ੍ਰਿਫ਼ਤਾਰ: SSP ਸੁਰਿੰਦਰ ਲਾਂਬਾ

- Advertisement -
ਯੈੱਸ ਪੰਜਾਬ
ਸੰਗਰੂਰ, 7 ਫਰਵਰੀ, 2023: ਐਸ.ਐਸ.ਪੀ. ਸੰਗਰੂਰ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਧੂਰੀ ਵਿਖੇ ਕਤਲ ਦੇ ਮੁਕੱਦਮੇ ਵਿੱਚ 03 ਵਿਅਕਤੀ 24 ਘੰਟਿਆਂ ਅੰਦਰ ਗ੍ਰਿਫਤਾਰ ਕਰ ਲਏ ਗਏ ਹਨ।
ਸ੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 4 ਫ਼ਰਵਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਗਏ ਵਿਅਕਤੀ ਦੀ ਲਾਸ਼ ਵੱਡੇ ਬੱਸ ਅੱਡੇ ਨੇੜੇ ਮਿਲੀ ਜਿਸ ਦੀ ਪਛਾਣ ਜਬਰਵੀਰ ਉਰਫ ਸੋਨੂੰ ਪੁੱਤਰ ਸ਼ਾਮ ਲਾਲ ਵਾਸੀ ਨਾਇਕ ਬਸਤੀ ਵੱਡਾ ਕੋਠੀ ਥਾਣਾ ਸਦਰ ਧੂਰੀ ਵਜੋਂ ਹੋਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਕਰਮਬੀਰ ਸਿੰਘ ਪੁੱਤਰ ਸ਼ਾਮ ਲਾਲ ਪੁੱਤਰ ਲੋਚੀ ਰਾਮ ਵਾਸੀ ਨਾਇਕ ਬਸਤੀ ਲੱਡਾ ਕੋਠੀ ਦੇ ਬਿਆਨ ਪਰ ਮੁਕੱਦਮਾ ਨੰਬਰ 17 ਮਿਤੀ 04.02.2023 ਅ/ਧ 302,34 ਆਈ.ਪੀ.ਸੀ. ਥਾਣਾ ਸਦਰ ਧੂਰੀ ਵਿਖੇ ਗੁਰਭਿੰਦਰ ਸਿੰਘ ਉਰਫ ਕਾਕਾ ਪੁੱਤਰ ਮੁਖਤਿਆਰ ਸਿੰਘ, ਜਸਪਾਲ ਸਿੰਘ ਉਰਫ ਮੁੰਦਰੀ ਪੁੱਤਰ ਅਮਰਜੀਤ ਸਿੰਘ ਅਤੇ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਬਿੱਕਰ ਸਿੰਘ ਵਾਸੀਆਨ ਨਾਇਕ ਬਸਤੀ ਲੱਡਾ ਕੋਠੀ ਵਿਰੁੱਧ ਮੁਕੱਦਮਾ ਦਰਜ ਕਰਾਇਆ ਗਿਆ। 
ਐਸਐਸਪੀ ਨੇ ਦੱਸਿਆ ਕਿ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਪਰਮਿੰਦਰ ਸਿੰਘ ਚੀਮਾ ਦੀ ਨਿਗਰਾਨੀ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਯੋਗੇਸ਼ ਕੁਮਾਰ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਦਰ ਧੂਰੀ ਜਗਦੀਪ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਤਫਤੀਸ਼ ਟੈਕਨੀਕਲ ਅਤੇ ਸਾਇੰਸਟਿਫਿਕ ਤਰੀਕੇ ਨਾਲ ਅਮਲ ਵਿੱਚ ਲਿਆਉਂਦੇ ਹੋਏ ਮੁਕੱਦਮਾ ਦਰਜ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਵਾਰਦਾਤ ਸਮੇਂ ਵਰਤਿਆ ਹਥਿਆਰ, ਤੇਜ਼ਧਾਰ ਚਾਕੂ ਬ੍ਰਾਮਦ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦਾ ਪੂਰਾ ਸੱਚ ਸਾਹਮਣੇ ਲੈ ਕੇ ਆਉਣ ਲਈ ਤਫਤੀਸ਼ ਜਾਰੀ ਹੈ।
- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...