Wednesday, April 17, 2024

ਵਾਹਿਗੁਰੂ

spot_img
spot_img

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 14 ਮਾਰਚ ਨੂੰ ਦਿੱਲੀ ਕੂਚ ਕਰਨਗੇ ਕਿਸਾਨ

- Advertisement -

ਦਲਜੀਤ ਕੌਰ
ਮਸਤੂਆਣਾ ਸਾਹਿਬ, 3 ਮਾਰਚ, 2024

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 14 ਮਾਰਚ ਨੂੰ ਰਾਮਲੀਲਾ ਗਰਾਊਂਡ ਦਿੱਲੀ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਦੀ ਤਿਆਰੀ ਸਬੰਧੀ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹੇ ਦੀ ਵਿਸਥਾਰੀ ਮੀਟਿੰਗ ਇੱਥੇ ਮਸਤੂਆਣਾ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਦੀ ਅਗਵਾਈ ਹੇਠ ਹੋਈ।

ਇਸ ਸਬੰਧੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਵਿਸਥਾਰ ਸਹਿਤ ਕਿਸਾਨੀ ਮੰਗਾਂ ਸਬੰਧੀ, ਐਮਐਸਪੀ ਦੀ ਕਾਨੂੰਨੀ ਗਰੰਟੀ ਸਬੰਧੀ, ਦਿੱਲੀ ਜਾ ਰਹੇ ਕਿਸਾਨਾਂ ਤੇ ਮੋਦੀ ਸਰਕਾਰ ਦੀ ਸ਼ਹਿ ਤੇ ਕੀਤੇ ਤਸ਼ੱਦਦ ਅਤੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦਰਜ ਕੀਤੀ ਜੀਰੋ ਐੱਫਆਈਆਰ ਸਬੰਧੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨੀ ਮੰਗਾਂ ਨੂੰ ਲੈ ਕੇ 14 ਮਾਰਚ ਨੂੰ ਦੇਸ਼ ਵਿਆਪੀ ਮਹਾਂਪੰਚਾਇਤ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਹਾਜ਼ਰ ਕਿਸਾਨਾਂ ਨੇ ਕਿਸਾਨੀ ਮੰਗਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਮੌਜੂਦਾ ਸਮੇਂ ਪੁਜੀਸ਼ਨ ਸਬੰਧੀ ਅਤੇ ਹੋਰ ਜਾਣਕਾਰੀ ਹਾਸਿਲ ਕਰਨ ਲਈ ਸਵਾਲ ਕੀਤੇ ਜਿਨ੍ਹਾਂ ਦੇ ਰਾਮਿੰਦਰ ਪਟਿਆਲਾ ਨੇ ਕਿਸਾਨਾਂ ਨੂੰ ਤਸੱਲੀ ਬਖਸ਼ ਜਵਾਬ ਦਿੱਤੇ। ਇਸ ਤੋਂ ਬਾਅਦ ਕਿਸਾਨਾਂ ਨੇ ਇੱਕ ਮੱਤ ਹੁੰਦਿਆਂ ਦਿੱਲੀ ਕੂਚ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ ਕੀਤੀ ।ਜਿਸ ਤਹਿਤ ਬਲਾਕ ਪੱਧਰ ਤੇ ਟੀਮਾਂ ਬਣਾ ਕੇ ਪਿੰਡ ਪਿੰਡ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ।

ਇਸ ਮੌਕੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਜ਼ਿਲ੍ਹਾ ਵਿੱਤ ਸਕੱਤਰ ਕੁਲਦੀਪ ਸਿੰਘ, ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ, ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ,ਬਲਾਕ ਲੌਂਗੋਵਾਲ ਦੇ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਬਲਾਕ ਧੂਰੀ ਦੇ ਪ੍ਰਧਾਨ ਮੇਹਰ ਸਿੰਘ ਈਸ਼ਾਪੁਰ ਲੰਡਾ, ਮਾਲੇਰਕੋਟਲਾ ਬਲਾਕ ਦੇ ਪ੍ਰਧਾਨ ਮਾਨ ਸਿੰਘ ਸੱਦੋਪੁਰ,ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ,

ਚਮਕੌਰ ਸਿੰਘ ਹਥਨ, ਹਰਦਮ ਸਿੰਘ ਰਾਜੋਮਾਜਰਾ, ਜੁਝਾਰ ਸਿੰਘ ਬਡਰੁੱਖਾਂ, ਯੂਥ ਵਿੰਗ ਦੇ ਆਗੂ ਜਸਦੀਪ ਸਿੰਘ ਬਹਾਦਰਪੁਰ, ਨਿਰਭੈ ਸਿੰਘ ਖਾਈ, ਗੁਰਪ੍ਰੀਤ ਸਿੰਘ ਖਾਈ, ਲਖਵਿੰਦਰ ਉਭਾਵਾਲ, ਹਰਜਿੰਦਰ ਸਿੰਘ ਰੱਤੋਕੇ, ਸਾਹਿਬ ਸਿੰਘ ਤਕੀਪੁਰ, ਗੁਰਪ੍ਰੀਤ ਸਿੰਘ ਕਹੇਰੂ, ਔਰਤ ਵਿੰਗ ਦੇ ਆਗੂ ਜਸਵਿੰਦਰ ਕੌਰ ਲੌਂਗੋਵਾਲ ਸਮੇਤ ਵੱਡੀ ਗਿਣਤੀ ਬਲਾਕ ਕਮੇਟੀਆਂ ਅਤੇ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...