Thursday, January 20, 2022

ਵਾਹਿਗੁਰੂ

spot_img








ਸੰਯੁਕਤ ਕਿਸਾਨ ਮੋਰਚੇ ਦੇ ਹੱਕ ‘ਚ 27ਵਾਂ ਪ੍ਰਦਰਸ਼ਨ: ਤਿੰਨ ਕਾਲ਼ੇ ਖੇਤੀ ਕਾਨੂੰਨ ਵਾਪਸ ਲੈਣਾ ਚੰਗੀ ਸ਼ੁਰੂਆਤ ਹੈ ਪਰ ਬਾਕੀ ਮੰਗਾਂ ਵੀ ਮੰਨੇ ਮੋਦੀ ਸਰਕਾਰ

ਯੈੱਸ ਪੰਜਾਬ
ਲਹਿਰਾਗਾਗਾ, 28 ਨਵੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਲੋਕ ਚੇਤਨਾ ਮੰਚ, ਲਹਿਰਾਗਾਗਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਬੀਤੀ ਸ਼ਾਮ ਨਹਿਰ ਦੇ ਪੁਲ਼ ‘ਤੇ 27ਵਾਂ ਹਫ਼ਤਾਵਾਰੀ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੋਦੀ ਸਰਕਾਰ ਵੱਲੋਂ ਤਿੰਨ ਕਾਲ਼ੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨੂੂੰ ਚੰਗੀ ਸ਼ੁਰੂਆਤ ਦੱਸਦਿਆਂ ਅੈਮ ਅੈਸ ਪੀ ਦੀ ਗਾਰੰਟੀ ਸਮੇਤ ਕਿਸਾਨ ਅੰਦੋਲਨ ਦੀਅਾਂ ਬਾਕੀ ਮੰਗਾਂ ਵੀ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਇਤਿਹਾਸਕ ਜਿੱਤ ਵੱਲ ਵਧ ਰਿਹਾ ਹੈ। ਜਥੇਬੰਦੀਆਂ ਦੇ ਬੁਲਾਰਿਆਂ ਮਾਸਟਰ ਹਰਭਗਵਾਨ ਗੁਰਨੇ, ਰਣਜੀਤ ਲਹਿਰਾ, ਪੂਰਨ ਸਿੰਘ ਖਾਈ, ਗੁਰਚਰਨ ਸਿੰਘ ਤੇ ਸੁਖਦੇਵ ਚੰਗਾਲੀਵਾਲਾ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਮੌਕੇ ਦਿੱਲੀ ਦੇ ਬਾਰਡਰਾਂ ਸਮੇਤ ਸਭਨਾਂ ਮੋਰਚਿਆਂ ‘ਤੇ ਹੋਏ ਲਾਮਿਸਾਲ ਇੱਕਠਾਂ ਨੇ ਦਰਸਾ ਦਿੱਤਾ ਹੈ ਕਿ ਦੇਸ਼ ਭਰ ਦੇ ਕਿਸਾਨ ਹੀ ਨਹੀਂ ਹੋਰਨਾਂ ਵਰਗਾਂ ਦੇ ਲੋਕ ਵੀ ਕਿਸਾਨ ਘੋਲ ਦੇ ਨਾਲ ਹਨ। ਇਸ ਇਤਿਹਾਸਕ ਅੰਦੋਲਨ ਨੇ ਦਰਸਾ ਦਿੱਤਾ ਹੈ ਕਿ ਧੱਕੇਸ਼ਾਹੀ ਦੇ ਖਿਲਾਫ਼ ਸੰਘਰਸ਼ ਅਤੇ ਸੰਘਰਸ਼ਾਂ ਵਿੱਚ ਕੀਤੀਆਂ ਕੁਰਬਾਨੀਆਂ ਕਦੇ ਵੀ ਬੇਅਰਥ ਨਹੀਂ ਜਾਂਦੀਆਂ।

ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਮੋਰਚਾ ਹਾਲੇ ਜਾਰੀ ਹੈ ਅਤੇ ਮੋਰਚੇ ਦੀ ਅਗਲੀ ਰੂਪਰੇਖਾ ਸੰਯੁਕਤ ਕਿਸਾਨ ਮੋਰਚਾ ਤੈਅ ਕਰੇਗਾ ਅਤੇ ਮੰਚ ਉਹਦੇ ਅਨੁਸਾਰ ਹੀ ਅੱਗੇ ਚੱਲੇਗਾ। ਉਨ੍ਹਾਂ ਕਿਹਾ ਕਿ ਮੰਚ ਤੇ ਉਸਦੀਆਂ ਸਹਿਯੋਗੀ ਜਥੇਬੰਦੀਆਂ ਉਦੋਂ ਤੱਕ ਆਪਣਾ ਪ੍ਰਦਰਸ਼ਨ ਵੀ ਪਹਿਲਾਂ ਵਾਂਗੂ ਹੀ ਕਰਨਗੀਆਂ।

ਇਸ ਪ੍ਰਦਰਸ਼ਨ ਵਿੱਚ ਰਾਮਚੰਦਰ ਸਿੰਘ ਖਾਈ, ਮਾਸਟਰ ਕੁਲਵਿੰਦਰ ਸਿੰਘ, ਜੋਰਾ ਸਿੰਘ ਗਾਗਾ, ਸੁਖਜਿੰਦਰ ਲਾਲੀ, ਬਲਦੇਵ ਚੀਮਾ, ਮਾਸਟਰ ਕੁਲਦੀਪ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਹਰਬੰਤ ਜਵਾਹਰਵਾਲਾ, ਬਲਕਾਰ ਖਾਈ, ਦਰਬਾਰਾ ਸਿੰਘ, ਜਸਵਿੰਦਰ ਗਾਗਾ, ਤਰਸੇਮ ਸ਼ਰਮਾ, ਹਰਜਿੰਦਰ ਸਿੰਘ, ਮੱਘਰ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਾਲ ਭਰ ਤੋਂ ਦਿੱਲੀ ਦੀਅਾਂ ਬਰੂਹਾਂ ‘ਤੇ ਡਟੇ ਕਿਸਾਨਾਂ ਦੇ ਸਬਰ, ਸੰਤੋਖ ਤੇ ਦ੍ਰਿੜ ਨਿਹਚੇ ਦੀ ਜੈ ਜੈ ਕਾਰ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਨੌਜਵਾਨਾਂ ‘ਤੇ ਜਬਰ ਢਾਹੁਣ ਦੀ ਸਖ਼ਤ ਨਿੰਦਾ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼