spot_img
Sunday, June 16, 2024

ਵਾਹਿਗੁਰੂ

spot_img
spot_img

ਸੰਯੁਕਤ ਕਿਸਾਨ ਮੋਰਚੇ ਨੇ ਲਾਲ ਕਿਲੇ ਦੀ ਘਟਨਾ ਤੇ ਦਿੱਲੀ ਹਿੰਸਾ ਤੋਂ ਨਾਤਾ ਤੋੜਿਆ, ਕਿਹਾ ਸ਼ਾਂਤੀ ਹੀ ਹੈ ਕਿਸਾਨ ਅੰਦੋਲਨ ਦੀ ਤਾਕਤ

- Advertisement -

ਯੈੱਸ ਪੰਜਾਬ
ਸਿੰਘੂ ਬਾਰਡਰ, 26 ਜਨਵਰੀ, 2021:
ਸੰਯੁਕਤ ਕਿਸਾਨ ਮੋਰਚੇ ਨੇ ਅੱਜ ਲਾਲ ਕਿਲੇ ਵਿਖ਼ੇ ਵਾਪਰੀ ਘਟਨਾ ਅਤੇ ਦਿੱਲੀ ਵਿੱਚ ਵੱਖ ਵੱਖ ਥਾਂਵਾਂ ’ਤੇ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਇਨ੍ਹਾਂ ਘਟਨਾਵਾਂ ਨਾਲੋਂ ਨਾਤਾ ਤੋੜ ਲਿਆ ਹੈ। ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਉਹ ਸ਼ਾਂਤੀ ਨਾਲ ਕਿਸਾਨ ਅੰਦੋਲਨ ਚਲਾਉਣਗੇ ਕਿਉਂਕਿ ਸ਼ਾਂਤੀ ਹੀ ਇਸ ਅੰਦੋਲਨ ਦੀ ਤਾਕਤ ਹੈ।

ਅੱਜ ਇਕ ਬਿਆਨ ਜਾਰੀ ਕਰਦਿਆਂ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਹ ਅੱਜ ਦੀ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਨਦਾਰ ਹਿੱਸਾ ਪਾਉਣ ਲਈ ਕਿਸਾਨਾਂ ਦੇ ਧੰਨਵਾਦੀ ਹਨ।

ਅੱਜ ਹੋਈਆਂ ਘਟਨਾਵਾਂ ਨੂੰ ਗੈਰ ਵਾਜਿਬ ਅਤੇ ਨਾ ਪ੍ਰਵਾਨਯੋਗ ਦੱਸਦੇ ਹੋਏ ਨਾ ਕੇਵਲ ਇਨ੍ਹਾਂ ਘਟਨਾਵਾਂ’ਤੇ ਅਫ਼ਸੋਸ ਜਤਾਇਆ ਅਤੇ ਇਨ੍ਹਾਂ ਘਟਨਾਵਾਂ ਤੋਂ ਆਪਣੇ ਆਪ ਨੂੰ ਵੱਖ ਵੀ ਕੀਤਾ ਹੈ।

ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਲੋਕਾਂ ਅਤੇ ਸੰਗਠਨਾਂ ਨੇ ਨਿਯਮਾਂ ਦੀ ਉਲੰਘਨਾ ਕੀਤੀ ਅਤੇ ਨਿੰਦਣਯੋਗ ਕਾਰਵਾਈਆਂ ਕੀਤੀਆਂ। ਉਨ੍ਹਾਂ ਆਖ਼ਿਆ ਕਿ ਅਸਮਾਜਿਕ ਤੱਤਾਂ ਨੇ ਇਸ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਮੰਨਿਆ ਹੈ ਕਿ ਸ਼ਾਂਤੀ ਹੀ ਸਾਡੇ ਅੰਦੋਲਨ ਦੀ ਤਾਕਤ ਹੈ ਅਤੇ ਇਹ ਵੀ ਸਮਝਦੇ ਹਾਂ ਕਿ ਕੋਈ ਵੀ ਹਿੰਸਕ ਸਰਗਰਮੀ ਨਾਲ ਅੰਦੋਲਨ ਨੂੰ ਨੁਕਸਾਨ ਪਹੁੰਚੇਗਾ।

ਮੋਰਚੇ ਦੇ ਆਗੂਆਂ ਦਾ ਮੰਨਣਾ ਹੈ ਕਿ ਪਿਛਲੇ 6 ਮਹੀਨੇ ਤੋਂ ਚੱਲ ਰਹੇ ਅੰਦੋਲਨ ਅਤੇ 60 ਦਿਨ ਤੋਂ ਦਿੱਲੀ ਦੇ ਬਾਰਡਰਾਂ ’ਤੇ ਬੈਠਣ ਕਾਰਨ ਵੀ ਐਸੀ ਸਥਿਤੀ ਆਈ ਹੈ।

ਅਨੁਸ਼ਾਸ਼ਨ ਭੰਗ ਕਰਨ ਵਾਲੇ ਤੱਤਾਂ ਤੋਂ ਆਪਣੇ ਆਪ ਨੂੰ ਵੱਖ ਕਰਦਿਆਂ ਆਗੂਆਂ ਨੇ ਕਿਸਾਨਾਂ ਨੂੂੰ ਅਪੀਲ ਕੀਤੀ ਹੈ ਕਿ ਉਹ ਪਰੇਡ ਦੇ ਰਸਤੇ ਅਤੇ ਨਿਯਮਾਂ ਅਨੁਸਾਰ ਚੱਲਣ। ਉਨ੍ਹਾਂ ਅਪੀਲ ਕੀਤੀ ਹੈ ਕਿ ਕਿਸਾਨ ਕਿਸੇ ਵੀ ਹਿੰਸਕ ਕਾਰਵਾਈ ਜਾਂ ਰਾਸ਼ਟਰੀ ਸਮਾਰਕਾਂ ਅਤੇ ਮਰਿਆਦਾਵਾਂ ਨੂੰ ਠੇਸ ਪੁਚਾਉਣ ਵਾਲੀਆਂ ਸਰਗਰਮੀਆਂ ਵਿੱਚ ਭਾਗੀਦਾਰ ਨਾ ਬਣਨ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰ੍ਹਾਂ ਦੀਆਂ ਸਰਗਰਮੀਆਂ ਤੋਂ ਦੂਰੀ ਬਣਾ ਕੇ ਰੱਖਣ।

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਉਨ੍ਹਾਂ ਦੀ ਟੀਮ ਪਰੇਡ ਸੰਬੰਧੀ ਬਣਾਈ ਗਈ ਯੋਜਨਾ ਦੇ ਸੰਬੰਧ ਵਿੱਚ ਸਾਰੀਆਂ ਸੂਚਨਾਵਾਂ ਇਕੱਤਰ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਹੀ ਤਸਵੀਰ ਸਾਫ਼ ਹੋਣ ਮਗਰੋਂ ਇਕ ਵਿਸਥਾਰਿਤ ਪ੍ਰੈਸ ਨੋਟ ਜਾਰੀ ਕੀਤਾ ਜਾਵੇਗਾ।

ਮੇਰਚੇ ਦੇ ਆਗੂਆਂ ਨੇ ਕਿਹਾ ਕਿ ਕੁਝ ਨਿੰਦਣਯੋਗ ਘਟਨਾਵਾਂ ਤੋਂ ਇਲਾਵਾ ਕਿਸਾਨ ਪਰੇਡ ਸ਼ਾਂਤੀਪੂਰਨ ਤਰੀਕੇ ਨਾਲ ਚੱਲ ਰਹੀ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...