Monday, September 30, 2024
spot_img
spot_img
spot_img
spot_img
spot_img

ਸੰਵਿਧਾਨ ਦੀ ਜਿੱਤ: ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਜ਼ਮਾਨਤ ’ਤੇ ਬੋਲੇ ਹਰਭਜਨ ਸਿੰਘ ਈ.ਟੀ.ਓ.

ਯੈੱਸ ਪੰਜਾਬ
ਚੰਡੀਗੜ੍ਹ, 13 ਸਤੰਬਰ, 2024

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤ ਦੇ ਸੰਵਿਧਾਨ ਦੀ ਜਿੱਤ ਕਰਾਰ ਦਿੱਤਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦਾ ਫੈਸਲਾ ਸੰਵਿਧਾਨ, ਲੋਕਤੰਤਰ ਅਤੇ ਭਾਰਤ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਹ ਨਿਆਂਪਾਲਿਕਾ ਅਤੇ ਕਾਨੂੰਨ ਦੇ ਰਾਜ ਵਿੱਚ ਸਾਡੇ ਵਿਸ਼ਵਾਸ ਦੀ ਪੁਸ਼ਟੀ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਅਤੇ ਅੱਜ ਦਾ ਫੈਸਲਾ ਇਸ ਗੱਲ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦਾ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਫੈਸਲਾ ਸਪੱਸ਼ਟ ਸੰਕੇਤ ਹੈ ਕਿ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, ਅਤੇ ਨਿਆਂ ਹਮੇਸ਼ਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਈਟੀਓ ਨੇ ਲੋਕਤੰਤਰ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਲੋਕਾਂ ਦੇ ਮੂੰਹ ‘ਤੇ ਕਰਾਰੀ ਚਪੇੜ ਹੈ ਜੋ ਸੱਤਾ ਦੀ ਦੁਰਵਰਤੋਂ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ