Thursday, January 20, 2022

ਵਾਹਿਗੁਰੂ

spot_img








ਸੰਸਦ ‘ਚ ਸੱਚ ਦਾ ਸਾਹਮਣਾ ਕਰਨ ਤੋਂ ਭੱਜੀ ਮੋਦੀ ਸਰਕਾਰ, ਕਾਨੂੰਨ ਵਾਪਸ ਲਏ ਜਾਣ ਸਮੇਂ ਹੋਣੀ ਚਾਹੀਦੀ ਸੀ ਉਸਾਰੂ ਬਹਿਸ: ਭਗਵੰਤ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2021 –
ਸੰਸਦ ਦੇ ਦੋਵਾਂ ਸਦਨਾਂ ’ਚ ਖੇਤੀ ਬਾਰੇ ਤਿੰਨ ਵਿਵਾਦਿਤ ਕਾਨੂੰਨ ਵਾਪਸ ਲਏ ਜਾਣ ਉਪਰੰਤ ਸੰਸਦ ਦੇ ਬਾਹਰ ਮੀਡੀਆ ਸਾਹਮਣੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਨੇ ਕਿਹਾ ਕਿ ਤਾਨਾਸ਼ਾਹੀ ਤਰੀਕੇ ਨਾਲ ਖੇਤੀ ਬਾਰੇ ਤਿੰਨ ਖੇਤੀ ਕਾਨੂੰਨ ਥੋਪਣ ਲਈ ਮੋਦੀ ਸਰਕਾਰ ਨੇ ਕਾਨੂੰਨ ਵਾਪਸ (ਰੀਪੀਲ) ਲੈਣ ਵੇਲੇ ਵੀ ਕੋਈ ਚਰਚਾ ਨਹੀਂ ਕਰਵਾਈ, ਕਿਉਂਕਿ ਕੇਂਦਰ ਸਰਕਾਰ ਸੰਸਦ ‘ਚ ਸਾਹਮਣਾ ਕਰਨ ਦੀ ਹਿੰਮਤ ਨਹੀਂ ਰੱਖਦੀ।

ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਸੰਸਦ ਦੇ ਦੋਵਾਂ ਸਦਨਾਂ ‘ਚ ਠਰ੍ਹੰਮੇ ਨਾਲ ਬਹਿਸ-ਵਿਚਾਰਾਂ ਹੋਣੀਆਂ ਜ਼ਰੂਰੀ ਸਨ, ਪਰੰਤੂ ਸਰਕਾਰ ਇੱਕ ਪਾਸੇ ਧੱਕੇ ਨਾਲ ਖੇਤੀ ਕਾਨੂੰਨ ਥੋਪੇ ਜਾਣ ਬਾਰੇ ਗ਼ਲਤੀ ਮੰਨ ਰਹੀ ਹੈ ਪਰ ਸਦਨ ‘ਚ ਇਸ ਗ਼ਲਤੀ ਅਤੇ ਇਸ ਦੇ ਮਾੜੇ ਨਤੀਜਿਆਂ ਬਾਰੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਵਾਲਾਂ ਦਾ ਜਵਾਬ ਸਦਨ ‘ਚ ਦਿੱਤੇ ਜਾਣਾ ਬਣਦਾ ਸੀ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦੇ ਜਾਨੀ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ? ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ ਉੱਤੇ ਖ਼ਰੀਦ ਲਈ ਬਿੱਲ ਕਦੋਂ ਲਿਆਂਦਾ ਜਾਵੇਗਾ?

ਲਖੀਮਪੁਰ ਖੀਰੀ ਘਟਨਾ ਦੇ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਿਉਂ ਨਹੀਂ ਕੀਤਾ ਗਿਆ? ਅੰਨਦਾਤਾ ਵਿਰੁੱਧ ਆਵਾ-ਤਵਾ ਬੋਲਣ ਵਾਲੇ ਭਾਜਪਾ ਆਗੂ ਕਦੋਂ ਮੁਆਫ਼ੀ ਮੰਗਣਗੇ? ਇਸ ਦੌਰਾਨ ਹੋਏ ਵਿੱਤੀ ਨੁਕਸਾਨ ਦਾ ਹਿਸਾਬ ਕੌਣ ਦੇਵੇਗਾ? ਪਰੰਤੂ ਸਦਨ ‘ਚ ਭਾਜਪਾ ਇਨ੍ਹਾਂ ਸਵਾਲਾਂ ਦਾ ਜਵਾਬ ਦੇਣੋਂ ਭੱਜ ਗਈ, ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਨੇ ਸਦਨ ਦੇ ਬਾਹਰ ਭਰੋਸਾ ਦਿੱਤਾ ਕਿ ਸਰਕਾਰ ਚਰਚਾ ਲਈ ਤਿਆਰ ਹੈ।

ਭਗਵੰਤ ਮਾਨ ਨੇ ਕਿਹਾ, ‘‘ਤਿੰਨ ਕਾਲ਼ੇ ਖੇਤੀ ਕਾਨੂੰਨ ਰੱਦ ਹੋਣਾ ਕੇਵਲ ਤੇ ਕੇਵਲ ਕਿਸਾਨਾਂ ਅਤੇ ਕਿਰਤੀਆਂ ਦੀ ਜਿੱਤ ਹੈ। ਧਰਤੀ ਦੇ ਇਹਨਾਂ ਜਾਇਆ ਨੇ ਮੋਦੀ ਸਰਕਾਰ ਦੇ ਹੰਕਾਰ, ਅੱਤਿਆਚਾਰ ਅਤੇ ਗਰਦ ਸਰਦ ਰੁੱਤਾਂ ਦੀ ਮਾਰ ਸਹਿ ਕੇ ਵੀ ਆਪਣੇ ਸੰਘਰਸ਼ ਜਾਰੀ ਰੱਖਿਆ। ਕਿਸੇ ਵੀ ਸਿਆਸੀ ਪਾਰਟੀ ਜਾਂ ਵਿਅਕਤੀ ਵਿਸ਼ੇਸ਼ ਨੂੰ ਕਾਲ਼ੇ ਕਾਨੂੰਨ ਰੱਦ ਕਰਾਏ ਜਾਣ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਦੌੜ ’ਚ ਨਹੀਂ ਪੈਣਾ ਚਾਹੀਦਾ। ਅੰਤ ਨੂੰ ਜਿੱਤ ਦਾ ਪਰਚਮ ਲਹਿਰਾਇਆ। ਪਾਰਟੀ ਜਾਂ ਕੋਈ ਵਿਅਕਤੀ ਕਾਲ਼ੇ ਕਾਨੂੰਨ ਰੱਦ ਦਾ ਦਾਅਵੇਦਾਰ ਨਹੀਂ। ਕੇਵਲ ਤਿੰਨ ਕਾਲ਼ੇ ਕਾਨੂੰਨ ਵਾਪਸ ਲੈਣ ਨਾਲ ਨਹੀਂ ਸਰਨਾ।

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ ਨੂੰ ਕਾਨੂੰਨੀ ਗਰੰਟੀ ਅਤੇ ਖ਼ਰੀਦ ਯਕੀਨੀ ਬਣਾਵੇ। ਪ੍ਰਸਤਾਵਿਤ ਬਿਜਲੀ ਬਿੱਲ ਰੱਦ ਕਰੇ। ਸੰਘਰਸ਼ ਦੌਰਾਨ ਸ਼ਹੀਦ ਹੋਏ 700- 750 ਕਿਸਾਨਾਂ ਦੇ ਜਾਨੀ ਘਾਟੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਨਤਕ ਮੁਆਫ਼ੀ ਮੰਗਣ ਅਤੇ ਪੀੜਤ ਪਰਿਵਾਰਾਂ ਨੂੰ ਉਚਿੱਤ ਮੁਆਵਜ਼ਾ ਦਿੱਤਾ ਜਾਵੇ। ਜ਼ਰੂਰੀ ਹੈ ਕਿ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ’ਚੋਂ ਬਾਹਰ ਕੀਤਾ ਜਾਵੇ।’’

ਭਗਵੰਤ ਮਾਨ ਨੇ ਕਿਹਾ, ‘‘ਉਤਰ ਪ੍ਰਦੇਸ਼ ਦੇ ਰੁਦਰਪੁਰ, ਉਧਮਪੁਰ ਆਦਿ ਜੰਗਲਾਂ ਨੂੰ ਖੇਤੀਯੋਗ ਬਣਾਉਣ ਸਮੇਂ ਸ਼ੇਰਾਂ ਨਾਲ ਲੜਨ ਵਾਲੀ ਕੌਮ ਨਾਲ ਕੇਂਦਰ ਸਰਕਾਰ ਨੂੰ ਲੜਨਾ ਨਹੀਂ ਚਾਹੀਦਾ ਸੀ। ਨਤੀਜਾ ਸਭ ਦੇ ਸਾਹਮਣੇ ਹੈ। ਆਖ਼ਰ ਕਿਸਾਨਾਂ ਦੀ ਜਿੱਤ ਹੋਈ ਹੈ।’’

ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਸਦ ਵਿੱਚ ਕਿਸਾਨਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਤਿੰਨ ਕਾਲ਼ੇ ਖੇਤੀ ਕਾਨੂੰਨ ਜ਼ਬਰਦਸਤੀ ਲਾਗੂ ਕੀਤੇ ਗਏ ਸਨ, ਜਿਹੜੇ ਕਿ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਦੇ ਸੰਘਰਸ਼ ਕਾਰਨ ਇਹ ਕਾਲ਼ੇ ਕਾਨੂੰਨ ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈ ਰਹੇ ਹਨ।

ਉਨ੍ਹਾਂ ਕਿਹਾ ਕਿ ਸੰਰਘਸ ਦੌਰਾਨ ਸ਼ਹੀਦ ਹੋਏ 700- 750 ਕਿਸਾਨਾਂ ਲਈ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦਾ ਹੰਕਾਰ ਜ਼ਿੰਮੇਵਾਰ ਹੈ। ਜਿਸ ਲਈ ਪੀੜਤ ਪਰਿਵਾਰਾਂ ਅਤੇ ਜ਼ਖ਼ਮੀ ਹੋਏ ਕਿਸਾਨਾਂ ਕੋਲੋਂ ਪ੍ਰਧਾਨ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਮੰਗ ਅਨੁਸਾਰ ਕਿਸਾਨੀ ਸੰਘਰਸ਼ ਦੀ ਉਚਿੱਤ ਯਾਦਗਾਰ ਉਸਾਰਨ ਲਈ ਥਾਂ ਅਤੇ ਫ਼ੰਡ ਵੀ ਕੇਂਦਰ ਸਰਕਾਰ ਦੇਵੇ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਸੰਘਰਸ਼ਸ਼ੀਲ ਕਿਸਾਨਾਂ- ਮਜ਼ਦੂਰਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਸ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਾਰੇ ਸੂਬਿਆਂ ਨੂੰ ਕਿਸਾਨਾਂ ਖ਼ਿਲਾਫ਼ ਦਰਜ ਪਰਚੇ ਰੱਦ ਕਰਨ ਦੇ ਹੁਕਮ ਜਾਰੀ ਕਰੇ।

ਐਮ.ਐਸ.ਪੀ ਉੱਤੇ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ ਗਰੰਟੀ ਦੀ ਵਕਾਲਤ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਦੇਸ਼ ਵਿੱਚ ਕਿਸਾਨਾਂ ਵੱਲੋਂ ਪੈਦਾ ਕੀਤੀਆਂ ਜਾਂਦੀਆਂ ਸਾਰੀਆਂ ਹੀ ਫ਼ਸਲਾਂ ਦੀ ਖ਼ਰੀਦ ਲਈ ਸਰਕਾਰ ਵੱਲੋਂ ਘਟੋਂ ਘੱਟ ਸਮਰਥਨ ਮੁੱਲ (ਐਮ.ਐਸ.ਪੀ) ਨਿਸ਼ਚਿਤ ਹੋਣਾ ਚਾਹੀਦਾ ਹੈ। ਪੂਰੇ ਦੇਸ਼ ਦੇ ਅੰਨਦਾਤਾ ਨੂੰ ਬਚਾਏ ਰੱਖਣ ਲਈ ਨਿਰਧਾਰਿਤ ਮੁੱਲ ’ਤੇ ਹੀ ਫ਼ਸਲਾਂ ਦੀ ਯਕੀਨਨ ਖ਼ਰੀਦ ਹੋਣੀ ਚਾਹੀਦੀ ਹੈ।

ਇਸ ਸਮੁੱਚੀ ਪ੍ਰਤੀਕਿਰਿਆ ਨੂੰ ਕਾਨੂੰਨੀ ਗਰੰਟੀ ਦੇ ਦਾਇਰੇ ’ਚ ਲਿਆਉਣਾ ਅਤਿ ਜ਼ਰੂਰੀ ਹੈ। ਐਮ.ਐਸ.ਪੀ ਦੀ ਪ੍ਰਤੀਕਿਰਿਆ ਵਿੱਚ ਕਰੀਬ 16- 17 ਲੱਖ ਕਰੋੜ ਦਾ ਬਜਟ ਆਵੇਗਾ ਅਤੇ ਕੇਂਦਰ ਸਰਕਾਰ ਐਮ.ਐਸ.ਪੀ ਦੀ ਪ੍ਰਤੀਕਿਰਿਆ ਨੂੰ ਆਸਾਨੀ ਨਾਲ ਚਾਲੂ ਰੱਖ ਸਕਦੀ ਹੈ।’’

ਭਗਵੰਤ ਮਾਨ ਨੇ ਕਿਹਾ ਕਿ ਬਿਨਾਂ ਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਾਲ਼ੇ ਖੇਤੀ ਕਾਨੂੰਨ ਲਿਆਉਣ ਲਈ ਜ਼ਿੰਮੇਵਾਰ ਹੈ। ਪਰ ਇਸ ਲਈ ਅਕਾਲੀ ਦਲ ਬਾਦਲ ਅਤੇ ਕਾਂਗਰਸ ਵੀ ਬਰਾਬਰ ਦੇ ਦੋਸ਼ੀ ਹਨ। ਜਦੋਂ 5 ਜੂਨ 2020 ਨੂੰ ਮੋਦੀ ਸਰਕਾਰ ਨੇ ਕਾਲ਼ੇ ਕਾਨੂੰਨ ਆਰਡੀਨੈਂਸ ਰਾਹੀਂ ਲਾਗੂ ਕੀਤੇ ਸਨ ਤਾਂ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਮੰਡਲ ਵਿੱਚ ਕੈਬਨਿਟ ਮੰਤਰੀ ਸਨ ਅਤੇ ਬਤੌਰ ਮੰਤਰੀ ਉਨ੍ਹਾਂ ਹਰਸਿਮਰਤ ਬਾਦਲ ਨੇ ਬਿੱਲਾਂ ’ਤੇ ਦਸਤਖ਼ਤ ਵੀ ਕੀਤੇ।

ਐਨਾ ਹੀ ਨਹੀਂ ਅਗਲੇ ਕਈ ਮਹੀਨੇ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਕਾਲ਼ੇ ਖੇਤੀ ਕਾਨੂੰਨਾਂ ਦੇ ਗੁਣ ਗਾਉਂਦੇ ਰਹੇ। ਪ੍ਰੰਤੂ ਜਦੋਂ ਤਿੱਖੇ ਵਿਰੋਧ ਕਾਰਨ ਇਹਨਾਂ ਵਿਰੁੱਧ ਪਿੰਡਾਂ- ਸ਼ਹਿਰਾਂ ’ਚ ‘ਐਂਟਰੀ ਬੈਨ’ ਦੇ ਬੋਰਡ ਲੱਗਣੇ ਸ਼ੁਰੂ ਹੋ ਗਏ ਤਾਂ ਦਬਾਅ ਵਿੱਚ ਆ ਕੇ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣਾ ਪਿਆ ਅਤੇ ਲੋਕ ਦਿਖਾਵੇ ਵਜੋਂ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਰਾਜਨੀਤਿਕ ਗੱਠਜੋੜ ਤੋੜ ਲਿਆ। ਅਸਲ ’ਚ ਅੰਦਰੋਂ- ਅੰਦਰੀਂ ਇਹ ਅੱਜ ਵੀ ਇੱਕ-ਮਿੱਕ ਹੀ ਹਨ।

ਸੱਤਾਧਾਰੀ ਪੰਜਾਬ ਕਾਂਗਰਸ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖੇਤੀ ਬਿੱਲਾਂ ਬਾਰੇ ਉੱਚ ਪੱਧਰੀ ਕਮੇਟੀ ਦੀਆਂ ਮੀਟਿੰਗਾਂ ਵਿੱਚ ਜਾਂਦੇ ਰਹੇ, ਪਰ ਉਨ੍ਹਾਂ ਪੰਜਾਬ ਦੇ ਕਿਸਾਨਾਂ ਦਾ ਵਿਰੋਧ ਕਮੇਟੀ ਵਿੱਚ ਦਰਜ ਨਹੀਂ ਕਰਾਇਆ ਅਤੇ ਨਾ ਹੀ ਪੰਜਾਬ ਦੇ ਕਿਸਾਨਾਂ ਨੂੰ ਕਾਲ਼ੇ ਖੇਤੀ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।

ਇਸ ਲਈ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਧੋਖਾ ਕਰਦੇ ਰਹੇ, ਕਿਉਂਕਿ ਇਹ ਮੋਦੀ ਨਾਲ ਮਿਲੇ ਹੋਏ ਸਨ। ਇਹ ਭੇਤ ਅੱਜ ਜੱਗ ਜ਼ਾਹਿਰ ਹੋ ਚੁੱਕਾ ਹੈ। ਮਾਨ ਮੁਤਾਬਿਕ ਸਿਆਸੀ ਧਿਰਾਂ ’ਚੋਂ ਆਮ ਆਦਮੀ ਪਾਰਟੀ ਹੀ ਪਹਿਲੇ ਦਿਨ ਤੋਂ ਕਾਲ਼ੇ ਖੇਤੀ ਕਾਨੂੰਨਾਂ ਦਾ ਵਿਰੁੱਧ ਕਰਦੀ ਰਹੀ ਹੈ ਅਤੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ ਦਿੱਤੇ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦੀ ਰਹੀ ਹੈ।

ਮਾਨ ਨੇ ਕਿਹਾ, ‘‘ਪੰਜਾਬ ਦੀ ਕਾਂਗਰਸ ਸਰਕਾਰ ਕੋਲ ਖੇਤੀਬਾੜੀ ਦੇ ਵਿਕਾਸ ਲਈ ਕੋਈ ਵੀ ਨੀਤੀ ਨਹੀਂ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਖੇਤੀਬਾੜੀ ਦੀ ਤਰੱਕੀ ਲਈ ਨੀਤੀ ਬਣਾਈ ਜਾਵੇਗੀ, ਸਹਿਕਾਰੀ ਸੁਸਾਇਟੀਆਂ ਨੂੰ ਜਿੰਦਾ ਕੀਤਾ ਜਾਵੇਗਾ, ਕਿਸਾਨਾਂ ਨੂੰ ਕਣਕ- ਝੋਨੇ ਦੇ ਚੱਕਰ ਤੋਂ ਕੱਢਣ ਲਈ ਹੋਰਨਾਂ ਫ਼ਸਲਾਂ ਦਾ ਉਚਿੱਤ ਮੁੱਲ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਤਰੱਕੀ ਲਈ ਵਿਸ਼ੇਸ਼ ਰੋਡ ਮੈਪ ਲਾਗੂ ਕੀਤਾ ਜਾਵੇਗਾ।’’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼