Monday, January 24, 2022

ਵਾਹਿਗੁਰੂ

spot_img








ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਸਰੋਂ ਵਿਖ਼ੇ 10.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਚਾਰ ਮਾਰਗੀ ਸਟੀਲ ਪੁਲ ਦਾ ਨੀਂਹ ਪੱਥਰ ਰੱਖ਼ਿਆ

ਯੈੱਸ ਪੰਜਾਬ
ਬਲਾਚੌਰ, 4 ਦਸੰਬਰ, 2021:
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸ਼ਨੀਵਾਰ ਨੂੰ ਪਿੰਡ ਆਸਰੋਂ ਵਿੱਚ ਫਗਵਾੜਾ-ਰੋਪੜ ਹਾਈਵੇਅ ’ਤੇ ਬਿਸਤ ਦੋਆਬ ਨਹਿਰ ਦੇ ਚਾਰ ਮਾਰਗੀ ਸਟੀਲ ਪੁਲ ਦਾ ਨੀਂਹ ਪੱਥਰ ਰੱਖਿਆ। ਇਹ ਪੁਲ ਅਗਲੇ ਨੌਂ ਮਹੀਨਿਆਂ ਵਿੱਚ 10.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਜਾਵੇਗਾ।

ਸੰਸਦ ਮੈਂਬਰ ਸ਼੍ਰੀ ਤਿਵਾੜੀ ਨੇ ਕਿਹਾ ਕਿ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਇਸ ਮੌਕੇ ਹਲਕਾ ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਪੰਜਾਬ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੀ ਮੌਜੂਦ ਸਨ।

ਸ਼੍ਰੀ ਤਿਵਾੜੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੇ ਹਨ ਅਤੇ ਕਿਹਾ ਕਿ ਉਹ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਤਾਂ ਜੋ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਸੂਬਾ ਸਰਕਾਰ ਦੀ ਤਰਫੋਂ 4.75 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਸੌਂਪਿਆ ਅਤੇ ਆਪਣੇ ਐਮ.ਪੀ.ਐਲ.ਏ.ਡੀ ਫੰਡ ਵਿੱਚੋਂ 2 ਲੱਖ ਰੁਪਏ ਦੀ ਵੱਖਰੀ ਗਰਾਂਟ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਿੰਡ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।

ਸਥਾਨਕ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਦੀਆਂ ਹਲਕੇ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਬਲਾਚੌਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ।

ਐਮ.ਪੀ. ਨੇ ਕਿਹਾ ਕਿ ਇਸ ਖੇਤਰ ਵਿੱਚ ਪ੍ਰਮੁੱਖ ਫੈਕਟਰੀ ਬੰਦ ਹੋਣ ਕਾਰਨ ਲੋਕਾਂ ਨੂੰ ਆ ਰਹੀ ਮੁਸ਼ਕਿਲ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਲੋਕਾਂ ਦੇ ਰੋਜ਼ਗਾਰ ਦੇ ਸੰਸੇ ਨੂੰ ਮੁੱਖ ਰੱਖ ਕੇ ਇਸ ਦੇ ਬਦਲਵੇਂ ਹੱਲ ਲਈ ਯਤਨਸ਼ੀਲ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਮਦਨ ਲਾਲ ਹਕਲਾ, ਜਸਵਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਬੀ.ਡੀ.ਪੀ.ਓ., ਧਰਮਪਾਲ ਚੇਅਰਮੈਨ ਬਲਾਕ ਸੰਮਤੀ ਅਤੇ ਹਿਤਰਾਜ ਜੰਡੀ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਪੁਸਤਕ ‘ਟਰੁੱਥ ਅਬਾਊਟ ਨਾਭਾ’ ਐਡਵੋਕੇਟ ਧਾਮੀ ਵੱਲੋਂ ਕੀਤੀ ਗਈ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਤ ਕੀਤੀ ਗਈ ਪੁਸਤਕ ‘Truth About...

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣ ਰਹੀ ਦਿੱਲੀ ਦੀ ‘ਆਪ’ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਤੋਂ ਦਖ਼ਲ ਦੀ ਮੰਗ

ਯੈੱਸ ਪੰਜਾਬ ਅੰਮ੍ਰਿਤਸਰ, 21 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ...

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,506FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼