Wednesday, June 29, 2022

ਵਾਹਿਗੁਰੂ

spot_imgਹਰਦੀਪ ਗਰੇਵਾਲ ਦੇ ਅੰਗਰੇਜ਼ੀ ਨਾਵਲ ਰਾਧਿਕਾ ਦਾ ਪੰਜਾਬੀ ਰੂਪ ਲਖਵਿੰਦਰ ਜੌਹਲ ਤੇ ਗੁਰਭਜਨ ਗਿੱਲ ਸਮੇਤ ਲੇਖਕਾਂ ਵੱਲੋਂ ਲੋਕ ਸਮਰਪਣ

ਯੈੱਸ ਪੰਜਾਬ
ਲੁਧਿਆਣਾ, 22 ਮਈ, 2022 –
ਪੰਜਾਬੀ ਭਵਨ ਲੁਧਿਆਣਾ ਵਿਖੇ ਦਿੱਲੀ – ਗਾਜ਼ੀਆਬਾਦ ਦੇ ਵਾਸੀ ਤੇ ਕਿਲ੍ਹਾ ਰਾਏਪੁਰ ਇਲਾਕੇ ਦੇ ਜੰਮਪਲ ਅੰਗਰੇਜ਼ੀ ਨਾਵਲਕਾਰ ਹਰਦੀਪ ਗਰੇਵਾਲ ਦੇ ਨਾਵਲ ਦਾ ਪੰਜਾਬੀ ਰੂਪ ਰਾਧਿਕਾ ਅੱਜ ਲੁਧਿਆਣਾ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਜੌਹਲ, ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਡਾ. ਸ਼ਯਾਮ ਸੁੰਦਰ ਦੀਪਤੀ , ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ, ਕਹਾਣੀਕਾਰ ਸੁਖਜੀਤ ਤੇ ਪ੍ਰਸਿੱਧ ਪੱਤਰਕਾਰ ਸਤਿਨਾਮ ਸਿੰਘ ਮਾਣਕ ਨੇ ਲੋਕ ਅਰਪਨ ਕੀਤਾ।

ਗੁਰਭਜਨ ਗਿੱਲ ਨੇ ਹਰਦੀਪ ਗਰੇਵਾਲ ਦੀ ਜਾਣ ਪਛਾਣ ਕਰਵਾਉਂਦਿਆਂ ਕਿਹਾ ਕਿ ਉਸਨੇ ਕਿਲ੍ਹਾ ਰਾਏਪੁਰ ਇਲਾਕੇ ਤੋਂ ਚੱਲ ਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਇੰਜਨੀਰਿੰਗ ਕਾਲਿਜ ਰਾਹੀਂ ਆਈ ਆਈ ਟੀ ਖੜਗਪੁਰ ਤੇ ਫਿਰ ਅੰਗਰੇਜ਼ੀ ਸਾਹਿਤ ਵੱਲ ਮੋੜ ਕੱਟ ਕੇ ਨਾਵਲ ਸਿਰਜਣਾ ਦੀ ਰਾਹ ਅਖ਼ਤਿਆਰ ਕੀਤਾ ਹੈ ਜੋ ਕਿ ਸਨਮਾਨਯੋਗ ਹੈ।

ਉਨ੍ਹਾਂ ਕਿਹਾ ਕਿ ਰਾਧਿਕਾ ਨਾਵਲ ਦਾ ਅਨੁਵਾਦ ਕਰਦਿਆਂ ਡਾਃ.ਸਾਧੂ ਸਿੰਘ ਜੀ ਨੂੰ ਕੌੜੇ ਮਿੱਠੇ ਅਨੁਭਵ ਹੋਏ। ਕਰੋਨਾ ਕਾਲ ਦੌਰਾਨ ਵਾਪਰੀਆਂ ਘਟਨਾਵਾਂ ਤੇ ਉਸ ਵਿੱਚ ਸਮਾਂ ਕੱਢ ਕੇ ਕੈਨੇਡਾ ਵੱਸਦੇ ਸਿਰਜਕ ਡਾ ਸਾਧੂ ਸਿੰਘ ਜੀ ਵਲੋਂ ਇਸ ਮਹੱਤਵਪੂਰਨ ਲਿਖਤ ਨੂੰ ਅਨੁਵਾਦ ਕਰਕੇ ਇਹ ਨਾਵਲ ਪੰਜਾਬੀ ਪਾਠਕਾਂ ਤਕ ਪਹੁੰਚਾਉਣਾ ਯਕੀਨਨ ਮਾਣ ਵਾਲੀ ਗੱਲ ਹੈ।

ਨਾਵਲ ਦੇ ਮਿਆਰੀ ਅਨੁਵਾਦ ਅਤੇ ਖੂਬਸੂਰਤ ਦਿੱਖ ਬਾਰੇ ਡਾਃ ਲਖਵਿੰਦਰ ਜੌਹਲ ਨੇ ਕਿਹਾ ਕਿ ਅਸੀਂ ਡਾ ਸਾਧੂ ਸਿੰਘ ਜੀ,ਲੇਖਕ ਹਰਦੀਪ ਗਰੇਵਾਲ ਅਤੇ ਪ੍ਰਕਾਸ਼ਨ ਵਿੱਚ ਸਹਿਯੋਗੀ ਪਿਆਰੇ ਵੀਰ ਸੁਰਿੰਦਰਪਾਲ ਸਿੰਘ ਚਾਹਲ ਤੇ ਚੇਤਨਾ ਪ੍ਰਕਾਸ਼ਨ ਦੇ ਮਾਲਕ ਸਤੀਸ਼ ਗੁਲਾਟੀ ਦੇ ਰਿਣੀ ਹਾਂ ਜਿੰਨ੍ਹਾਂ ਦੀ ਇਹ ਸਾਂਝੀ ਪੇਸ਼ਕਸ਼ ਹੈ। ਨਾਵਲ ਬਾਰੇ ਡਾਃ.ਗੁਰਇਕਬਾਲ ਸਿੰਘ ਨੇ ਕਿਹਾ ਕਿ ਰਾਧਿਕਾ ਨਾਵਲ ਦੀਆਂ ਜੜ੍ਹਾਂ ਹਰਦੀਪ ਗਰੇਵਾਲ ਦੀਆਂ ਉਨ੍ਹਾਂ ਸਿਆਸੀ ਜਥੇਬੰਦਕ ਸਰਗਰਮੀਆਂ ਨਾਲ ਜੁੜੀਆਂ ਹੋਈਆਂ ਹਨ ਜੋ ਪੰਜਾਬ ਦੇ ਗਲਪ ਸਾਹਿਤ ਲਈ ਬਿਲਕੁਲ ਨਿਵੇਕਲੀਆਂ ਹਨ।

ਸੁਖਜੀਤ ਕਹਾਣੀਕਾਰ ਨੇ ਕਿਹਾ ਕਿ ਰਾਧਿਕਾ ਦੀ ਕਹਾਣੀ ਸਮਕਾਲੀ ਭਾਰਤ ਦੇ ਸਿਆਸੀ ਪ੍ਰਪੰਚਾਂ ਤੇ ਪੇਚੀਦਗੀਆਂ ਨੂੰ ਨਸ਼ਰ ਕਰਨ ਦੇ ਨਾਲ ਸਾਡੀ ਜ਼ਿਹਨੀਅਤ ਵਿੱਚ ਧਸੇ ਉਨ੍ਹਾਂ ਸੰਸਕਾਰਾਂ ਨੂੰ ਵੀ ਬੇਪਰਦ ਕਰਦੀ ਹੈ ਜੋ ਸਾਡੀ ਜੀਵਨ ਤੋਰ ਵਿੱਚ ਖਲਲ ਪਾਉਂਦੇ ਹਨ।

ਡਾਃ ਸ਼ਯਾਮ ਸੁੰਦਰ ਦੀਪਤੀ ਨੇ ਕਿਹਾ ਕਿ ਇਸ ਵੱਡ ਆਕਾਰੀ ਮੁੱਲਵਾਨ ਨਾਵਲ ਰਾਧਿਕਾ ਵਰਗੇ ਨਾਵਲ ਨੂੰ ਚੇਤਨਾ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤਾ ਜਾਣਾ ਚੰਗੀ ਗੱਲ ਹੈ। ਉਨ੍ਹਾਂ ਗੱਠਵੇਂ ਅਨੁਵਾਦ ਲਈ ਡਾਃ ਸਾਧੂ ਸਿੰਧ ਜੀ ਨੂੰ ਮੁਬਾਰਕ ਦਿੱਤੀ।

ਇਸ ਮੌਕੇ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਹਰਜੀਤ ਸਿੰਘ ਸੰਧੂ ਮੌਜ਼ੇਕ ਆਰਟਿਸਟ ਨਿਉਯਾਰਕ, ਭਾਈ ਬਲਦੀਪ ਸਿੰਘ ਰਾਗੀ, ਸਃ ਹਰਪ੍ਰੀਤ ਸਿੰਘ ਸੰਧੂ, ਚੇਅਰਮੈਨ ਇਨਫੋਟੈੱਕ ਪੰਜਾਬ,ਸਃ ਅਮਰਦੀਪ ਸਿੰਘ ਹਰੀ ਸਰਪ੍ਰਸਤ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਪਰਮਜੀਤ ਸਿੰਘ ਮਾਨ ਬਰਨਾਲਾ ਕਹਾਣੀਕਾਰ, ਭਗਵੰਤ ਸਿੰਘ ਸੰਪਾਦਕ ਜਾਗੋ, ਭਗਵੰਤ ਰਸੂਲਪੁਰੀ ਸੰਪਾਦਕ ਕਹਾਣੀ ਧਾਰਾ, ਕੇ ਸਾਧੂ ਸਿੰਘ, ਹਰਦੀਪ ਢਿੱਲੋਂ, ਸਤਿਨਾਮ ਸਿੰਘ ਮਾਣਕ, ਜਸਬੀਰ ਝੱਜ, ਡਾਃ ਹਰਵਿੰਦਰ ਸਿੰਘ ਸਿਰਸਾ, ਡਾਃ ਗੁਰਚਰਨ ਕੌਰ ਕੋਚਰ, ਬਲਦੇਵ ਸਿੰਘ ਝੱਜ, ਹਰਬੰਸ ਮਾਲਵਾ, ਡਾਃ ਇੰਦਰਾ ਵਿਰਕ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਨਵੇਂ ਚੁਣੇ ਐਮ.ਪੀ. ਸਿਮਰਨਜੀਤ ਸਿੰਘ ਮਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲਾ ਕਰਨ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 27 ਜੂਨ, 2022 - ਪੰਜਾਬ ਦੇ ਸੰਗਰੂਰ ਜਿਲੇ ਤੋਂ ਜਿਮਨੀ ਚੋਣਾਂ ‘ਚ ਨਵੇਂ ਚੁਣੇ ਮੈਂਬਰ ਪਾਰਲੀਆਮੈਂਟ ਸਿਮਰਨਜੀਤ ਸਿੰਘ ਮਾਨ ਨੇ ਨਵਾਂ ਇਤਿਹਾਸ ਰਚਿਆ ਹੈ। ਇਸ ਸਬੰਧ ‘ਚ...

ਨਿਊ ਯਾਰਕ ਵਿੱਚ ਭਾਰਤੀ ਮੂਲ ਦੇ ਸਿੱਖ ਦਾ ਕਤਲ, ਐਸ.ਯੂ.ਵੀ. ’ਚ ਬੈਠੇ ’ਤੇ ਵਰ੍ਹਾਈਆਂ ਗਈਆਂ ਗੋਲੀਆਂ

ਯੈੱਸ ਪੰਜਾਬ ਨਿਊ ਯਾਰਕ, 27 ਜੂਨ, 2022: ਨਿਊ ਯਾਰਕ ਵਿੱਚ ਇਕ ਭਾਰਤੀ ਮੂਲ ਦੇ ਇਕ ਸਿੱਖ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 31 ਸਾਲਾਂ ਦੇ ਸਤਨਾਮ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ’ਤੇ ਵਧਾਈ ਦਿੱਤੀ

ਯੈੱਸ ਪੰਜਾਬ ਅੰਮ੍ਰਿਤਸਰ, 26 ਜੂਨ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸ. ਸਿਮਰਨਜੀਤ ਸਿੰਘ ਮਾਨ ਨੂੰ ਵਧਾਈ...

ਭਾਰਤ ਸਰਕਾਰ ਨੇ ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 25 ਜੂਨ, 2022 - ਕੇਂਦਰ ਸਰਕਾਰ ਦੇ ਸਭਿਆਚਾਰ ਮਾਮਲੇ ਵਿਭਾਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ...

ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ 4 ਹਜ਼ਾਰ ਵਿਦਿਆਰਥੀ 26 ਜੂਨ ਨੂੰ ਦੇਣਗੇ ਵਿਸ਼ੇਸ਼ ਪੇਸ਼ਕਾਰੀ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 23 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਿੱਲੀ...

ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ 5 ਹੋਰ ਗ੍ਰਿਫ਼ਤਾਰੀਆਂ, ਫ਼ੜੇ ਗਏ ਦੋਸ਼ੀਆਂ ਦੀ ਗਿਣਤੀ 11 ਹੋਈ

ਯੈੱਸ ਪੰਜਾਬ ਲਖ਼ਨਊ, 23 ਜੂਨ, 2022: ਉਂਤਰ ਪ੍ਰਦੇਸ਼ ਵਿੱਚ ਕਾਨਪੁਰ ਵਿਖ਼ੇ 1984 ਵਿੱਚ ਦਿੱਲੀ ਦੀ ਤਰਜ਼ ’ਤੇ ਹੋਏ ਸਿੱਖ ਕਤਲੇਆਮ ਦੇ 5 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ...

ਮਨੋਰੰਜਨ

ਸਿੱਧੂ ਮੂਸੇਵਾਲਾ ਦਾ ਗ਼ੀਤ ‘ਐਸ.ਵਾਈ.ਐਲ’ ਯੂ-ਟਿਊਬ ਤੋਂ ਹਟਿਆ, ਸਰਕਾਰ ਦੀ ਸ਼ਿਕਾਇਤ ’ਤੇ ਹਟਾਇਆ ਗਿਆ ਗ਼ੀਤ

ਯੈੱਸ ਪੰਜਾਬ ਨਵੀਂ ਦਿੱਲੀ, 26 ਜੂਨ, 2022: ਬੀਤੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਾਮਵਰ ਪੰਜਾਬੀ ਗਾਇਕ-ਰੈਪਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਉਸਦੀ ਮੌਤ ਤੋਂ...

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...
- Advertisement -spot_img

ਸੋਸ਼ਲ ਮੀਡੀਆ

20,378FansLike
51,895FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!