Sunday, December 4, 2022

ਵਾਹਿਗੁਰੂ

spot_img


ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਤੇ ਪੰਥ ਵਿਰੋਧੀ ਤਾਕਤਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ

ਯੈੱਸ ਪੰਜਾਬ
ਅੰਮ੍ਰਿਤਸਰ, 4 ਅਕਤੂਬਰ, 2022 –
ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ’ਤੇ ਡੀਸੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸ਼ਿਰਕਤ ਕਰਕੇ ਪੰਥਕ ਰੋਹ ਦਾ ਪ੍ਰਗਟਾਵਾ ਕੀਤਾ

ਇਸ ਮੌਕੇ ਰੋਸ ਵਜੋਂ ਸਭ ਨੇ ਕਾਲੀਆਂ ਦਸਤਾਰਾਂ ਸਜਾਉਣ ਦੇ ਨਾਲ-ਨਾਲ ਕਾਲੀਆਂ ਝੰਡੀਆਂ ਅਤੇ ਪੰਥਕ ਰੋਸ ਪ੍ਰਗਟ ਕਰਦੀਆਂ ਤਖ਼ਤੀਆਂ ਵੀ ਫੜ੍ਹੀਆਂ ਹੋਈਆਂ ਸਨ। ਪੰਥਕ ਜੈਕਾਰਿਆਂ ਦੇ ਨਾਲ ਆਰੰਭ ਹੋਇਆ ਇਹ ਰੋਸ ਮਾਰਚ ਜਦੋਂ ਡਿਪਟੀ ਕਮਿਸ਼ਨਰ ਦਫ਼ਤਰ ਪੁੱਜਾ, ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਡੀਸੀ ਦੇ ਗੈਰ-ਹਾਜ਼ਰ ਹੋਣ ਕਰਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਤੋਂ ਇਨਕਾਰ ਕਰਦਿਆਂ ਆਖਿਆ ਕਿ ਜਦੋਂ ਤੱਕ ਡਿਪਟੀ ਕਮਿਸ਼ਨਰ ਖ਼ੁਦ ਮੰਗ ਪੱਤਰ ਲੈਣ ਨਹੀਂ ਪੁੱਜਦੇ, ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸਮੂਹ ਮੈਂਬਰ ਸਾਹਿਬਾਨ ਧਰਨੇ ’ਤੇ ਬੈਠ ਗਏ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ। ਇਹ ਰੋਸ ਧਰਨਾ ਕਰੀਬ 2 ਘੰਟੇ ਜਾਰੀ ਰਿਹਾ, ਜਿਸ ਮਗਰੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਖੁਦ ਆ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਸੋਂ ਮੈਮੋਰੰਡਮ ਪ੍ਰਾਪਤ ਕੀਤਾ।

ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ਲਈ ਵੱਖਰੇ ਗੁਰਦੁਆਰਾ ਐਕਟ 2014 ਨੂੰ ਮਾਨਤਾ ਦੇਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ ਅਤੇ ਇਹ ਫੈਸਲਾ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵੱਡੇ ਸੰਘਰਸ਼ ਅਤੇ ਕੁਰਬਾਨੀਆਂ ਤੋਂ ਬਾਅਦ ਹੋਈ ਹੈ, ਜਦਕਿ ਸਰਕਾਰਾਂ ਅਤੇ ਸਿੱਖ ਵਿਰੋਧੀ ਸ਼ਕਤੀਆਂ ਦਾ ਧਿਆਨ ਇਸ ਨੂੰ ਤੋੜਨ ’ਤੇ ਲੱਗਾ ਹੋਇਆ ਹੈ।

ਸਿੱਖ ਪੰਥ ਇਨ੍ਹਾਂ ਸਨਸੂਬਿਆਂ ਵਿਰੁੱਧ ਸੁਚੇਤ ਰੂਪ ਵਿਚ ਸੰਘਰਸ਼ਸ਼ੀਲ ਹੈ ਅਤੇ ਕਿਸੇ ਵੀ ਕੀਮਤ ’ਤੇ ਸ਼੍ਰੋਮਣੀ ਕਮੇਟੀ ਨੂੰ ਵੰਡਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਿੱਖ ਵਿਰੋਧੀ ਤਾਕਤਾਂ ਹਮੇਸ਼ਾ ਸਿੱਖ ਪੰਥ ਦੇ ਮਸਲਿਆਂ ਨੂੰ ਉਲਝਾਉਣ ਦੇ ਰਾਹ ’ਤੇ ਤੁਰੀਆਂ ਹੋਈਆਂ ਹਨ, ਜਿਸ ਨੂੰ ਰੋਕਣ ਲਈ ਸਰਕਾਰਾਂ ਨਿਰਪੱਖ ਭੂਮਿਕਾ ਨਹੀਂ ਨਿਭਾ ਰਹੀਆਂ।

ਉਨ੍ਹਾਂ ਕਿਹਾ ਕਿ ਸਿੱਖਾਂ ਵਿਰੁੱਧ ਹੋ ਰਹੀਆਂ ਵਧੀਕੀਆਂ ਕਾਰਨ ਹੀ ਅਸੀਂ ਬਾਰ-ਬਾਰ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਏ ਹਾਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਮੰਗ ’ਤੇ ਗੌਰ ਨਾ ਕੀਤਾ ਤਾਂ ਭਵਿੱਖ ਵਿਚ ਸੰਘਰਸ਼ ਦਾ ਸਰੂਪ ਹੋਰ ਵੱਡਾ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਰਐਸਐਸ ਦੇ ਹਿੰਦੂ ਰਾਸ਼ਟਰ ਏਜੰਡੇ ਤਹਿਤ ਇਸ ਦੇ ਮੁਖੀ ਸ੍ਰੀ ਮੋਹਨ ਭਾਗਵਤ ਵੱਲੋਂ ਭਾਰਤ ’ਚ ਵੱਸਣ ਵਾਲੇ ਹਰ ਵਸਨੀਕ ਨੂੰ ਹਿੰਦੂ ਕਿਹਾ ਜਾ ਰਿਹਾ ਹੈ, ਪਰ ਸਰਕਾਰਾਂ ਚੁੱਪ ਹਨ। ਸਰਕਾਰਾਂ ਕਿਸੇ ਇਕ ਧਿਰ ਦੀਆਂ ਤਰਜ਼ਮਾਨ ਨਹੀਂ ਹੋਣੀਆਂ ਚਾਹੀਆਂ, ਇਨ੍ਹਾਂ ਨੂੰ ਦੇਸ਼ ਵਿਚ ਵੱਸਣ ਵਾਲੀ ਹਰ ਕੌਮ ਤੇ ਖਾਸਕਰ ਘੱਟਗਿਣਤੀਆਂ ਦੇ ਪੱਖ ਨੂੰ ਜ਼ਰੂਰ ਮਹੱਤਵ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੀ ਸਥਾਪਨਾ ਦੇ ਸਬੰਧ ਵਿਚ ਵੀ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ। ਪੰਜਾਬ ਪੁਨਰਗਠਨ ਐਕਟ 1966 ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਅੰਤਰਰਾਜੀ ਐਕਟ ਬਣ ਚੁੱਕਾ ਹੋਣ ਕਰਕੇ ਇਸ ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਨਾਲ ਕੇਂਦਰ ਸਰਕਾਰ ਹੀ ਕਰ ਸਕਦੀ ਹੈ, ਪਰ ਜਾਣਬੁਝ ਕੇ ਹਰਿਆਣਾ ਗੁਰਦੁਆਰਾ ਕਮੇਟੀ ਬਣਾਉਣ ਲਈ ਨਿਯਮਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਤਾਂ ਸ਼ੁਰੂ ਤੋਂ ਹੀ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਕਰਦੀ ਰਹੀ ਹੈ, ਪਰ ਹੁਣ ਭਾਜਪਾ ਵੀ ਉਸੇ ਦੇ ਰਾਹ ’ਤੇ ਚੱਲ ਕੇ ਘੱਟਗਿਣਤੀ ਸਿੱਖਾਂ ਨੂੰ ਦਬਾਉਣ ਦੀਆਂ ਚਾਲਾਂ ਚੱਲ ਰਹੀ ਹੈ ਅਤੇ ਇਸ ਵਿਚ ਆਮ ਆਦਮੀ ਪਾਰਟੀ ਵੀ ਪਿੱਛੇ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੋੜਨ ਵਿਰੁੱਧ ਸਿੱਖ ਪੰਥ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਅਤੇ ਅਗਲੇ ਪ੍ਰੋਗਰਾਮ ਤਹਿਤ 7 ਅਕਤੂਬਰ 2022 ਨੂੰ ਤਿੰਨ ਜਗ੍ਹਾਂ ਤੋਂ ਪੰਥਕ ਰੋਸ ਮਾਰਚ ਕੱਢੇ ਜਾਣਗੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੋਂ ਆਰੰਭੇ ਜਾਣ ਵਾਲੇ ਇਹ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕਰਨਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਬੂਟਾ ਸਿੰਘ, ਸ. ਗੁਰਨਾਮ ਸਿੰਘ ਜੱਸਲ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਜੋਗਿੰਦਰ ਕੌਰ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੋਹਨ ਸਿੰਘ ਬੰਗੀ, ਸ. ਕੇਵਲ ਸਿੰਘ ਬਾਦਲ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਨਵਤੇਜ ਸਿੰਘ ਕਾਉਣੀ, ਬੀਬੀ ਜੋਗਿੰਦਰ ਕੌਰ ਧਰਮਕੋਟ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਮੀਤ ਸਿੰਘ ਬੂਹ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਬਲਦੇਵ ਸਿੰਘ ਕਾਇਮਪੁਰ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਹਰਜਿੰਦਰ ਕੌਰ ਪੱਟੀ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਸ. ਬਿਕਰਮਜੀਤ ਸਿੰਘ ਕੋਟਲਾ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਬਲਦੇਵ ਸਿੰਘ ਕਲਿਆਣ, ਸ. ਸੁਰਜੀਤ ਸਿੰਘ ਰਾਏਪੁਰ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਅਜਮੇਰ ਸਿੰਘ ਖੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਕੁਲਦੀਪ ਸਿੰਘ ਤੇੜਾ, ਫੈਡਰੇਸ਼ਨ ਆਗੂ ਸ. ਜਸਬੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਡਸੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਚਰਨ ਸਿੰਘ ਕੁਹਾਲਾ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,925FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!