Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਹਲਕਾ ਦਾਖ਼ਾ ’ਚ ਅਯਾਲੀ ਨੇ ਥੋਕ ਵਿੱਚ ਦਰਜ ਕਰਵਾਏ ਝੂਠੇ ਪਰਚੇ, ਨਿੱਕੇ ਨਿੱਕੇ ਬੱਚਿਆਂ ’ਤੇ ਵੀ ਦਰਜ ਕਰਵਾਏ ਅਪਰਾਧਿਕ ਮਾਮਲੇ: ਕੈਪਟਨ ਸੰਦੀਪ ਸੰਧੂ

ਯੈੱਸ ਪੰਜਾਬ
ਮੁੱਲਾਂਪੁਰ ਦਾਖਾ, 16 ਅਕਤੂਬਰ, 2021 –
ਹਲਕਾ ਦਾਖਾ ਅੰਦਰ ਝੂਠੇ ਪਰਚਿਆ ਦੀ ਰਾਜਨੀਤੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ, ਜਿਸ ਵਿੱਚ ਸੱਤਾਧਾਰੀ ਪਾਰਟੀ ਅਤੇ ਅਕਾਲੀ ਦਲ ਪਾਰਟੀ ਪ੍ਰੈੱਸ ਕਾਨਫਰੰਸ ਦੌਰਾਨ ਇੱਕ –ਦੂਸਰੇ ’ਤੇ ਦੋਸ਼ ਲਗਾ ਰਹੇ ਅੱਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਅਕਾਲੀ ਸਰਕਾਰ ਸਮੇਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਉਨ੍ਹਾਂ ਦੇ ਚਹੇਤਿਆ ਵੱਲੋਂ ਕਾਂਗਰਸੀ ਵਰਕਰਾਂ ਤੇ ਹੋਏ ਝੂਠੇ ਪਰਚਿਆ ਸਬੰਧੀ ਪ੍ਰੈੱਸ ਕਾਨਫਰੰਸ ਬੁਲਾ ਕੇ ਵਿਧਾਇਕ ਇਆਲੀ ਨੂੰ ਝੂਠੀ ਰਾਜਨੀਤੀ ਕਰਨ ਦੇ ਦੋਸ ਲਗਾਏ ਹਨ। ਜਦੋਂਕਿ ਬੀਤੇ ਦਿਨੀਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਕੈਪਟਨ ਸੰਧੂ ’ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਸਨ।

ਕੈਪਟਨ ਸੰਧੂ ਦੀ ਹਾਜਰੀ ’ਚ ਇਲਾਕੇ ਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨੇ ਅਕਾਲੀ ਸਰਕਾਰ ਸਮੇਂ ਆਪਣੇ ਨਾਲ ਹੋਈਆਂ ਵਧੀਕੀਆ ਅਤੇ ਮੁਕੱਦਮਿਆ ਦੀ ਦਾਸਤਾਂ ਸੁਣਾਉਦਿਆਂ ਇਆਲੀ ’ਤੇ ਦੋਸ਼ ਲਾਏ ਹਲਕੇ ਵਿੱਚ ਪਰਚਿਆ ਦੀ ਰਾਜਨੀਤੀ ਦਾ ਮੁੱਢ ਇਆਲੀ ਅਤੇ ਉਸਦੇ ਸਿਪਾਸਲਾਰਾਂ ਨੇ ਬੰਨਿ੍ਹਆ ਸੀ ਜਿਸਦਾ ਖਮਿਆਜ਼ਾ ਅੱਜ ਵੀ ਉਹ ਭੁਗਤ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਧਾਇਕ ਇਆਲੀ ਪ੍ਰੈੱਸ ਕਾਨਫਰੰਸ ਕਰਕੇ ਖੁਦ ਨੂੰ ਪਾਕ ਸਾਫ ਦੱਸਣ ਦੀ ਨਾਪਾਕ ਕੋਸ਼ਿਸ਼ ਕਰ ਰਿਹਾ ਹੈ, ਜਦਕਿ ਹਲਕਾ ਦਾਖਾ ਦੇ ਲੋਕ ਉਸਦੇ ਕਿਰਦਾਰ ਅਤੇ ਉਸਦੀ ਰਾਜਨੀਤੀ ਤੋਂ ਬਾਖੂਬੀ ਜਾਣੂੰ ਹਨ।

ਕੈਪਟਨ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਹਲਕਾ ਦਾਖਾ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਬੁਖਲਾਹਟ ਵਿੱਚ ਆ ਕੇ ਲੋਕਾਂ ਦਾ ਧਿਆਨ ਭਟਕਾ ਰਹੇ ਹਨ ਉਨ੍ਹਾਂ ਵਿਧਾਇਕ ਇਆਲੀ ਨੂੰ ਹਲਕਾ ਦਾਖਾ ਅੰਦਰ ਹੋਏ ਵਿਕਾਸ ਕਾਰਜਾਂ ਸਬੰਧੀ ਡਿਬੇਟ ਕਰਨ ਦੀ ਵੀ ਚਣੌਤੀ ਰੱਖੀ ਤਾਂ ਜੋ ਹਲਕਾ ਵਾਸੀਆਂ ਨੂੰ ਪਤਾ ਲੱਗ ਸਕੇ, ਕੌਣ ਸੱਚਾ ਤੇ ਕੌਣ ਝੂਠਾ ਹੈ। ਉਹ ਆਪਣਾ 2 ਸਾਲਾਂ ਦੇ ਵਿਕਾਸ ਕਾਰਜ ਅਤੇ ਵਿਧਾਇਕ ਇਆਲੀ 15 ਸਾਲਾਂ ਦੇ ਵਿਕਾਸ ਜਨਤਾ ਦੀ ਕਚਹਿਰੀ ਵਿੱਚ ਰੱਖੇ।

ਕੈਪਟਨ ਸੰਦੀਪ ਸਿੰਘ ਸੰਧੂ ਨੇ ਵਿਧਾਇਕ ਇਆਲੀ ’ਤੇ 70-70 ਲੱਖ ਰੁਪਏ ਵਿੱਚ ਪਾਰਕਾਂ ਬਣਾਉਣ ਪੈਸੇ ਗਬਨ ਕਰਨ ਦੇ ਵੀ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਹ ਪਹਿਲਾ ਵਾਂਗ ਹੀ ਹਲਕਾ ਦਾਖਾ ਵਾਸੀਆਂ ਦੀ ਸੇਵਾ ਕਰਦੇ ਰਹਿਣਗੇ ਤੇ ਵਿਕਾਸ ਦੇ ਮੁੱਦਿਆ ਨੂੰ ਤਰਜੀਹ ਦੇਣਗੇ। ਕੈਪਟਨ ਸੰਧੂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਕਿਸੇ ਦੂਸ਼ਣਬਾਜ਼ੀ ਦੀ ਥਾਂ ਵਿਕਾਸ ਨੂੰ ਸਮਰਪਿਤ ਹੋ ਕੇ ਕੰਮ ਕੀਤਾ ਜਾਵੇ ਅਤੇ ਸ਼ਾਂਝੇ ਜਨਤਕ ਕੰਮਾਂ ਨੂੰ ਉਭਾਰਿਆ ਜਾਵੇ , ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਲੋੜਾ ਨੂੰ ਪੂਰਾ ਕਰਨਾ ਉਨ੍ਹਾਂ ਦਾ ਇਖਲਾਕੀ ਫਰਜ਼ ਹੈ।

ਉਨ੍ਹਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਬਾਰ੍ਹੇ ਕਿਹਾ ਕਿ ਉਹ ਉਸਦੇ ਪਿਤਾ ਸਮਾਨ ਹਨ, ਪਹਿਲਾ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਾਰੀ ਹੋਈ ਵੀਡਿਓ ਬਾਰ੍ਹੇ ਲੋਕਾਂ ਨੂੰ ਸਪੱਸ਼ਟੀਕਰਨ ਦੇਣ।

ਅਕਾਲੀ ਸਰਕਾਰ ਸਮੇਂ ਹੋਈਆਂ ਵਧੀਕੀਆਂ ਬਾਰੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਸਰਪੰਚ ਗੁਰਮੀਤ ਸਿੰਘ ਲੀਹਾਂ, ਸਰਪੰਚ ਕੁਲਵੰਤ ਸਿੰਘ ਕੋਟਮਾਨ, ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ, ਡਾਇਰੈਕਟਰ ਸਤਿਨਾਮ ਸਿੰਘ ਸੱਤੂ ਸਵੱਦੀ, ਸਾਬਕਾ ਸਰਪੰਚ ਜੋਰਾ ਸਿੰਘ ਭਰੋਵਾਲ ਖੁਰਦ, ਸੁਖਦੇਵ ਸਿੰਘ ਭੂੰਦੜੀ, ਸਾਬਕਾ ਛਿੰਦਰ ਸਿੰਘ ਅਤੇ ਜਗਦੇਵ ਸਿੰਘ ਦਿਉਲ ਗੋਰਸ਼ੀਆ ਕਾਦਰ, ਜਿਲ੍ਹਾ ਪ੍ਰੀਸ਼ਦ ਮੈਂਬਰ ਲਖਵਿੰਦਰ ਸਿਘ ਗੁਜਰਵਾਲ, ਸੁਖਪਾਲ ਸਿੰਘ ਸੈਂਪੀ ਭਨੋਹੜ, ਬਲਾਕ ਪ੍ਰਧਾਨ ਵਰਿੰਦਰ ਸਿਘ ਮਦਾਰਪੁਰਾ, ਕਮਲਜੀਤ ਸਿੰਘ ਈਸੇਵਾਲ ਨੇ ਆਪਣੀ ਦਾਸਤਾਂ ਸੁਣਾਉਂਦਿਆ ਕਿਹਾ ਕਿ ਅਕਾਲੀ ਸਰਕਾਰ ਸਮੇਂ ਹੋਏ ਉਨ੍ਹਾਂ ਦੇ ਝੂਠੇ ਪਰਚਿਆ ਦੀ ਉਹ ਅੱਜ ਵੀ ਮਾਣਯੋਗ ਅਦਾਲਤ ਵਿੱਚ ਤਰੀਕਾਂ ਭੁਗਤ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਡਾ ਵਾਇਸ ਚੇਅਰਮੈਨ ਡਾ. ਕਰਨ ਵੜਿੰਗ, ਕਰਨਜੀਤ ਸਿੰਘ ਸੌਨੀ ਗਾਲਿਬ ,ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਐਨ,ਐੱਸ.ਯੂ.ਆਈ ਦੇ ਜਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੇਖੋਂ, ਨਗਰ ਕੌਂਸਲ ਦੇ ਵਾਇਸ ਪ੍ਰਧਾਨ ਕਰਨਵੀਰ ਸਿੰਘ ਸੇਖੋਂ, ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਸਾਮ ਲਾਲ ਜਿੰਦਲ, ਕੌਂਸਲਰ ਜਸਵਿੰਦਰ ਸਿੰਘ ਹੈਪੀ, ਸਰਪੰਚ ਸੁਰਿੰਦਰ ਸਿੰਘ ਢੱਟ, ਸਰਪੰਚ ਹਰਪ੍ਰੀਤ ਸਿੰਘ ਬੱਬੀ, ਸਰਪੰਚ ਰਵਿੰਦਰ ਸਿੰਘ ਜੋਗਾ ਢੋਲਣ, ਸਰਪੰਚ ਗੁਲਵੰਤ ਸਿੰਘ ਜੰਡੀ, ਬਲਾਕ ਸੰਮਤੀ ਮੈਂਬਰ ਹਰਨੇਕ ਸਿੰਘ ਸਰਾਭਾ,ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਜੰਡੀ, ਯੂਥ ਆਗੂ ਗੋਬਿੰਦ ਸਿੰਘ ਭੁਮਾਲ, ਹਿੰਮਤ ਸਿੰਘ ਮੋਹੀ, ਸੁਖਵਿੰਦਰ ਸਿਘ ਢੋਲਣ, ਸਰਪੰਚ ਦਲਜੀਤ ਸਿੰਘ ਸਵੱਦੀ, ਸਰਪੰਚ ਲਾਲ ਸਿੰਘ ਸਵੱਦੀ ਸਮੇਤ ਹੋਰ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼