Sunday, December 4, 2022

ਵਾਹਿਗੁਰੂ

spot_img


ਹਲਵਾਰਾ ਵਿਖੇ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ, ਯਾਦਗਾਰੀ ਭਾਸ਼ਨ ਤੇ ਕਵੀ ਦਰਬਾਰ 14 ਅਕਤੂਬਰ ਨੂੰ: ਪ੍ਰੋਃ.ਗੁਰਭਜਨ ਗਿੱਲ

ਯੈੱਸ ਪੰਜਾਬ
ਲੁਧਿਆਣਾ, 4 ਅਕਤੂਬਰ, 2022 –
ਕਾਮਰੇਡ ਰਤਨ ਸਿੰਘ ਆਲਮੀ ਸਾਹਿਤ ਕਲਾ ਕੇਂਦਰ ਅਤੇ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ (ਇਪਸਾ) ਵੱਲੋਂ ਹਰ ਸਾਲ ਦਿੱਤਾ ਜਾਂਦਾ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਇਸ ਸਾਲ ਲਈ ਸਿਰਕੱਢ ਪੰਜਾਬੀ ਸ਼ਾਇਰ ਸੰਤ ਸੰਧੂ ਨੂੰ 14 ਅਕਤੂਬਰ ਨੂੰ ਗੁਰੂ ਰਾਮ ਦਾਸ ਕਾਲਿਜ ਪੱਖੋਵਾਲ ਰੋਡ ਹਲਵਾਰਾ ਵਿਖੇ ਸਵੇਰੇ 10.30 ਵਜੇ ਦਿੱਤਾ ਜਾਏਗਾ। ਇਹ ਜਾਣਕਾਰੀ ਸਮਾਗਮ ਦੇ ਪ੍ਰਬੰਧਕ ਗੁਰਭਜਨ ਗਿੱਲ, ਡਾਃ ਜਗਵਿੰਦਰ ਜੋਧਾ ਤੇ ਡਾਃ ਨਿਰਮਲ ਜੌੜਾ ਨੇ ਦਿੱਤੀ ਹੈ।

ਪ੍ਰੋਃ ਗੁਰਭਜਨ ਗਿੱਲ ਨੇ ਦੱਸਿਆ ਕਿ ਤਲਵੰਡੀ ਸਲੇਮ (ਜਲੰਧਰ) ਵਿਖੇ 1945 ਚ ਜਨਮੇ ਸੰਤ ਸੰਧੂ ਦਾ ਪਹਿਲਾ ਕਾਵਿ ਸੰਗ੍ਰਹਿ ਸੀਸ ਤਲੀ ‘ਤੇ 1970 ਵਿੱਚ ਪਾਸ਼ ਦੀ ਪੁਸਤਕ ਲੋਹ ਕਥਾ ਦੇ ਨਾਲ ਹੀ ਛਪਿਆ ਸੀ। ਸੰਤ ਸੰਧੂ ਹੁਣ ਤੀਕ ਸੱਤ ਕਾਵਿ ਪੁਸਤਕਾਂ ਦੀ ਰਚਨਾ ਕਰ ਚੁਕੇ ਹਨ।

ਇਸ ਪੁਰਸਕਾਰ ਵਿੱਚ ਇੱਕੀ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਤੋਂ ਇਲਾਵਾ ਸਨਮਾਨ ਪੱਤਰ ਤੇ ਦੋਸ਼ਾਲਾ ਵੀ ਦਿੱਤਾ ਜਾਵੇਗਾ।

ਪ੍ਰੋਃ ਗਿੱਲ ਨੇ ਦੱਸਿਆ ਕਿ ਸੰਤ ਸੰਧੂ ਕਵਿਤਾ ਦੇ ਖੇਤਰ ਵਿਚ ਸੰਤ ਸੰਧੂ ਆਪਣੀ ਸਹਿਜ ਤੋਰੇ ਲਗਾਤਾਰ ਤੁਰਦਾ ਰਿਹਾ ਹੈ। ‘ ਸੀਸ ਤਲ਼ੀ ‘ਤੇ ਤੋਂ ਬਾਅਦ ਉਸ ਦੀਆਂ ਕਾਵਿ ਪੁਸਤਕਾਂ ਬਾਂਸ ਦੀ ਅੱਗ’, ‘ਪੁਲ਼ ਮੋਰਾਂ’, ‘ ਨਹੀਂ ਖਲਕ ਦੀ ਬੰਦ ਜ਼ੁਬਾਨ ਹੁੰਦੀ (ਵਿਅੰਗ ਬੋਲੀਆਂ)ਅਨੰਦਪੁਰ ਮੇਲ’ ਅਤੇ ‘ਸ਼ਾਹੀਨ ਬਾਗ਼’ ਛਪ ਚੁੱਕੀਆਂ ਹਨ।

ਇਸ ਸਮਾਗਮ ਵਿੱਚ ਡਾਃ ਜਗਵਿੰਦਰ ਜੋਧਾ ਸੰਤ ਸੰਧੂ ਦੀ ਕਾਵਿ ਸਿਰਜਣਾ ਬਾਰੇ ਖੋਜ ਪੱਤਰ ਪੜ੍ਹਨਗੇ ਜਦ ਕਿ ਪ੍ਰੋਃ ਗੋਪਾਲ ਸਿੰਘ ਬੁੱਟਰ ਸੰਤ ਸੰਧੂ ਦੇ ਜੀਵਨ ਤੇ ਸ਼ਖਸੀਅਤ ਬਾਰੇ ਸੰਬੋਧਨ ਕਰਨਗੇ। ਇਸ ਮੌਕੇ ਵਿਸ਼ਾਲ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਲਖਵਿੰਦਰ ਜੌਹਲ (ਜਲੰਧਰ) ਸੁਰਿੰਦਰ ਸਿੰਘ ਸੁੱਨੜ (ਕੈਲੇਫੋਰਨੀਆ) ਅਮਰੀਕਾ,ਬੂਟਾ ਸਿੰਘ ਚੌਹਾਨ (ਬਰਨਾਲਾ) ,ਗੁਰਤੇਜ ਕੋਹਾਰਵਾਲਾ (ਫੀਰੋਜ਼ਪੁਰ),ਹਰਮੀਤ ਵਿਦਿਆਰਥੀ ( ਫੀਰੋਜ਼ਪੁਰ)ਅਮਰੀਕ ਡੋਗਰਾ (ਗੜ੍ਹਦੀਵਾਲਾ),ਹਰਵਿੰਦਰ (ਚੰਡੀਗੜ੍ਹ) ,ਗੁਰਚਰਨ ਕੌਰ ਕੋਚਰ (ਲੁਧਿਆਣਾ) ,ਮੁਕੇਸ਼ ਆਲਮ (ਲੁਧਿਆਣਾ) ,ਤਰਸੇਮ ਨੂਰ (ਲੁਧਿਆਣਾ),ਨਰਿੰਦਰਪਾਲ ਕੰਗ( ਜਲੰਧਰ) ,ਧਰਮਿੰਦਰ ਸ਼ਾਹਿਦ ( ਖੰਨਾ),ਕਰਨਜੀਤ ਸਿੰਘ (ਨਕੋਦਰ) ਕੰਵਲਜੀਤ ਕੌਰ ਢਿੱਲੋਂ (ਹਲਵਾਰਾ) ਤੇ ਸ ਨਸੀਮ (ਮਾਛੀਵਾੜਾ) ਸ਼ਾਮਿਲ ਹੋਣਗੇ। ਕਵੀ ਦਰਬਾਰ ਦਾ ਮੰਚ ਸੰਚਾਲਨ ਪ੍ਰਸਿੱਧ ਕਵੀ ਪ੍ਰਭਜੋਤ ਸਿੰਘ ਸੋਹੀ ਕਰਨਗੇ।

ਸਮੁੱਚੇ ਸਮਾਗਮ ਨੂੰ ਮਾਲਵਾ ਟੀ ਵੀ ਵੱਲੋਂ ਲਾਈਵ ਟੈਲੀਕਾਸਟ ਕੀਤਾ ਜਾਵੇਗਾ।

ਡਾਃ ਨਿਰਮਲ ਜੌੜਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਹਰਭਜਨ ਹਲਵਾਰਵੀ ਦੀਆਂ ਉਨ੍ਹਾਂ ਦੇ ਨਿੱਕੇ ਵੀਰ ਤੇ ਇਤਿਹਾਸਕਾਰ ਡਾਃ ਨਵਤੇਜ ਸਿੰਘ ਵੱਲੋਂ ਸੰਪਾਦਿਤ ਤਿੰਨ ਵਾਰਤਕ ਪੁਸਤਕਾਂ ਨੂੰ ਲੋਕ ਅਰਪਨ ਕੀਤਾ ਜਾਵੇਗਾ।

ਟਰਸਟ ਦੇ ਬੁਲਾਰੇ ਪ੍ਰਿੰਸੀਪਲ ਤੇ ਡਾਇਰੈਕਟਰ ਸਃ ਰਣਜੀਤ ਸਿੰਘ ਧਾਲੀਵਾਲ ਤੇ ਮਨਜਿੰਦਰ ਧਨੋਆ ਨੇ ਦੱਸਿਆ ਕਿ ਸਮਾਗਮ ਵਿੱਚ ਡਾਃ ਸੁਮੇਲ ਸਿੰਘ ਸਿੱਧੂ ਕਾਮਰੇਡ ਰਤਨ ਸਿੰਘ ਯਾਦਗਾਰੀ ਵਿਸ਼ੇਸ਼ ਭਾਸ਼ਨ ਕਰਨਗੇ। ਮੁੱਖ ਮਹਿਮਾਨ ਵਜੋਂ ਡਾਃ ਸੁਖਪਾਲ ਸਿੰਘ ਚੇਅਰਮੈਨ, ਪੰਜਾਬ ਰਾਜ ਕਿਸਾਨ ਕਮਿਸ਼ਨ ਪੁੱਜਣਗੇ ਜਦ ਕਿ ਗੁਰੂ ਕਾਸ਼ੀ ਯੂਨੀਃ ਦੇ ਸਾਬਕਾ ਪਰੋ ਵਾਈਸ ਚਾਂਸਲਰ ਡਾਃ ਜਗਪਾਲ ਸਿੰਘ , ਹਰਭਜਨ ਹਲਵਾਰਵੀ ਦਾ ਪਰਿਵਾਰ ਅਤੇ ਕਾਮਰੇਡ ਰਤਨ ਸਿੰਘ ਦਾ ਪਰਿਵਾਰ ਵੀ ਵਿਸ਼ੇਸ਼ ਤੌਰ ਤੇ ਯੂ ਕੇ ਤੋਂ ਸਮਾਗਮ ਲਈ ਪੁੱਜ ਰਿਹਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,925FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!