Tuesday, September 27, 2022

ਵਾਹਿਗੁਰੂ

spot_img



‘ਹੁਣ ਪੰਜਾਬ ‘ਚ ਵੀ ਕ੍ਰਾਂਤੀ ਸ਼ੁਰੂ ਹੋ ਗਈ ਹੈ’: ਕੇਜਰੀਵਾਲ ਨੇ 75 ਆਮ ਆਦਮੀ ਕਲੀਨਿਕ ਖੋਲ੍ਹਣ ‘ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਯੈੱਸ ਪੰਜਾਬ  
ਚੰਡੀਗੜ੍ਹ, 15 ਅਗਸਤ, 2022 –
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਖੁੱਲ੍ਹਣ ‘ਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਸੂਬੇ ਦੇ ਹਰ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹੇਗੀ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਇਹ ਤਾਂ ਸ਼ੁਰੂਆਤ ਹੈ। ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।”

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਨੂੰ ਮੁਫ਼ਤ ਅਤੇ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।

ਵਿਰੋਧੀ ਧਿਰ ਨੂੰ ਆੜੇ ਹੱਥੀਂ ਲੈਂਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ‘ਆਪ’ ਸਰਕਾਰ ਦੀ ਕਾਰਜਸ਼ੈਲੀ ਵਿੱਚ ਫ਼ਰਕ ਹੈ। ਮਾਨ ਸਰਕਾਰ ਨੇ ਸਿਰਫ਼ 5 ਮਹੀਨਿਆਂ ਵਿੱਚ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਕੇ ਜਨਤਾ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ। ਜਲਦੀ ਹੀ ਹਰੇਕ ਪਿੰਡ ਵਿੱਚ ਹੋਰ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਲੋਕ ਆਪਣੇ ਘਰਾਂ ਨੇੜੇ ਮੁਫ਼ਤ ਅਤੇ ਵਧੀਆ ਇਲਾਜ ਕਰਵਾ ਸਕਣ।

ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਦੀ ਇਸ ਸਮਾਜ ਭਲਾਈ ਸਕੀਮ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਲਈ ਹੁਣ ਮੁਫ਼ਤ ਅਤੇ ਬਿਹਤਰ ਇਲਾਜ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਹੋਵੇਗਾ।

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਨੂੰ ਇੱਕ ਇਮਾਨਦਾਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਆਜ਼ਾਦੀ ਦਾ ਤੋਹਫ਼ਾ ਦੱਸਦਿਆਂ ਕਿਹਾ, ”ਅਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਤੁਹਾਨੂੰ ਸਾਰਿਆਂ ਨੂੰ ਬਹੁਤ ਬਹੁਤ ਮੁਬਾਰਕਾਂ। ਮਾਨ ਸਰਕਾਰ ਨੇ ਅੱਜ ਪੰਜਾਬੀਆਂ ਦੀ ਸੇਵਾ ਵਿੱਚ 75 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਇੱਕ ਇਮਾਨਦਾਰ ਸਰਕਾਰ ਦੁਆਰਾ ਇਹ ਆਪਣੇ ਲੋਕਾਂ ਨੂੰ ਆਜ਼ਾਦੀ ਦੇ ਜਸ਼ਨਾਂ ਦਾ ਤੋਹਫ਼ਾ ਹੈ। ਸਵਤੰਤਰ ਭਾਰਤ – ਇੱਕ ਸਿਹਤਮੰਦ ਭਾਰਤ ਦਾ ਸੁਪਨਾ ਹੁਣ ਸਾਕਾਰ ਹੋਵੇਗਾ।”

ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ, “ਜਿਵੇਂ ਕਿ ਭਾਰਤ ਆਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਅਸੀਂ ਪੰਜਾਬ ਵਿੱਚ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰ ਰਹੇ ਹਾਂ। ਮਿਆਰੀ ਪ੍ਰਾਇਮਰੀ ਹੈਲਥਕੇਅਰ ਤੱਕ ਪਹੁੰਚ ਭਾਰਤ ਦੇ ਸਿਹਤਮੰਦ ਅਤੇ ਮਜ਼ਬੂਤ ਹੋਣ ਦਾ ਆਧਾਰ ਹੈ।”

‘ਆਪ’ ਦੇ ਸੰਸਦ ਮੈਂਬਰ ਡਾ: ਸੰਦੀਪ ਪਾਠਕ ਨੇ ਕਿਹਾ, ”ਚੰਗੀ ਸਿਹਤ ਸੇਵਾਵਾਂ ਮਨੁੱਖੀ ਅਧਿਕਾਰ ਹਨ ਅਤੇ ਆਮ ਆਦਮੀ ਪਾਰਟੀ ਨੇ ਇਸ ਨੂੰ ਹਕੀਕਤ ਬਣਾ ਦਿੱਤਾ ਹੈ। ਦਿੱਲੀ ਦੀ ਤਰਜ਼ ‘ਤੇ ਹੁਣ ਪੰਜਾਬ ‘ਚ ਵੀ 75 ਆਮ ਆਦਮੀ ਕਲੀਨਿਕ ਸ਼ੁਰੂ ਹੋ ਗਏ ਹਨ। ਪੰਜਾਬੀਆਂ ਨੂੰ ਬਹੁਤ ਬਹੁਤ ਮੁਬਾਰਕਾਂ।”

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ...

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ...

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ...

ਸਿੱਖ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23 ਸਤੰਬਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23...

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ...

ਹਰਿਆਣਾ ਅੰਦਰ ਗੁਰਦੁਆਰਾ ਪ੍ਰਬੰਧ ਨਵੀਂ ਕਮੇਟੀ ਨੂੰ ਸੰਭਾਲਣ ਲਈ ਧੱਕੇਸ਼ਾਹੀ ਕੀਤੀ ਤਾਂ ਹਰਿਆਣਾ ਸਰਕਾਰ ਜ਼ਿੰਮੇਵਾਰ ਹੋਵੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

38,472FansLike
51,966FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!