Sunday, May 19, 2024

ਵਾਹਿਗੁਰੂ

spot_img
spot_img

ਅਕਾਲੀ ਆਗੂ ਅਨਵਰ ਮਸੀਹ ਗ੍ਰਿਫ਼ਤਾਰ – 197 ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਹੋਈ ਗ੍ਰਿਫ਼ਤਾਰੀ

- Advertisement -

ਯੈੱਸ ਪੰਜਾਬ

ਚੰਡੀਗੜ੍ਹ, 19 ਫ਼ਰਵਰੀ, 2020:

ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵੱਡੀਆਂ ਮੱਛੀਆਂ ‘ਤੇ ਹੋਰ ਸ਼ਿਕੰਜਾ ਕਸਦਿਆਂ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬੁੱਧਵਾਰ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਸੁਬਾਰਡੀਨੇਟ ਸਰਵਿਸਿਜ਼ ਬੋਰਡ (ਐਸਐਸਬੀ) ਦੇ ਸਾਬਕਾ ਮੈਂਬਰ ਅਤੇ ਅਕਾਲੀ ਆਗੂ ਅਨਵਰ ਮਸੀਹ ਨੂੰ 31 ਜਨਵਰੀ ਨੂੰ ਪਿੰਡ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਉਸਦੇ ਘਰ ਤੋਂ  ਵੱਡੇ ਪੱਧਰ ‘ਤੇ ਬਰਾਮਦ ਹੋਏ ਨਸ਼ਿਆਂ ਦੇ ਸਬੰਧ ‘ਚ ਗ੍ਰਿਫਤਾਰ ਕੀਤਾ ਹੈ।

ਉਕਤ ਦੋਸ਼ੀ ਬੀਤੀ 31 ਜਨਵਰੀ ਨੂੰ 197 ਕਿਲੋਗ੍ਰਾਮ ਹੈਰੋਇਨ ਦੇ ਨਾਲ, ਹੋਰ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ  ਦੀ ਬਰਾਮਦਗੀ ਕਾਰਨ ਪੁਲਿਸ ਜਾਂਚ ਅਧੀਨ ਸੀ। ਦੋਸ਼ੀ ‘ਤੇ  ਐਫ.ਆਈ.ਆਰ ਨੰ. 23 ਥਾਣਾ ਐਸ ਟੀ ਐਫ -ਐਸ ਏ ਐਸ ਨਗਰ ਮੁਹਾਲੀ  ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਉਸਦੇ ਘਰ ਵਿਚੋਂ 197 ਕਿੱਲੋ ਤੋਂ ਵੱਧ ਹੈਰੋਇਨ ਅਤੇ ਵੱਡੀ ਮਾਤਰਾ ਵਿੱਚ ਹੋਰ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਬਰਾਮਦ ਹੋਏ ਸਨ।

ਐਸ.ਟੀ.ਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੰਦਿਆਂ ਖੁਲਾਸਾ ਕੀਤਾ ਕਿ ਮਸੀਹ ਦੇ ਖ਼ਿਲਾਫ਼ ਧਾਰਾ 25 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਕਿਉਕਿ ਉਸ ਦੀ  ਮਾਲਕੀ ਵਾਲੇ ਮਕਾਨਵਿੱਚ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਸੀ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।

ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਮਸੀਹ ਨੂੰ ਐਸ.ਐਸ.ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਹ ਅਕਾਲੀ ਦਲ ਦਾ ਸਰਗਰਮ ਮੈਂਬਰ ਵੀ ਰਿਹਾ ਸੀ ਅਤੇ ਪਾਰਟੀ ਦੀਆਂ ਕਈ ਵੱਡੇ ਦਿੱਗਜਾਂ ਦੇ ਨੇੜੇ ਦੱਸਿਆ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਸੁਲਤਾਨਵਿੰਡ ਦੇ ਆਕਾਸ ਵਿਹਾਰ ਦੇ ਇਕ ਘਰ ਵਿੱਚ ਨਾਜਾਇਜ ਡਰੱਗ ਫੈਕਟਰੀ ਚਲਦੀ ਸੀ ਜਿੱਥੋਂ ਇਹਨਾਂ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਸੀ। ਇਹ ਘਰ ਅਨਵਰ ਮਸੀਹ ਦੇ ਨਾਂ ‘ਤੇ ਰਜਿਸਟਰ ਹੈ। ਹਾਲਾਂਕਿ ਮਸੀਹ ਨੇ ਦਾਅਵਾ ਕੀਤਾ ਸੀ ਕਿ ਉਸਨੇ ਛੇ ਮੁਲਜਮਾਂ ਨੂੰ ਇਹ ਮਕਾਨ ਕਿਰਾਏ ‘ਤੇ ਦਿੱਤਾ ਸੀ, ਜਿਨਾ ਨੂੰ ਉਥੋਂ ਗ੍ਰਿਫਤਾਰ ਕਰ ਲਿਆ ਗਿਆ ਸੀ, ਪਰ ਉਹ ਮਕਾਨ ਕਿਰਾਏ ‘ਤੇ ਦੇਣ ਸਬੰਧੀ ਕੋਈ ਲਿਖਤੀ ਦਸਤਾਵੇਜ਼ ਜਾ ਕਿਰਾਇਆਨਾਮਾ ਪੇਸ਼ ਕਰਨ ਵਿੱਚ ਅਸਫਲ ਰਿਹਾ ਅਤੇ ਆਲੇ-ਦੁਆਲੇ ਦੇ ਲੋਕ ਵੀ ਇੱਥੇ ਰਹਿੰਦੇ ਕਿਸੇ ਵੀ ਕਿਰਾਏਦਾਰ ਤੋਂ ਅਣਜਾਣ ਸਨ। ਪੁਲਿਸ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਇਸ ਰੈਕੇਟ ਦਾ ਪਰਦਾਫਾਸ ਕਰਨ ਤੋਂ ਪਹਿਲਾਂ ਦੋਸ਼ੀ ਵੱਲੋਂ ਮਸੀਹ ਦੇ ਘਰ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਨਸ਼ਿਆਂ ਨੂੰ ਸੋਧਣ ਅਤੇ ਬਣਾਉਣ ਲਈ ਵਰਤਿਆ ਜਾਂਦਾ ਰਿਹਾ।

ਆਪਣੀ ਜਾਇਦਾਦ ਦੀ ਕਿਰਾਏਦਾਰੀ ਸਾਬਤ ਕਰਨ ਲਈ ਸਮਾਂ ਦਿੱਤੇ ਜਾਣ ਦੇ ਬਾਵਜੂਦ, ਮਸੀਹ ਇਹ ਦਰਸਾਉਣ ਲਈ ਕੋਈ ਦਸਤਾਵੇਜ ਪੇਸ਼ ਨਹੀਂ ਕਰ ਸਕਿਆ ਕਿ ਉਸ ਨੇ ਇਹ ਮਕਾਨ ਕਿਰਾਏ ‘ਤੇ ਦਿੱਤਾ ਸੀ। ਬੁੱਧਵਾਰ ਨੂੰ, ਜਦੋਂ ਉਹ ਦੁਬਾਰਾ ਪੁੱਛਗਿੱਛ ਦੌਰਾਨ ਕਿਰਾਏਦਾਰੀ ਸਬੰਧੀ ਕੋਈ ਦਸਤਾਵੇਜ ਦਿਖਾਉਣ ਵਿੱਚ ਅਸਫਲ ਰਿਹਾ ਤਾਂ ਐਸਟੀਐਫ ਅੰਮ੍ਰਿਤਸਰ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਸਿੱਧੂ ਨੇ ਕਿਹਾ ਕਿ ਕਾਨੂੰਨ ਅਨੁਸਾਰ ਮਸੀਹ ਨੇ ਕਿਰਾਏਦਾਰਾਂ ਦੀ ਪੁਲਿਸ ਤਸਦੀਕ ਵੀ ਨਹੀਂ ਕਰਵਾਈ ਸੀ ਅਤੇ ਜਿਸ ਤੋਂ ਉਸ ਦੇ ਇਰਾਦਿਆਂ ਦਾ ਪਤਾ ਚੱਲਦਾ ਹੈ।

ਹਾਲਾਂਕਿ, ਏਟੀਐਸ ਗੁਜਰਾਤ ਨੇ ਇਟਲੀ ਤੋਂ ਦੇਸ ਦੇ ਸਭ ਤੋਂ ਵੱਡੇ ਨਸ਼ਾ ਮਾਫੀਆ ਸਿਮਰਨਜੀਤ ਸਿੰਘ ਸੰਧੂ ਦੀ ਹਵਾਲਗੀ ਲਈ ਪਹਿਲਾਂ ਹੀ ਕਾਰਵਾਈ ਸੁਰੂ ਕਰ ਦਿੱਤੀ ਹੈ ਅਤੇ ਐਸਟੀਐਫ ਪੰਜਾਬ ਵੀ ਇਸ ਸਬੰਧੀ ਕਦਮ ਚੁੱਕ ਰਹੀ ਹੈ। ਸਿੱਧੂ ਨੇ ਕਿਹਾ ਕਿ ਐਸਟੀਐਫ ਨੂੰ ਸੰਧੂ ਦੀ ਪੁੱਛਗਿੱਛ ਰਾਹੀਂ ਇਸ ਮਾਮਲੇ ਵਿਚ ਹੋਰ ਵੱਡੀਆਂ ਮੱਛੀਆਂ ਦੇ ਫੜੇ ਜਾਣ ਦੀ ਉਮੀਦ ਹੈ, ਜਿਸ ਨੂੰ ਪਹਿਲਾਂ ਹੀ ਇਟਲੀ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

 

 

 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...