Friday, April 26, 2024

ਵਾਹਿਗੁਰੂ

spot_img
spot_img

ਅਕਾਲੀ ਦਲ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਦੀ ਪੜਚੋਲ ਕੀਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਅਗਸਤ, 2022:
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਸਿਕੰਦਰ ਸਿੰਘ ਮਲੂੁਕਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਸ਼ਾਮਲ ਹੋਏ। ਮੀਟਿੰਗ ਵਿੱਚ ਪਾਰਟੀ ਅੰਦਰ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਅਨੁਸ਼ਾਸ਼ਨੀ ਕਮੇਟੀ ਵੱਲੋਂ ਕਿਸੇ ਵੀ ਤਰਾਂ ਦੀ ਪਾਰਟੀ ਵਿਰੋਧੀ ਗਤੀਵਿਧੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਇਸ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਸ. ਸਿਕੰਦਰ ਸਿੰਘ ਮਲੂੁਕਾ ਨੇ ਕਿਹਾ ਕਿ ਕੋਈ ਵੀ ਸੰਸਥਾ ਅਨੁਸ਼ਾਸ਼ਨ ਤੋਂ ਬਗੈਰ ਅੱਗੇ ਨਹੀ ਵਧ ਸਕਦੀ ਅਤੇ ਜਿਹੜਾ ਵੀ ਵਿਅਕਤੀ ਪਾਰਟੀ ਤੋਂ ਬਾਹਰ ਜਾ ਕੇ ਪਾਰਟੀ ਦੇ ਖਿਲਾਫ ਕੋਈ ਵੀ ਗੱਲ ਕਰਦਾ ਹੈ ਉਸਦਾ ਮਕਸਦ ਪਾਰਟੀ ਦੀ ਸ਼ਕਤੀ ਨੂੰ ਕਮਜੋਰ ਕਰਨਾ ਹੀ ਹੁੰਦਾ ਹੈ।

ਉਹਨਾਂ ਕਿਹਾ ਕਿ ਕਮੇਟੀ ਨੇ ਅੱਜ ਪਿਛਲੇ ਸਮੇ ਵਿੱਚ ਪ੍ਰਾਪਤ ਹੋਈਆਂ ਪਾਰਟੀ ਅਨੁਸ਼ਾਸ਼ਨਹੀਣਤਾ ਦੀਆਂ ਕੁਝ ਸ਼ਿਕਾਇਤਾਂ ਦੇ ਸਬੰਧੀ ਘੋਖ ਪੜਤਾਲ ਕੀਤੀ ਹੈ ਅਤੇ ਇਹ ਕੰਮ ਅਗਲੀਆਂ ਮੀਟਿੰਗਾਂ ਵਿੱਚ ਵੀ ਜਾਰੀ ਰਹੇਗਾ। ਅਗਰ ਅਨੁਸ਼ਾਸ਼ਨੀ ਕਮੇਟੀ ਨੂੰ ਲੱਗਿਆ ਕਿ ਕਿਸੇ ਖਿਲਾਫ ਅਨੁਸ਼ਾਸ਼ਨੀ ਕਾਰਵਾਈ ਦੀ ਜ਼ਰੂਰਤ ਹੈ ਤਾਂ ਮਰਿਆਦਾ ਮੁਤਾਬਿਕ ਉਸ ਨੂੰ ਨੋਟਿਸ ਜਾਰੀ ਕਰਕੇ ਉਸਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਅਗਰ ਜਵਾਬ ਤਸੱਲੀਬਖਸ਼ ਨਾ ਹੋਇਆ ਤਾਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਪਾਰਟੀ ਦੀ ਜਿਲਾ ਅਤੇ ਸਰਕਲ ਇਕਾਈਆਂ ਨੂੰ ਵੀ ਅਪੀਲ ਕੀਤੀ ਕਿ ਅਗਰ ਉਹਨਾਂ ਦੇ ਧਿਆਨ ਵਿੱਚ ਕੋਈ ਪਾਰਟੀ ਵਿਰੋਧੀ ਗਤੀਵਿਧੀ ਆਉਂਦੀ ਹੈ ਤਾਂ ਇਸ ਨੂੰ ਪਾਰਟੀ ਦੇ ਮੁੱਖ ਦਫਤਰ,ਚੰਡੀਗੜ੍ਹ ਨੂੰ ਸਬੂਤਾਂ ਸਹਿਤ ਭੇਜਣ ਦੀ ਕ੍ਰਿਪਾਲਤਾ ਕੀਤੀ ਜਾਵੇ ਤਾਂ ਜੋ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...