Thursday, April 25, 2024

ਵਾਹਿਗੁਰੂ

spot_img
spot_img

ਅਕਾਲੀ ਦਲ ਅੰਮ੍ਰਿਤਸਰ ਵੱਲੋਂ 16 ਅਕਤੂਬਰ ਤੋਂ ਬਾਅਦ ਬਰਗਾੜੀ ਵਿਖ਼ੇ ਗ੍ਰਿਫ਼ਤਾਰੀ ਦੇਣ ਵਾਲੇ ਜੱਥਿਆਂ ਦਾ ਐਲਾਨ

- Advertisement -

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ, 2021:
“ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ ।

ਅੱਜ 16 ਅਕਤੂਬਰ ਤੋਂ ਬਾਅਦ ਦੇ ਜਥਿਆ ਦਾ ਐਲਾਨ ਇਸ ਪ੍ਰਕਾਰ ਹੈ, 17 ਅਕਤੂਬਰ ਨੂੰ ਖਮਾਣੋਂ ਗੁਰਪ੍ਰੀਤ ਸਿੰਘ ਦੁੱਲਵਾ ਦੀ ਅਗਵਾਈ ਹੇਠ, 18 ਅਕਤੂਬਰ ਨੂੰ ਮੋਗਾ ਜ਼ਿਲ੍ਹਾ ਬਲਰਾਜ ਸਿੰਘ ਖ਼ਾਲਸਾ, 19 ਅਕਤੂਬਰ ਬੁਢਲਾਡਾ (ਮਾਨਸਾ) ਦਾ ਜਥਾ, 20 ਅਕਤੂਬਰ ਨੂੰ ਹਰਜੀਤ ਸਿੰਘ ਵਿਰਕ ਹਰਿਆਣਾ ਸਟੇਟ, 21 ਅਕਤੂਬਰ ਨੂੰ ਮਾਨਸਾ ਦਾ ਜਥਾ ਬਲਵੀਰ ਸਿੰਘ ਬੱਛੋਆਣਾ, 22 ਅਕਤੂਬਰ ਨੂੰ ਮਲੇਰਕੋਟਲਾ ਜ਼ਿਲ੍ਹੇ ਦਾ ਹਰਦੇਵ ਸਿੰਘ ਪੱਪੂ, 23 ਅਕਤੂਬਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਜਥਾ, 24 ਅਕਤੂਬਰ ਨੂੰ ਧੂਰੀ ਨਰਿੰਦਰ ਸਿੰਘ ਕਾਲਾਬੂਲਾ, 25 ਅਕਤੂਬਰ ਨੂੰ ਪਟਿਆਲਾ ਸ਼ਹਿਰੀ ਹਰਭਜਨ ਸਿੰਘ ਕਸ਼ਮੀਰੀ, 26 ਅਕਤੂਬਰ ਨੂੰ ਸੰਗਰੂਰ ਹਰਜੀਤ ਸਿੰਘ ਸਜੂਮਾ, 27 ਅਕਤੂਬਰ ਨੂੰ ਬਰਨਾਲਾ ਦਰਸ਼ਨ ਸਿੰਘ ਮੰਡੇਰ, 28 ਅਕਤੂਬਰ ਨੂੰ ਖੰਨਾ ਪਰਮਜੀਤ ਸਿੰਘ ਰੀਕਾ, 29 ਅਕਤੂਬਰ ਨੂੰ ਤਰਨਤਾਰਨ ਹਰਜੀਤ ਸਿੰਘ ਮੀਆਪੁਰ, 30 ਅਕਤੂਬਰ ਨੂੰ ਫਿਰੋਜ਼ਪੁਰ ਜਤਿੰਦਰ ਸਿੰਘ ਥਿੰਦ, 31 ਅਕਤੂਬਰ ਨੂੰ ਖਮਾਣੋ (ਫ਼ਤਹਿਗੜ੍ਹ ਸਾਹਿਬ) ਸਰਪੰਚ ਮਨਸੂਰਪੁਰ ਮੇਜਰ ਸਿੰਘ ਦੀ ਅਗਵਾਈ ਹੇਠ ਜਥੇ ਜਾਣਗੇ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।

ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ ਅਤੇ ਬਰਗਾੜੀ ਮੋਰਚੇ ਦੇ ਮਕਸਦ ਨੂੰ ਵੀ ਆਪੋ-ਆਪਣੇ ਇਲਾਕਿਆ ਵਿਚ ਉਜਾਗਰ ਕਰਦੇ ਹੋਏ ਪਾਰਟੀ ਜ਼ਿੰਮੇਵਾਰੀ ਨੂੰ ਨਿਰੰਤਰ ਨਿਭਾਉਦੇ ਰਹਿਣਗੇ ।

ਸ. ਟਿਵਾਣਾ ਨੇ ਅੱਜ ਤੱਕ ਪਾਰਟੀ ਜ਼ਿੰਮੇਵਾਰੀ ਨੂੰ ਪੂਰਨ ਕਰਨ ਵਾਲੇ 105 ਜਥਿਆ ਦੀ ਅਗਵਾਈ ਕਰਨ ਵਾਲੇ ਆਗੂਆਂ ਅਤੇ ਮੈਬਰਾਂ ਦਾ ਤਹਿ ਦਿਲੋ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਸ ਮਕਸਦ ਲਈ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਇਹ ਮੋਰਚਾ ਲਗਾਇਆ ਗਿਆ ਹੈ, ਨਿਸ਼ਾਨੇ ਦੀ ਪ੍ਰਾਪਤੀ ਤੱਕ ਪਾਰਟੀ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਇਸ ਜ਼ਿੰਮੇਵਾਰੀ ਨੂੰ ਇਸੇ ਤਰ੍ਹਾਂ ਪੂਰਨ ਕਰਦੇ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਵੱਲੋਂ ਜੋ ਚੋਣਾਂ ਦੇ ਸੰਬੰਧ ਵਿਚ ਜ਼ਿੰਮੇਵਾਰੀਆਂ ਦਿੱਤੀਆ ਜਾਣਗੀਆ, ਉਸਨੂੰ ਵੀ ਸੰਜ਼ੀਦਗੀ ਨਾਲ ਪੂਰਨ ਕਰਕੇ ਪਾਰਟੀ ਦੀ ਚੜ੍ਹਦੀ ਕਲਾਂ ਕਰਨ ਵਿਚ ਯੋਗਦਾਨ ਪਾਉਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...