Friday, April 19, 2024

ਵਾਹਿਗੁਰੂ

spot_img
spot_img

ਅਕਾਲੀ ਦਲ ਅੰਮ੍ਰਿਤਸਰ ਵੱਲੋਂ 1 ਜੂਨ ਨੂੰ ਬਰਗਾੜੀ ਵਿਖ਼ੇ ਪਸਚਾਤਾਪ ਦਿਹਾੜਾ ਮਨਾਉਣ ਅਤੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ

- Advertisement -

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 27 ਮਈ, 2022:
“ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ ।

01 ਜੂਨ ਨੂੰ ਸ. ਜਗਜੀਤ ਸਿੰਘ ਖ਼ਾਲਸਾ ਰਾਜਪੁਰਾ, 02 ਜੂਨ ਨੂੰ ਸ. ਬੂਟਾ ਸਿੰਘ ਸਲੇਮਪੁਰ ਹੁਸਿਆਰਪੁਰ, 03 ਜੂਨ ਨੂੰ ਸ. ਹਰਜਿੰਦਰ ਸਿੰਘ ਪੰਜਗਰਾਈ ਫਰੀਦਕੋਟ, 04 ਜੂਨ ਨੂੰ ਨਰਿੰਦਰ ਸਿੰਘ ਕਾਲਾਬੂਲਾ ਧੂਰੀ, 05 ਜੂਨ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 06 ਜੂਨ ਨੂੰ ਗੁਰਦੀਪ ਸਿੰਘ ਢੁੱਡੀ ਫਰੀਦਕੋਟ, 07 ਜੂਨ ਨੂੰ ਹਰਜੀਤ ਸਿੰਘ ਸਜੂਮਾ ਸੰਗਰੂਰ, 08 ਜੂਨ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 09 ਜੂਨ ਨੂੰ ਬਲਰਾਜ ਸਿੰਘ ਮੋਗਾ, 10 ਜੂਨ ਨੂੰ ਲਖਵੀਰ ਸਿੰਘ ਸੌਟੀ ਅਮਲੋਹ, 11 ਜੂਨ ਨੂੰ ਜਤਿੰਦਰ ਸਿੰਘ ਥਿੰਦ ਫਿਰੋਜ਼ਪੁਰ, 12 ਜੂਨ ਨੂੰ ਸੁਰਜੀਤ ਸਿੰਘ ਖ਼ਾਲਿਸਤਾਨੀ ਫਿਲੌਰ, 13 ਜੂਨ ਨੂੰ ਰਜਿੰਦਰ ਸਿੰਘ ਫ਼ੌਜੀ ਕਪੂਰਥਲਾ, 14 ਜੂਨ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 15 ਜੂਨ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ, 16 ਜੂਨ ਨੂੰ ਦਵਿੰਦਰ ਸਿੰਘ ਖਾਨਖਾਨਾ ਨਵਾਂਸ਼ਹਿਰ ਦੇ ਜਥੇ ਗ੍ਰਿਫ਼ਤਾਰੀ ਦੇਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਹਰ ਸਾਲ ਦੀ ਤਰ੍ਹਾਂ 01 ਜੂਨ ਨੂੰ ਬਰਗਾੜੀ ਦੇ ਸਥਾਂਨ ਉਤੇ ‘ਪਸਚਾਤਾਪ ਦਿਹਾੜਾ’ ਮਨਾਉਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ । ਸਮੁੱਚੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰਾਂ, ਸਮਰਥਕਾਂ, ਜ਼ਿਲ੍ਹਾ ਤੇ ਸਰਕਲ ਪ੍ਰਧਾਨਾਂ ਅਤੇ ਸਿੱਖ ਕੌਮ ਨੂੰ ਇਸ ਅਰਦਾਸ ਵਿਚ ਸਾਮਿਲ ਹੋਣ ਦੀ ਪਾਰਟੀ ਵੱਲੋ ਅਪੀਲ ਕੀਤੀ ਜਾਂਦੀ ਹੈ ।

ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ, ਉਥੇ 01 ਜੂਨ ਦੇ ਵੱਡੇ ਸਮਾਗਮ ਵਿਚ ਵੀ ਆਪੋ-ਆਪਣੇ ਸਾਧਨਾਂ ਰਾਹੀ ਸਮੂਲੀਅਤ ਕਰਕੇ ਪਾਰਟੀ ਦੀ ਸੋਚ ਅਤੇ ਨੀਤੀਆ ਨੂੰ ਸੰਗਤਾਂ ਵਿਚ ਪਹੁੰਚਾਉਣ ਅਤੇ ਅਗਲੇ ਕੌਮੀ ਮਿਸਨ ਦੀ ਪ੍ਰਾਪਤੀ ਵਿਚ ਯੋਗਦਾਨ ਪਾਉਣ ਦੀ ਜ਼ਿੰਮੇਵਾਰੀ ਨਿਭਾਉਣਗੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...