Saturday, April 20, 2024

ਵਾਹਿਗੁਰੂ

spot_img
spot_img

ਅਕਾਲੀ ਦਲ ਡੈਮੋਕਰੇਟਿਕ ਦੇ ਵਿਦਿਆਰਥੀ ਵਿੰਗ ਦਾ ਵੀ ਕੀਤਾ ਜਾਵੇਗਾ ਗਠਨ; ਢੀਂਡਸਾ ਨੇ ਯੂਥ ਵਿੰਗ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

- Advertisement -

ਯੈੱਸ ਪੰਜਾਬ
ਮੋਹਾਲੀ, ਅਕਤੂਬਰ 27, 2020 –
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਤਰ ਸੈਕਟਰ 82, ਮੁਹਾਲੀ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਅਤੇ ਪੰਜਾਬ ਦੇ ਨੌਜਵਾਨਾਂ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ।

ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਸ. ਢੀਂਡਸਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦਾ ਅਟੁੱਟ ਅਤੇ ਮਹੱਤਵਪੂਰਨ ਅੰਗ ਹੁੰਦੇ ਹਨ ਇਸ ਲਈ ਪਾਰਟੀ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਉੱਤੇ ਲਿਆ ਸਕਦੇ ਹਨ।

ਉਨ੍ਹਾਂ ਕਿਹਾ ਕਿ ਵਿਦਿਆਰਥੀਆ ਦੀ ਸਮਾਜ ਨਿਰਮਾਣ ਵਿੱਚ ਅਹਿਮੀਅਤ ਨੂੰ ਸਮਝਦੇ ਹੋਏ ਪਾਰਟੀ ਦੇ ਵਿਦਿਆਰਥੀ ਵਿੰਗ ਦਾ ਗਠਨ ਵੀ ਜਲਦ ਹੀ ਕੀਤਾ ਜਾਵੇਗਾ।

ਸਰਦਾਰ ਢੀਂਡਸਾ ਨੇ ਕਿਹਾ ਕਿ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਜਨਮ ਸ਼ਤਾਬਦੀ ਸਮਾਰੋਹ ਮਨਾਉਣ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਰਹੇਗੀ ਅਤੇ ਆਸ ਹੈ ਕਿ ਸੂਬੇ ਭਰ ਦੇ ਨੌਜਵਾਨ ਇਸ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਦੀ ਸ਼ਾਨ ਨੂੰ ਮੁੜ ਬਹਾਲ ਕਰਨਗੇ।

ਸਰਦਾਰ ਢੀਂਡਸਾ ਨੇ ਕਿਹਾ ਕਿ ਨੌਜਵਾਨਾ ਦੀ ਪੀੜ੍ਹੀ ਨੂੰ ਸਿੱਖ ਰਵਾਇਤਾਂ ਨਾਲ ਜੋੜਨਾ ਸਮੇਂ ਦੀ ਮੰਗ ਹੈ ਤਾਂ ਜੋ ਉਹ ਪੰਜਾਬ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰ ਸਕਣ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖ ਪੰਥ ਅਤੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ ਜਿਸ ਦੀ ਭਰਪਾਈ ਕਰਨਾ ਇੱਕ ਵੱਡਾ ਕਾਰਜ ਹੈ।

ਉਨ੍ਹਾਂ ਪਾਰਟੀ ਦੇ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਨੂੰ ਪਿੰਡਾਂ ਵਿੱਚ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਦੱਸਣ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਲਿਆਉਣ ਲਈ ਉਤਸ਼ਾਹਿਤ ਕਰਨ ਲਈ ਕਿਹਾ। ਸ. ਢੀਂਡਸਾ ਨੇ ਕਿਹਾ ਕਿ ਜਲਦੀ ਹੀ ਪੰਜਾਬ ਵਿੱਚ ਨੌਜਵਾਨਾ ਅਤੇ ਹੋਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਮੈਂਬਰਸ਼ਿਪ ਮੁਹਿੰਮ ਦਾ ਅਗਾਜ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਟਕਸਾਲੀ ਅਕਾਲੀ ਪਰਿਵਾਰਾਂ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਲਈ ਉਨ੍ਹਾਂ ਨੂੰ ਪਾਰਟੀ ਦੇ ਪੁਰਾਣੇ ਆਗੂਆਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣ ਲਈ ਖਾਸ ਤੌਰ ਤੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ।

ਕਿਸਾਨ ਸੰਘਰਸ਼ ਬਾਰੇ ਬੋਲਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਪਾਰਟੀ ਆਪਣੇ ਪੱਧਰ ਉੱਤੇ ਕੋਈ ਵੀ ਪ੍ਰੋਗਰਾਮਾਂ ਨਹੀਂ ਉਲੀਕੇਗੀ ਸਗੋਂ ਕਿਸਾਨ ਆਗੂਆਂ ਦੁਆਰਾ ਦਿੱਤੇ ਗਏ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਟੀਚੇ ਨੂੰ ਪੂਰਾ ਕਰਨ ਦਾ ਯਤਨ ਕਰੇਗੀ।

ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸਾਨਾ ਦੇ ਮੁੱਦੇ ਉੱਤੇ ਇੱਕ ਹੋ ਜਾਣ ਦੀ ਬੇਨਤੀ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਜੇਕਰ ਕਿਸਾਨ ਹੀ ਨਾ ਰਹਿਣਗੇ ਤਾਂ ਪੰਜਾਬ ਅਤੇ ਦੇਸ਼ ਦਾ ਢਾਂਚਾ ਹੀ ਤਹਿਸ ਨਹਿਸ ਹੋ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਕਿਸਾਨਾ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਕੋਈ ਹੱਲ ਲੱਭਣ ਦੀ ਗੁਜ਼ਾਰਿਸ਼ ਵੀ ਕੀਤੀ।

ਪਾਰਟੀ ਦੇ ਪ੍ਰਮੁੱਖ ਆਗੂ ਸਾਬਕਾ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਯੂਥ ਵਿੰਗ ਦੇ ਅਹੁਦੇਦਾਰ ਜਲਦੀ ਹੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਇਸ ਮੋਕੇ ਸਤਿਗੁਰ ਸਿੰਘ ਨਮੋਲ, ਜਗਰੂਪ ਸਿੰਘ ਸੇਖਵਾਂ (ਕਾਦੀਆ), ਹਰਜਿੰਦਰ ਸਿੰਘ ਬੌਬੀ ਗਰਚਾ, (ਲੁਧਿਆਣਾ), ਅਵਜੀਤ ਸਿੰਘ (ਰੂਬਲ ਗਿੱਲ) (ਬਰਨਾਲਾ), ਮਨਪ੍ਰੀਤ ਸਿੰਘ ਤਲਵੰਡੀ (ਰਾਏਕੋਟ), ਸੁਖਜਿੰਦਰ ਸਿੰਘ ਚੌਹਾਨ (ਗੁਰਦਾਸਪੁਰ), ਹਰਪਾਲ ਸਿੰਘ ਖਡਿਆਲ(ਸੰਗਰੂਰ),ਸੰਦੀਪ ਸਿੰਘ ਰੁਪਾਲੋਂ (ਖੰਨਾ), ਮੰਨੂੰ ਜਿੰਦਲ (ਬਰਨਾਲਾ), ਮਹੀਪਾਲ ਸਿੰਘ ਭੂਲਣ, ਕੁਲਬੀਰ ਸਿੰਘ ਬੰਗਾ, ਰਣਧੀਰ ਸਿੰਘ (ਦਿੜ੍ਹਬਾ), ਰਣਵੀਰ ਸਿੰਘ ਦੇਹਲਾਂ (ਸੰਗਰੂਰ) ਅਤੇ ਮਨਜੀਤ ਸਿੰਘ (ਰਾਏਕੋਟ), ਗੁਰਵਿੰਦਰ ਸਿੰਘ ਪੁੰਨਾਵਾਲ, ਪਰਮਜੀਤ ਸਿੰਘ ਬਾਠ, ਮਨਜੀਤ ਸਿੰਘ ਮੱਲੇਵਾਲ ਅਤੇ ਰਮਨਦੀਪ ਸਿੰਘ ਗਿੱਲ ਮੋਜੂਦ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...