Wednesday, April 24, 2024

ਵਾਹਿਗੁਰੂ

spot_img
spot_img

ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ: ਕੈਪਟਨ

- Advertisement -

ਚੰਡੀਗੜ੍ਹ, 22 ਸਤੰਬਰ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਗਏ ਫੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀ ਇਕ ਹੋਰ ਢੀਠਤਾ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਕਾਲੀ ਦਲ, ਕੇਂਦਰ ਸਰਕਾਰ ਵਿੱਚ ਆਪਣੇ ਭਾਈਵਾਲਾਂ ਦੇ ਇਸ਼ਾਰੇ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਇਹ ਕਦਮ ਚੁੱਕ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ,”ਤੁਸੀਂ ਦਿੱਲੀ ਕਿਉਂ ਨਹੀਂ ਜਾਂਦੇ ਅਤੇ ਉੱਥੇ ਭਾਜਪਾ ਨੇਤਾਵਾਂ ਅਤੇ ਹੋਰਾਂ ਆਗੂਆਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਿਉਂ ਨਹੀਂ ਕਰਦੇ ਜਿਨ੍ਹਾਂ ਨੇ ਆਪਣੇ ਸੌੜੇ ਸਿਆਸੀ ਮੁਫਾਦ ਲਈ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਰਮੀ ਭਰੇ ਢੰਗ ਨਾਲ ਵੇਚ ਦਿੱਤੇ।” ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਫਿਕਰਮੰਦ ਹਨ ਤਾਂ ਕੇਂਦਰ ਸਰਕਾਰ ਨਾਲੋਂ ਆਪਣਾ ਨਾਤਾ ਤੋੜਨ।

ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਸ ਦੀ ਪਤਨੀ ਹਰਸਿਮਰਤ ਬਾਦਲ ‘ਤੇ ਵਰ੍ਹਦਿਆਂ ਕਿਹਾ ਕਿ ਇਹ ਦੋਵੇਂ ਆਗੂ ਕਿਸਾਨਾਂ ਦੀ ਪਿੱਠ ‘ਤੇ ਖੜ੍ਹਣ ਦਾ ਪਖੰਡ ਕਰ ਰਹੇ ਹਨ ਜਦ ਕਿ ਅਕਾਲੀ ਦਲ ਦੀ ਭਾਈਵਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਰੋਜ਼ੀ ਰੋਟੀ ਨੂੰ ਲੱਤ ਮਾਰੀ ਹੈ। ਉਨ੍ਹਾਂ ਨੇ ਸੁਖਬੀਰ ਨੂੰ ਕਿਹਾ,”ਇਸ ਦੋਗਲਾਪਣ ਦਾ ਕੀ ਮਤਲਬ ਹੈ?” ”ਤੁਹਾਡੀ ਕੋਰ ਕਮੇਟੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਤੋਂ ਬਾਹਰ ਆਉਣ ਦਾ ਫੈਸਲਾ ਕਿਉਂ ਨਹੀਂ ਲਿਆ?”

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਖੜ੍ਹਨ ਦੀ ਆੜ ਵਿੱਚ ਪੰਜਾਬ ਭਰ ਵਿੱਚ ਚੱਕਾ ਜਾਮ ਕਰਨ ਦੇ ਕੀਤੇ ਐਲਾਨ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਅਕਾਲੀਆਂ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਕਿਉਂਕਿ ਕਿਸਾਨ ਅਤੇ ਹੋਰ ਜਥੇਬੰਦੀਆਂ ਨੇ ਤਾਂ ਕੁਝ ਦਿਨ ਪਹਿਲਾਂ ਹੀ 25 ਸਤੰਬਰ ਨੂੰ ਬੰਦ ਦਾ ਐਲਾਨ ਕਰ ਦਿੱਤਾ ਸੀ ਜਿਸ ਵੇਲੇ ਅਕਾਲੀ ਗੈਰ-ਸੰਵਿਧਾਨਿਕ ਅਤੇ ਘਾਤਕ ਖੇਤੀ ਬਿੱਲਾਂ ਨੂੰ ਕਿਸਾਨ ਭਾਈਚਾਰੇ ਦੇ ਹਿੱਤ ਵਾਲੇ ਦੱਸਦੇ ਹੋਏ ਇਨ੍ਹਾਂ ਬਿੱਲਾਂ ਦੇ ਸੋਹਲੇ ਗਾ ਰਹੇ ਰਹੇ ਸਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਪਹਿਲਾਂ ਤੋਂ ਯੋਜਨਾਬੰਦ ਸੰਘਰਸ਼ ਵਿੱਚ ਅਕਾਲੀਆਂ ਵੱਲੋਂ ਇਕਦਮ ਕੁੱਦ ਜਾਣ ਦੇ ਫੈਸਲੇ ਪਿੱਛੇ ਸਪੱਸ਼ਟ ਤੌਰ ‘ਤੇ ਮਾੜੇ ਇਰਾਦਿਆਂ ਦੀ ਝਲਕ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਕਾਲੀਆਂ ਦੀਆਂ ਇਨ੍ਹਾਂ ਚਾਲਬਾਜ਼ੀਆਂ ਨਾਲ ਮੂਰਖ ਨਹੀਂ ਬਣਨਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਲਾਗੂ ਹੋਣ ਦੀ ਸ਼ੁਰੂਆਤ ਤੋਂ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਨਾਲ ਖੇਡਾਂ ਖੇਡ ਰਿਹਾ ਹੈ ਜਦ ਕਿ ਪੰਜਾਬ ਦੇ ਕਿਸਾਨ ਲਈ ਹੀ ਨਹੀਂ ਸਗੋਂ ਮੁਲਕ ਦੇ ਕਿਸਾਨਾਂ ਲਈ ਬਹੁਤ ਅਹਿਮੀਅਤ ਰੱਖਦੇ ਇਸ ਮੁੱਦੇ ‘ਤੇ ਅਕਾਲੀਆਂ ਦਾ ਦੋਹਰਾ ਕਿਰਦਾਰ ਨੰਗਾ ਹੋ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਪੰਜਾਬ ਨੂੰ ਤਬਾਹ ਕਰਨ ‘ਤੇ ਤੁਲਿਆ ਹੋਇਆ ਹੈ ਅਤੇ ਅਕਾਲੀ ਹਰ ਹਰਬਾ ਵਰਤ ਕੇ ਇਸ ਏਜੰਡੇ ਦੀ ਸਿੱਧੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਇਕ ਦਮ ਪਲਟੀ ਮਾਰ ਲੈਣਾ ਅਤੇ ਮੁੜ ਗੌਰ ਕਰਨਾ ਵੀ ਸੰਘਰਸ਼ ਨੂੰ ਖੋਰਾ ਲਾਉਣ ਦੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ।

ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਲੜਾਈ ਲੜਦੀ ਆਈ ਹੈ ਅਤੇ ਹੁਣ ਵੀ ਭਾਰਤੀ ਖੇਤੀਬਾੜੀ ਦੇ ਇਤਿਹਾਸ ਦੇ ਸਭ ਤੋਂ ਔਖੇ ਸਮੇਂ ਵਿੱਚ ਕਿਸਾਨਾਂ ਨਾਲ ਹਿੱਕ ਠੋਕ ਕੇ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੀਡਰ ਦਿੱਲੀ ਵਿੱਚ ਡਟੇ ਹੋਏ ਹਨ ਜਿੱਥੇ ਭਾਜਪਾ ਦੇ ਕੰਟਰੋਲ ਹੇਠ ਦਿੱਲੀ ਪੁਲਿਸ ਦੀ ਧੱਕੇਸ਼ਾਹੀ ਦਾ ਬਹਾਦਰੀ ਨਾਲ ਮੁਕਾਬਲਾ ਕਰ ਰਹੇ ਹਨ ਅਤੇ ਕੇਂਦਰ ਵੱਲੋਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀਆਂ ਤਾਨਾਸ਼ਾਹ ਕੋਸ਼ਿਸ਼ਾਂ ਵਿਰੁੱਧ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਦਮਨਕਾਰੀ ਕੋਸ਼ਿਸ਼ਾਂ ਅੱਗੇ ਝੁਕੇਗੀ ਨਹੀਂ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...