Thursday, April 25, 2024

ਵਾਹਿਗੁਰੂ

spot_img
spot_img

ਅਕਾਲੀ ਦਲ ਦੇ 17 ਸਤੰਬਰ ਦੇ ਦਿੱਲੀ ਵਿੱਚ ਸੰਸਦ ਤਕ ਮਾਰਚ ਨੂੰ ਨਹੀਂ ਮਿਲੀ ਪ੍ਰਵਾਨਗੀ, ਅਕਾਲੀ ਦਲ ਨੇ ਕਿਹਾ ‘ਅਵੱਸ਼ ਨਿਕਲੇਗਾ ਮਾਰਚ’

- Advertisement -

ਯੈੱਸ ਪੰਜਾਬ
ਜਲੰਧਰ, 16 ਸਤੰਬਰ, 2021:
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਵਾਰ 17 ਸਤੰਬਰ ਨੂੰ ਦਿੱਲੀ ਵਿਖ਼ੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਮਾਰਚ ਨੂੰ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਦਿੱਲੀ ਪੁਲਿਸ ਵੱਲੋਂ ਪ੍ਰਵਾਨਗੀ ਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਫ਼ੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਫ਼ੈਸਲਾ ਗੈਰ ਲੋਕਤੰਤਰਿਕ ਹੈ। ਉਨ੍ਹਾਂ ਆਖ਼ਿਆ ਕਿ ਕਿਸਾਨਾਂ ਨੂੰ 3 ਕਾਲੇ ਖ਼ੇਤੀ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ ਕਰਦਿਆਂ ਇਕ ਸਾਲ ਦਾ ਸਮਾਂ ਹੋ ਗਿਆ ਹੈ ਪਰ ਕੇਂਦਰ ਸਰਕਾਰ ਕਾਨੂੰਨ ਵਾਪਸ ਲੈਣ ਤੋਂ ਇਨਕਾਰੀ ਹੈ।

ਡਾ: ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਪਣੇ ਫ਼ੈਸਲੇ ’ਤੇ ਅਡਿੱਗ ਹੈ ਅਤੇ 17 ਸਤੰਬਰ ਨੂੰ ਦਿੱਲੀ ਵਿਖ਼ੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤਕ ਕੀਤੇ ਜਾਣ ਵਾਲਾ ਮਾਰਚ ਸ਼ਾਂਤਮਈ ਤਰੀਕੇ ਨਾਲ ਪਹਿਲਾਂ ਹੀ ਐਲਾਨੇ ਪ੍ਰੋਗਰਾਮ ਅਨੁਸਾਰ ਹਰ ਹਾਲਤ ਵਿੱਚ ਕੱਢਿਆ ਜਾਵੇਗਾ। ਉਨ੍ਹਾਂ ਨੇ ਆਖ਼ਿਆ ਕਿ ਜੇ ਇਕ ਆਜ਼ਾਦ ਦੇਸ਼ ਵਿੱਚ ਇਕ ਜ਼ਿੰਮੇਵਾਰ ਪਾਰਟੀ ਨੂੰ ਸ਼ਾਂਤਮਈ ਮਾਰਚ ਕੱਢਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾਂਦੀ ਤਾਂ ਫ਼ਿਰ ਕੀ ਹੋ ਸਕੇਗਾ।

ਇਸੇ ਬਾਰੇ ਗੱਲ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਸ:ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਅਨ-ਐਲਾਨੀ ਐਮਰਜੈਂਸੀ ਵਰਗਾ ‘ਆਰਡਰ’ ਹੈ ਪਰ ਅਕਾਲੀ ਦਲ ਕਿਸਾਨਾਂ ਦੇ ਹੱਕ ਵਿੱਚ ਮਾਰਚ ਅਵੱਸ਼ ਕੱਢੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੇ ਜਿਹੜੀਆਂ ਜੇਲ੍ਹਾਂ ਤਿਆਰ ਕਰਨੀਆਂ ਹਨ, ਕਰ ਲਵੇ, ਅਤੇ ਮਾਰਚ ਹਰ ਹਾਲ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...