Friday, April 19, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੂੰ ਝਟਕਾ: ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਭਗਵੰਤ ਮਾਨ ਦੀ ਹਾਜ਼ਰੀ ’ਚ ਫ਼ੜਿਆ ‘ਆਪ’ ਦਾ ਪੱਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ ਪਟਿਆਲਾ, 13 ਜਨਵਰੀ 2022:
ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ ਦੇ ਪ੍ਰਸਿੱਧ ਰਾਜਸੀ ਅਤੇ ਟਕਸਾਲੀ ਅਕਾਲੀ ‘ਕੋਹਲੀ ਪਰਿਵਾਰ’ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪਟਿਆਲਾ ਦਾ ਕੋਹਲੀ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਿਹਾ ਹੈ ਅਤੇ ਇਸ ਪਰਿਵਾਰ ਨੇ ਪਟਿਆਲੇ ਦੇ ਕੌਸਲ ਪ੍ਰਧਾਨ ਤੋਂ ਲੈ ਕੇ ਪੰਜਾਬ ਮੰਤਰੀ ਤੱਕ ਅਹੁਦੇ ’ਤੇ ਸੇਵਾ ਨਿਭਾਈ ਹੈ।

ਵੀਰਵਾਰ ਨੂੰ ਚੰਡੀਗੜ੍ਹ ਵਿਖੇ ਕੋਹਲੀ ਪਰਿਵਾਰ ਦੇ ਫ਼ਰਜ਼ੰਦ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਜੀਤਪਾਲ ਸਿੰਘ ਕੋਹਲੀ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਅਜੀਤਪਾਲ ਸਿੰਘ ਕੋਹਲੀ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਟਿਆਲਾ ਸ਼ਹਿਰ ਦੇ ਨਾਲ ਨਾਲ ਸਮੁਚੇ ਪੰਜਾਬ ਵਿੱਚ ਰਾਜਸੀ ਲਾਭ ਮਿਲੇਗਾ।

ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਅਤੇ ਦਾਦਾ ਸਰਦਾਰਾ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਰਹਿ ਪੰਥ ਅਤੇ ਪੰਜਾਬ ਦੀ ਸੇਵਾ ਕੀਤੀ ਹੈ। ਉਨ੍ਹਾਂ ਦੇ ਪਿਤਾ ਅਤੇ ਦਾਦਾ ਨੇ ਪਟਿਆਲਾ ਸ਼ਹਿਰ ਦੀ ਨਗਰ ਕੌਸਲ ਪ੍ਰਧਾਨ, ਪੰਜਾਬ ਦੇ ਵਿਧਾਇਕ ਅਤੇ ਮੰਤਰੀ ਵੀ ਰਹੇ ਹਨ।

ਅਜੀਤਪਾਲ ਸਿੰਘ ਕੋਹਲੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਪਹਿਲਾ ਜਿਹਾ ਨਹੀਂ ਰਿਹਾ। ਅਕਾਲੀ ਦਲ ਬਾਦਲ ਕੋਲ ਨੌਜਵਾਨਾਂ ਲਈ ਕੋਈ ਚੰਗੀ ਨੀਅਤ ਅਤੇ ਨੀਤੀ ਨਹੀਂ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਨੌਜਵਾਨਾਂ ਦੇ ਅਦਰਸ਼ ਬਣੇ ਹੋਏ ਹਨ, ਜਿਸ ਕਰਕੇ ਉਨ੍ਹਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...