Monday, May 13, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੂੰ ਵੋਟਾਂ ਪਾ ਕੇ ਪੰਜਾਬ ਵਿਚ ਅਸਲੀ ਬਦਲਾਅ ਲਿਆਉਣ ਪੰਜਾਬੀ: ਹਰਸਿਮਰਤ ਕੌਰ ਬਾਦਲ

- Advertisement -

ਯੈੱਸ ਪੰਜਾਬ
ਬਠਿੰਡਾ, 28 ਅਪ੍ਰੈਲ, 2024

ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਅਕਾਲੀ ਦਲ ਨੂੰ ਵੋਟਾਂ ਪਾਉਣ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਗਠਜੋੜ ਨੂੰ ਨਕਾਰ ਦੇਣ ਜੋ ਹਮੇਸ਼ਾ ਵਾਂਗੂ ਉਹਨਾਂ ਨੂੰ ਧੋਖਾ ਦੇਣਗੇ।

ਬਠਿੰਡਾ ਦੇ ਐਮ ਪੀ, ਜੋ ਇਥੇ ਸ਼ਹਿਰ ਵਿਚ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਈ ਅਤੇ ਇਸਨੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਤੇ ਨਾ ਹੀ ਸਿੱਖ ਕੌਮ ਨਾਲ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਕੀਤਾ ਵਾਅਦਾ ਹੀ ਪੂਰਾ ਕੀਤਾ। ਉਹਨਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਹਲਕੇ ਵਾਸਤੇ ਆਪਣੀ ਬੇਹਤਰੀਨ ਕਾਰਗੁਜ਼ਾਰੀ ਵਿਖਾਈ ਹੈ ਤੇ ਉਹਨਾਂ ਦੇ ਕੰਮ ਬੋਲਦੇ ਹਨ।

ਉਹਨਾਂ ਕਿਹਾ ਕਿ ਜੋ ਭਾਜਪਾ ਵੱਲੋਂ ਇਸ ਹਲਕੇ ਵਿਚ ਬੋਲ ਰਹੇ ਹਨ ਅਤੇ ਦਾਅਵੇ ਕਰ ਰਹੇ ਹਨ ਕਿ ਮੈਂ ਬਠਿੰਡਾ ਜਾਂ ਪੰਜਾਬ ਲਈ ਕੁਝ ਨਹੀਂ ਕੀਤਾ, ਉਹ ਇਹ ਦੱਸਣ ਕਿ ਭਾਜਪਾ ਨਾਲ ਅਕਾਲੀ ਦਲ ਦਾ ਗਠਜੋੜ ਟੁੱਟਣ ਤੋਂ ਬਾਅਦ ਲਗਾਤਾਰ ਪੇਸ਼ ਹੋਏ ਬਜਟਾਂ ਵਿਚ ਪੰਜਾਬ ਨੂੰ ਕੀ ਮਿਲਿਆ ਹੈ ?

ਆਪ ਤੇ ਕਾਂਗਰਸ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਨਿਖੇਧੀ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਅਤੇ ਦੋਵੇਂ ਇਕ ਦੂਜੇ ਨਾਲ ਸਟੇਜ ਵੀ ਸਾਂਝੀ ਕਰਦੀਆਂ ਹਨ ਤੇ ਸਾਂਝੀਆਂ ਚੋਣ ਮੁਹਿੰਮਾਂ ਵੀ ਚਲਾਉਂਦੀਆਂ ਹਨ। ਪਰ ਪੰਜਾਬ ਵਿਚ ਉਹ ਵੋਟਾਂ ਆਪਸ ਵਿਚ ਵੰਡਣ ਦੀ ਝਾਕ ਵਿਚ ਵੱਖੋ-ਵੱਖ ਲੜ ਰਹੇ ਹਨ।

ਪੰਜਾਬੀਆਂ ਨੂੰ ਆਪ ਸਰਕਾਰ ਦੇ ਝੂਠ ਤੋਂ ਚੌਕਸ ਰਹਿਣ ਅਤੇ ਇਸਨੂੰ ਕਾਰਗੁਜ਼ਾਰੀ ਦੇ ਆਧਾਰ ’ਤੇ ਲੈਣ ਦੀ ਅਪੀਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਸ ਭ੍ਰਿਸ਼ਟ ਅਤੇ ਅੰਸਵੇਦਨਸ਼ੀਲ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ।

ਉਹਨਾਂ ਕਿਹਾ ਕਿ ਇਸਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਨੂੰ ਹਰ ਫਸਲ ’ਤੇ ਐਮ ਐਸ ਪੀ ਦੇਣ ਤੋਂ ਇਨਕਾਰ ਕਰ ਕੇ ਧੋਖਾ ਕੀਤਾ ਹੈ। ਇਸਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ, ਨਾ ਹੀ ਇਸਨੇ ਨੌਜਵਾਨ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਉਹਨਾਂ ਕਿਹਾ ਕਿ ਉਦਯੋਗਪਤੀ ਵੀ ਫਿਰੌਤੀਬਾਜ਼ਾਂ ਤੋਂ ਪੀੜਤ ਹਨ ਜਿਸ ਕਾਰਨ ਸੂਬੇ ਵਿਚੋਂ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਬਾਹਰ ਚਲਾ ਗਿਆ ਹੈ। ਉਹਨਾਂਕਿਹਾ ਕਿ ਸੈਂਕੜੇ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ ਤੇ ਆਪ ਦੇ ਵਿਧਾਇਕ ਨਸ਼ਾ ਕਾਰੋਬਾਰ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਅਤੇ ਕਾਨੂੰਨ ਵਿਵਸਥਾ ਵੀ ਢਹਿ ਢੇਰੀ ਹੋਈ ਪਈ ਹੈ।

ਸਰਦਾਰਨੀ ਬਾਦਲ ਨੇ ਇਸ ਗੱਲ ਦੀ ਵੀ ਨਿਖੇਧੀ ਕੀਤੀ ਕਿ ਸੂਬੇ ਵਿਚ ਨਾਗਰਿਕ ਸਹੂਲਤਾਂ ਦਾ ਵੀ ਬੁਰਾ ਹਾਲ ਹੈ ਤੇ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਦੇ ਰਾਜ ਵਿਚ ਇਹਨਾਂ ਨੂੰ ਦਰੁੱਸਤ ਕਰਨ ਦਾ ਕੋਈ ਯਤਨ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਤੋਂ ਚਲਾਉਣ ਦੇ ਮੁੱਖ ਮੰਤਰੀ ਦੇ ਵਾਅਦੇ ਤੋਂ ਭੁਲਟ ਸਰਕਾਰ ਦਿੱਲੀ ਤੋਂ ਚਲ ਰਹੀ ਹੈ ਤੇ ਪੰਜਾਬ ਦੇ ਫੰਡਾਂ ਦੀ ਦੁਰਵਰਤੋਂ ਆਪ ਦੇ ਦੇਸ਼ ਭਰ ਵਿਚ ਪਸਾਰ ਵਾਸਤੇ ਕੀਤੀ ਜਾ ਰਹੀ ਹੈ।

ਬਠਿੰਡਾ ਦੇ ਐਮ ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਸਲ ਬਦਲਾਅ ਲਿਆਉਣ ਤੇ ਕਾਂਗਰਸ ਤੇ ਆਪ ਨੂੰ ਠੁਕਰਾ ਕੇ ਅਕਾਲੀ ਦਲ ਨੂੰ ਵੋਟਾਂ ਪਾਉਣ। ਉਹਨਾਂ ਕਿਹਾਕਿ ਇਸ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਾਂਗੂ ਵਿਕਾਸ ਦੇ ਦੌਰ ਦੀ ਮੁੜ ਸ਼ੁਰੂਆਤ ਹੋਵੇਗੀ ਤੇ ਲੋਕਾਂ ਨੂੰ ਸਹੂਲਤਾਂ ਉਹਨਾਂ ਦੇ ਦਰਾਂ ’ਤੇ ਮਿਲਣਗੀਆਂ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,131FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...