Friday, April 19, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੇ ਦਿੱਤੀ ‘ਬਾਗੀਆਂ’ ਨੂੰ ਚੇਤਾਵਨੀ, ਸਾਰੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਸੁਖ਼ਬੀਰ ਬਾਦਲ ਦੀ ਲੀਡਰਸ਼ਿਪ ’ਤੇ ਪੂਰਨ ਭਰੋਸਾ ਪ੍ਰਗਟਾਇਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਗਸਤ, 2022 –
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਪੂਰਨ ਭਰੋਸਾ ਪ੍ਰਗਟ ਕੀਤਾ ਤੇ ਉਹਨਾਂ ਦੇ ਅਥਾਰਟੀ ਨੂੰ ਚੁਣੌਤੀ ਦੇਣ ਵਾਲੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਜਾਂ ਤਾਂ ਬਾਜ਼ ਆਉਣ ਜਾਂ ਫਿਰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ।

39 ਕਾਰਜਕਾਰੀ ਦਿਹਾਤੀ ਤੇ ਸ਼ਹਿਰੀ ਅਕਾਲੀ ਜ਼ਿਲ੍ਹਾ ਪ੍ਰਧਾਨਾਂ ਨੇ ਸਰਬਸੰਮਤੀ ਨਾਲ ਇਹ ਐਲਾਨ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਕੀਤਾ। ਤਿੰਨ ਜ਼ਿਲ੍ਹਾ ਪ੍ਰਧਾਨ ਵਿਦੇਸ਼ ਗਏ ਹੋਏ ਹਨ ਜਦੋਂ ਕਿ ਇਕ ਬਿਮਾਰ ਹੈ।

ਮੀਡੀਆ ਨੁੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਇਕਬਾਲ ਸਿੰਘ ਝੂੰਦਾਂ, ਵਿਰਸਾ ਸਿੰਘ ਵਲਟੋਹਾ ਅਤੇ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਸਾਰੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨਾਂ ਨੇ ਸਪਸ਼ਟ ਕੀਤਾ ਹੈ ਕਿ ਉਹਨਾਂ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਤੇ ਲੀਡਰਸ਼ਿਪ ’ਤੇ ਪੂਰਨ ਭਰੋਸਾ ਹੈ ਤੇ ਉਹ ਪਾਰਟੀ ਦੇ ਪ੍ਰਧਾਨ ਸਨ ਤੇ ਹਮੇਸ਼ਾ ਰਹਿਣਗੇ।

ਇਹਨਾਂ ਆਗੂਆਂ ਨੇ ਸਰਦਾਰ ਬਾਦਲ ਦੀ ਲੀਡਰਸ਼ਿਪ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਆਖਿਆ ਕਿ ਉਹ ਆਪਣੇ ਮਤਭੇਦਾਂ ਬਾਰੇ ਪਾਰਟੀ ਦੀ ਢੁਕਵੀਂ ਫਾਰਮ ’ਤੇ ਗੱਲਬਾਤ ਕਰਨ ਅਤੇ ਪਾਰਟੀ ਦਾ ਅਨੁਸ਼ਾਸਨ ਭੰਗ ਨਾ ਕਰਨ। ਉਹਨਾਂ ਕਿਹਾ ਕਿ ਕੋਈ ਵੀ ਜੋ ਪਾਰਟੀ ਦਾ ਅਨੁਸ਼ਾਸਨ ਭੰਗ ਕਰਦਾ ਹੈ, ਉਹ ਪਾਰਟੀ ਦਾ ਸ਼ੁਭ ਚਿੰਤਕ ਨਹੀਂ ਹੋ ਸਕਦਾ ਅਤੇ ਪਾਰਟੀ ਹੁਣ ਤੋਂ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰੇਗੀ।

ਇਹਨਾਂ ਆਗੂਆਂ ਨੇ ਕਿਹਾ ਕਿ ਝੂੰਦਾਂ ਕੇਮਟੀ ਨੇ ਪਾਰਟੀ ਲੀਡਰਸ਼ਿਪ ’ਤੇ ਚਰਚਾ ਵੀ ਨਹੀਂ ਕੀਤੀ ਜਦੋਂ ਕਿ ਕੋਰ ਕਮੇਟੀ ਮੈਂਬਰਾਂ ਨੇ ਕਿਹਾ ਕਿ ਖੇਤਰੀ ਪਾਰਟੀਆਂ ਨੂੰ ਅਸਥਿਰ ਕਰਨ ਵਾਸਤੇ ਸਾਜ਼ਿਸ਼ ਘੜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਸਾਜ਼ਿਸ਼ ਤਹਿਤ ਖੇਤਰੀ ਪਾਰਟੀਆਂ ਦੇ ਆਗੂਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਭ ਦਾ ਮਕਸਦ ਖੇਤਰੀ ਪਾਰਟੀਆਂ ਨੂੰ ਤੋੜ ਕੇ ਭਾਜਪਾ ਦੀ ਸਰਦਾਰੀ ਦਾ ਪ੍ਰਚਾਰ ਕਰਨਾ ਹੈ ਜੋ ਮਹਾਰਾਸ਼ਟਰ ਵਿਚ ਵੇਖਣ ਨੂੰ ਮਿਲਿਆ ਹੈ।

ਇਹਨਾਂ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਭਾਜਪਾ ਪੰਜਾਬ ਵਿਚ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਿਚ ਸਫਲ ਨਹੀਂ ਹੋ ਸਕਦੀ ਤੇ ਕਿਹਾ ਕਿ ਅਕਾਲੀ ਦਲ ਕਦੇ ਵੀ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰੇਗਾ।

ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਖੇਤਰੀ ਇੱਛਾਵਾਂ ਦੀ ਰਾਖੀ ਵਾਸਤੇ ਡੱਟ ਕੇ ਪਹਿਰਾ ਦਿੱਤਾ ਹੈ ਤੇ ਹਮੇਸ਼ਾ ਦਿੰਦਾ ਰਹੇਗਾ। ਉਹਨਾਂ ਕਿਹਾ ਕਿ ਸਾਡਾ ਇਕੋ ਇਕ ਏਜੰਡਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਹੈ। ਇਹਨਾਂ ਆਗੂਆਂ ਨੇ ਸੰਘੀ ਢਾਂਚੇ ਦੇ ਨਾਲ ਨਾਲ ਪੰਜਾਬ ਦੀਆਂ ਲਟਕਦੀਆਂ ਮੰਗਾਂ ਪ੍ਰਤੀ ਵੀ ਵਚਨਬੱਧਤਾ ਪ੍ਰਗਟ ਕੀਤੀ।

ਇਸ ਦੌਰਾਨ ਸਰਦਾਰ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਦੀ ਅਗਵਾਈ ਵਾਲੀ ਪਾਰਟੀ ਦੀ ਸਬ ਕਮੇਟੀ ਨੇ 42 ਸੁਝਾਅ ਦਿੱਤੇ ਸਨ ਅਤੇ ਇਹ ਸਮੇਂ ਸਮੇਂ ਸਿਰ ਲਾਗੂ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਬੀਤੇ ਸਮੇਂ ਵਿਚ ਗਲਤੀਆਂ ਹੋਈਆਂ ਪਰ ਅਸੀਂ ਇਹਨਾਂ ਨੁੰ ਦਰੁੱਸਤ ਕਰਾਂਗੇ। ਉਹਨਾਂ ਕਿਹਾ ਕਿ ਤੁਸੀਂ ਵੇਖੋਗੇ ਕਿ ਆਉਂਦੇ ਦਿਨਾਂ ਵਿਚ ਅਕਾਲੀ ਦਲ ਵਿਚ ਵੱਡੀਆਂ ਤਬਦੀਲੀਆਂ ਹੋਣਗੀਆਂ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...