Friday, April 19, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੇ ਪਿਛਲੇ ਦਰਵਾਜਿਉਂ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਰੱਖਣ ਦੀ ਕੀਤੀ ਨਿਖੇਧੀ, ਯੂਥ ਅਕਾਲੀ ਦਲ ਨੇ ਦਿੱਤੀਆਂ ਗ੍ਰਿਫਤਾਰੀਆਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਵੱਲ ਸੇਧਤ ਹੈ।।

ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਿਸ਼ਵਾਸ ਮਤਾ ਪੇਸ਼ ਕਰਨ ਦਾ ਮਕਸਦ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਹੈ।

ਉਹਨਾਂ ਨੇ ਕਿਸੇ ਵੀ ਵਿਰੋਧੀ ਪਾਰਟੀ ਵੱਲੋਂ ਮੰਗ ਨਾ ਕਰਨ ਦੇ ਬਾਵਜੂਦ ਵਿਧਾਨ ਸਭਾ ਵਿਚ ਵਿਸ਼ਵਾਸ ਮਤਾ ਪੇਸ਼ ਕਰਨ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਆਪ ਸਰਕਾਰ ਨੂੰ ਕੁੱਲ 117 ਵਿਚੋਂ 92 ਵਿਧਾਇਕਾਂ ਦੀ ਹਮਾਇਤ ਹਾਸਲ ਹੈ ਤੇ ਇਹ ਮਤਾ ਪੇਸ਼ ਕਰਨਾ ਸਾਬਤ ਕਰਦਾ ਹੈ ਕਿ ਇਸਦਾ ਮਕਸਦ ਸਿਰਫ ਰਾਜਸੀ ਹੈ ਨਾ ਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ।

ਸਰਦਾਰ ਇਯਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਦਰਵਾਜ਼ੇ ਰਾਹੀਂ ਵਿਸ਼ਵਾਸ ਮਤਾ ਪੇਸ਼ ਕੀਤਾ ਹੈ। ਉਹਨਾਂ ਕਿਹਾ ਕਿ ਉਹ ਬਿਜ਼ਨਸ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ ਤੇ ਸਦਨ ਦੇ ਏਜੰਡੇ ਨੂੰ ਤੈਅ ਕਰਨ ਸਮੇਂ ਕਿਸੇ ਵਿਸ਼ਵਾਸ ਮਤ ਨੁੰ ਪੇਸ਼ ਕਰਨ ਦੀ ਕੋਈ ਗੱਲ ਨਹੀਂ ਹੋਈ।

ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੁੰ 25 ਕਰੋੜ ਰੁਪਏ ਪ੍ਰਤੀ ਵਿਧਾਇਕ ਦੇਣ ਦੀ ਪੇਸ਼ਕਸ਼ ਬਾਰੇ ਸਰਦਾਰ ਇਯਾਲੀ ਨੇ ਕਿਹਾ ਕਿ ਭਾਵੇਂ ਇਸ ਸਬੰਧ ਵਿਚ 14 ਸਤੰਬਰ ਨੂੰ ਡੀ ਜੀ ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਹਾਲੇ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਰਿਸ਼ਵਤ ਦੀ ਪੇਸ਼ਕਸ਼ ਕੀਤੀ, ਉਹਨਾਂ ਦੇ ਨਾਵਾਂ ਦਾ ਖੁਲ੍ਹਾਸਾ ਵੀ ਹਾਲੇ ਤੱਕ ਨਹੀਂ ਕੀਤਾ ਗਿਆ ਤੇ ਨਾ ਹੀ ਕੇਸ ਵਿਚ ਕੋਈ ਗ੍ਰਿਫਤਾਰੀ ਹੋਈ ਹੈ।

ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਗਨੀਵ ਕੌਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਤੇ ਇਸਦੇ ਲੋਕਾਂ ਨੁੰ ਦਰਪੇਸ਼ ਮੁੱਦਿਆਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਿਧਾਨ ਸਭਾ ਵਿਚ ਅਕਾਲੀ ਦਲ ਨੁੰ ਕੋਈ ਸਮਾਂ ਨਹੀਂ ਦਿੱਤਾ ਗਿਆ।

ਉਹਨਾਂ ਕਿਹਾ ਕਿ ਸਰਕਾਰ ਨੁੰ ਸਿਰਫ ਆਪਣੀ ਗੱਲ ਕਹਿ ਕੇ ਸਦਨ ਮੁਲਤਵੀ ਕਰਨ ਦੀ ਥਾਂ ਸੁਣਨ ਦਾ ਮਾਦਾ ਵੀ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੁੰ ਦਰਪੇਸ਼ ਸੰਕਟ, ਅਮਨ ਕਾਨੁੰਨ ਵਿਵਸਥਾ ਭੰਗ ਹੋਣ ਸਮੇਤ ਕਈ ਮਸਲੇ ਹਨ ਜਿਹਨਾਂ ’ਤੇ ਚਰਚਾ ਹੋਣੀ ਚਾਹੀਦੀ ਹੈ ਤੇ ਜਿਹਨਾਂ ਵਿਚ ਨਸ਼ੇ ਦੀ ਸਪਲਾਈ ਤੇ ਗੈਰ ਕਾਨੂੰਨੀ ਮਾਇਨਿੰਗ ਵੀ ਸ਼ਾਮਲ ਹੈ, ਪਰ ਇਹਨਾਂ ’ਤੇ ਕੋਈ ਚਰਚਾ ਨਹੀਂ ਕਰਵਾਈ ਗਈ।

ਇਸ ਤੋਂ ਪਹਿਲਾਂ ਯੂਥ ਅਕਾਲੀ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ ਕੀਤੇ ਵਾਅਦੇ ਮੁਤਾਬਕ 1500 ਰੁਪਏ ਪ੍ਰਤੀ ਏਕੜ ਦੇਣ, ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਪੂਰੀਆਂ ਕੀਤੀਆਂ ਜਾਣ। ਇਹਨਾਂ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਲੰਪੀ ਚਮੜੀ ਰੋਗ ਕਾਰਨ ਪਸ਼ੂ ਗੁਆਉਣ ਵਾਲੇ ਡੇਅਰੀ ਫਾਰਮਰਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ।

ਯੂਥ ਆਗੂ ਜਿਹਨਾਂ ਦੀ ਅਗਵਾਈ ਪਰਮਬੰਸ ਸਿੰਘ ਰੋਮਾਣਾ ਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਕਰ ਰਹੇ ਸਨ, ਨੇ ਇਹ ਵੀ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਕੀਤੇ ਵਾਅਦੇ ਮੁਤਾਬਕ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਵੇ ਅਤੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੇ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...