Saturday, April 20, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੇ ਰਾਜਾਂ ਲਈ ਵਧੇਰੇ ਵਿੱਤੀ ਖ਼ੁਦਮੁਖ਼ਤਿਆਰੀ ਮੰਗੀ, ਸੁਖ਼ਬੀਰ ਬਾਦਲ ਨੇ ਸੰਘੀ ਢਾਂਚੇ ਬਾਰੇ ਉੱਚ-ਤਾਕਤੀ ਕਮੇਟੀ ਬਣਾਈ

- Advertisement -

ਚੰਡੀਗੜ੍ਹ, 4 ਅਕਤੂਬਰ, 2020:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਉਚ ਤਾਕਤੀ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਜੋ ਦੇਸ਼ ਵਿਚ ਖੇਤਰੀ ਤੇ ਹੋਰ ਹਮ ਖਿਆਲੀ ਪਾਰਟੀਆਂ ਨਾਲ ਰਾਬਤਾ ਕਾਇਮ ਕਰੇਗੀ ਅਤੇ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਹੋਣਾ ਯਕੀਨੀ ਬਣਾਏਗੀ।

ਇਹ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਪਾਰਟੀ ਮੁੱਖ ਦਫਤਰ ਵਿਚ ਹੋਈ ਮੀਟਿੰਗ ਵਿਚ ਲਏ ਫੈਸਲਿਆਂ ਦੀ ਰੋਸ਼ਨੀ ਵਿਚ ਲਿਆ ਗਿਆ।

ਪਾਰਟੀ ਪ੍ਰਧਾਨ ਵੱਲੋਂ ਇਸ ਫੈਸਲੇ ਦਾ ਐਲਾਨ ਕਰਦਿਆਂ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਸ ਉਚ ਤਾਕਤੀ ਕਮੇਟੀ ਦੀ ਦੇ ਚੇਅਰਮੈਨ ਪਾਰਟੀ ਦੇ ਸਕੱਤਰ ਜਨਰਲ ਸ੍ਰੀ ਬਲਵਿੰਦਰ ਸਿੰਘ ਭੂੰਦੜ ਹੋਣਗੇ ਜਦਕਿ ਇਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਨਰੇਸ਼ ਗੁਜਰਾਲ ਮੈਂਬਰ ਹੋਣਗੇ।

ਇਹ ਕਮੇਟੀ ਹੋਰ ਖੇਤਰੀ ਪਾਰਟੀਆਂ ਤੇ ਉਹਨਾਂ ਹਮਖਿਆਲੀ ਪਾਰਟੀਆਂ ਜੋ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਸਿਆਸੀ ਖੁਦਮੁਖ਼ਤਿਆਰੀ ਦੇਣ ਦੀ ਗੱਲ ਕਰਦੀਆਂ ਆ ਰਹੀਆਂ ਹਨ, ਨਾਲ ਤਾਲਮੇਲ ਕਮੇਟੀ। ਸ੍ਰੀ ਬਾਦਲ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਦੇਸ਼ ਵਿਚ ਸੰਘੀ ਢਾਂਚੇ ਨੂੰ ਮਜ਼ਬੂਤ ਕਰਨਾ, ਹਾਲ ਵਿਚ ਲਏ ਫੈਸਲਿਆਂ ਕਾਰਨ ਬਣੇ ਖ਼ਤਰੇ ਦੇ ਮੱਦੇਨਜ਼ਰ ਬਹੁਤ ਜ਼ਰੂਰੀ ਹੋ ਗਿਆ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਵਿਚ ਸੱਤਾਵਾਦੀ ਤੇ ਇਕਪਾਸੜ ਫੈਸਲਿਆਂ ਦੀ ਬਿਰਤੀ ਦੇ ਖਿਲਾਫ ਸੰਘਰਸ਼ ਵਿਚ ਹਮੇਸ਼ਾ ਮੋਹਰੀ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਮੁਲਕ ਹਾਂ ਜਿਸਦਾ ਅਮੀਰ ਖੇਤਰੀ, ਸਭਿਆਚਾਰਕ, ਧਾਰਮਿਕ ਤੇ ਭਾਸ਼ਾਈ ਵਿਭਿੰਨਤਾ ਦਾ ਵਿਰਸਾ ਹੈ ਤੇ ਸਾਡੀ ਤਾਕਤ ਸਹਿਕਾਰੀ ਸੰਘਵਾਦ ਨੂੰ ਪੂਰੀ ਤਰ੍ਹਾਂ ਪ੍ਰਾਪਤ ਕਰਨ ਦੀ ਹੈ ਜਿਵੇਂ ਕਿ ਸਾਡੇ ਸੰਵਿਧਾਨ ਦੇ ਨਿਰਮਾਤਿਆਂ ਵੱਲੋਂ ਸੁਫਨਾ ਸਜੋਇਆ ਗਿਆ।

ਉਹਨਾਂ ਹਿਕਾ ਕਿ ਰਾਜਾਂ ਨੂੰ ਵਧੇਰੇ ਤਾਕਤਾਂ ਦੇਣ ਨਾਲ ਦੇਸ਼ ਹੋਰ ਮਜ਼ਬੂਤ ਹੋਵੇਗਾ ਤੇ ਇਸ ਸਦਕਾ ਅਸੀਂ ਵਿਸ਼ਵ ਸ਼ਕਤੀ ਵਜੋਂ ਉਭਰਾਂਗੇ ਕਿਉਂਕਿ ਮਜ਼ਬੂਤ ਰਾਜਾਂ ਦਾ ਮਤਲਬ ਇਕ ਮਜ਼ਬੂਤ ਹੈ ਜਿਵੇਂ ਸਰੀਰ ਦੇ ਅੰਗ ਮਜ਼ਬੂਤ ਹੋਣ ਤਾਂ ਸਰੀਰ ਮਜ਼ਬੂਤ ਹੁੰਦਾ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਮਤਰੇਈ ਮਾਂ ਵਾਲੇ ਸਲਕੂ ਦੀ ਵੀ ਨਿਖੇਧੀ ਕੀਤੀ ਕਿਉਂਕਿ ਇਹ ਖਾਲਸਾ ਰਾਜ ਵੇਲੇ ਤੋਂ ਇਸਦਾ ਹਿੱਸਾ ਸੀ। ਉਹਨਾਂ ਕਿਹਾ ਕਿ ਪੰਜਾਬ ਤੇ ਜੰਮੂ ਕਸ਼ਮੀਰ ਵਿਚਕਾਰ ਸਭਿਆਚਾਰਕ, ਸਾਹਿਤਕ ਤੇ ਭਾਸ਼ਾਈ ਬਹੁਤ ਮਜ਼ਬੂਤ ਹੈ ਜਿਸਦੀਆਂ ਨੀਂਹਾਂ ਕਦੇ ਵੀ ਹਿਲਾਈਆਂ ਨਹੀਂ ਜਾ ਸਕਦੀਆਂ ਤੇ ਸਰਕਾਰ ਵੱਲੋਂ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਬਾਹਰ ਕਰਨਾ ਇਸ ਪਵਿੱਤਰ ਭਾਸ਼ਾ ਨਾਲ ਘੋਰ ਅਨਿਆਂ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਮੁੜ ਦੁਆਉਣ ਅਤੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾਲਈ ਸੰਘਰਸ਼ ਵਾਸਤੇ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਹੈ। ਇਸ ਕਮੇਟੀ ਵਿਚ ਨਿਰਮਲ ਸਿੰਘ ਕਾਹਲੋਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...