Friday, April 26, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੇ ਵਿਧਾਨ ਸਭਾ ਵਿੱਚੋਂ ਕੀਤਾ ਵਾਕ ਆਊਟ, ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕਰਨ ’ਤੇ ਕਾਂਗਰਸ ਸਰਕਾਰ ਦਾ ਪੁਤਲਾ ਸਾੜਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਮਾਰਚ, 2021:
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕਾਂਗਰਸ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤੇ ਜਾਣ ਖਿਲਾਫ ਰੋਸ ਪ੍ਰਗਟ ਕੀਤਾ ਤੇ ਉਸ ਸਮੇਂ ਵਿਧਾਨ ਸਭਾ ਵਿਚੋਂ ਵਾਕ ਆਊਟ ਕੀਤਾ ਜਦੋਂ ਮਾਮਲੇ ’ਤੇ ਬਾਰੀਕੀ ਨਾਲ ਚਰਚਾ ਲਈ ਪੇਸ਼ ਕੀਤਾ ਗਿਆ ਮਤਾ ਸਪੀਕਰ ਨੇ ਰੱਦ ਕਰ ਦਿੱਤਾ।

ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਿਧਾਇਕ ਅੱਜ ਸਵੇਰੇ ਵਿਧਾਨ ਸਭਾ ਦੇ ਬਾਹਰ ਇਕੱਤਰ ਹੋਏ ਤੇ ਕਾਂਗਰਸ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰੀ ਮੁਲਾਜ਼ਮਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਪੇ ਕਮਿਸ਼ਨ ਲਾਗੂ ਕਰੋ ਤੇ ਮੁਲਾਜ਼ਮਾਂ ਦਾ ਬਕਾਇਆ ਜਾਰੀ ਕਰੋ ਵਰਗੇ ਨਾਅਰੇ ਲਗਾ ਕੇ ਅਕਾਲੀ ਦਲ ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤੇ ਦਾ ਰੋਕਿਆ ਗਿਆ 6 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰੇ।

ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਨੇ ਜਾਣ ਬੁੱਝ ਕੇ ਛੇਵੇਂ ਤਨਖਾਹ ਕਮਿਸ਼ਨ ਦੇਣ ਤੋਂ ਰੋਕ ਰੱਖਿਆ ਹੈ ਤੇ ਵਾਰ ਵਾਰ ਇਸ ਦੀ ਮਿਆਦ ਵਿਚ ਵਾਧਾ ਕੀਤਾ ਜਾ ਰਿਹਾ ਹੈ ਤੇ ਕਮਿਸ਼ਨ ਨੁੰ ਆਪਣੀ ਰਿਪੋਰਟ ਪੇਸ਼ ਨਾ ਕਰਨ ਵਾਸਤੇ ਆਖਿਆ ਜਾ ਰਿਹਾ ਹੈ।

ਸ੍ਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰੇਗੀ ਪਰ ਚਾਰ ਸਾਲ ਬੀਤਣ ’ਤੇ ਵੀ ਅਜਿਹਾ ਨਹੀਂ ਕੀਤਾ ਗਿਆ।

ਵਿਧਾਇਕਾਂ ਨੇ ਮੰਗ ਕੀਤੀ ਕਿ ਸਾਰੇ ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦਿੱਤੇ ਜਾਣ ਤੇ ਇਹਨਾਂ ਨੂੰ ਕੇਂਦਰ ਸਰਕਾਰ ਅਨੁਸਾਰ ਘੱਟ ਤਨਖਾਹ ਸਕੇਲ ਦੇਣ ਦਾ ਮਤਲਬ ਸਰਕਾਰ ਵੱਲੋਂ ਇਹਨਾਂ ਨਾਲ ਵਿਤਕਰਾ ਕਰਨਾ ਹੈ। ਉੁਹਨਾਂ ਨੇ ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦੇ ਨਾਂ ’ਤੇ ਹਜ਼ਾਰਾਂ ਆਸਾਮੀਆਂ ਖਤਮ ਕੀਤੇ ਜਾਣ ਦੀ ਵੀ ਨਿਖੇਧੀ ਕੀਤੀ।

ਬਾਅਦ ਵਿਚ ਅਕਾਲੀ ਦਲ ਦੇ ਵਿਧਾਇਕਾਂ ਨੇ ਸਦਨ ਵਿਚ ਰੋਸ ਪ੍ਰਗਟ ਕੀਤਾ ਤੇ ਉਦੋਂ ਸਦਨ ਵਿਚੋਂ ਵਾਕ ਆਊਟ ਕੀਤਾ ਜਦੋਂ ਸਪੀਕਰ ਰਾਣਾ ਕੇ ਪੀ ਸਿੰਘ ਨੇ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਹੋ ਰਹੇ ਵਿਤਕਰੇ ’ਤੇ ਚਰਚਾ ਲਈ ਪੇਸ਼ ਕੀਤਾ ਗਿਆ ਮਤਾ ਰੱਦ ਕਰ ਦਿੱਤਾ।

ਅਕਾਲੀ ਦਲ ਦੇ ਵਿਧਾਇਕਾਂ ਨੇ ਸਪੀਕਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਇਹ ਕਹਿ ਕੇ ਮਤਾ ਰੱਦ ਕੀਤਾ ਹੈ ਕਿ ਇਹ ਚਲੰਤਾ ਮਾਮਲਾ ਨਹੀਂ ਹੈ। ਉਹਨਾਂ ਸਵਾਲ ਕੀਤਾ ਕਿ ਇਸ ਨਾਲੋਂ ਚਲੰਤ ਮਾਮਲਾ ਕੀ ਹੋ ਸਕਦਾ ਹੈ ਤੇ ਉਹਨਾਂ ਨੇ ਸਪੀਕਰ ’ਤੇ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...