Thursday, April 18, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੇ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ: ਸਿਰਸਾ ਵੱਲੋਂ ਭਾਈ ਕੇਹਰ ਸਿੰਘ ਦੇ ਪੁੱਤਰ ਚਰਨਜੀਤ ਸਿੰਘ ਨੂੰ ਜਿਤਾਉਣ ਦੀ ਅਪੀਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 12 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਹੈ ਤੇ ਹਮੇਸ਼ਾ ਕਰਦਾ ਰਹੇਗਾ।

ਇਥੇ ਵਾਰਡ ਨੰਬਰ 38 ਗ੍ਰੇਟਰ ਕੈਲਾਸ਼ ਵਿਚ ਸ਼ਹੀਦ ਭਾਈ ਕੇਹਰ ਸਿੰਘ ਦੇ ਪੁੱਤਰ ਸ੍ਰੀ ਚਰਨਜੀਤ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਹਮਲੇ ਨੁੰ ਨਹੀਂ ਭੁੱਲ ਸਕਦੀ ਤੇ ਨਾ ਹੀ ਇਸ ਹਮਲੇ ਦਾ ਬਦਲਾ ਲੈਣ ਵਾਲੇ ਭਾਈ ਕੇਹਰ ਸਿੰਘ ਦੀ ਸ਼ਹਾਦਤ ਭੁੱਲ ਸਕਦੀ ਹੈ। ਉਹਨਾਂ ਕਿਹਾ ਕਿ ਭਾਈ ਕੇਹਰ ਸਿੰਘ ਨੇ ਜੋ ਸ਼ਹਾਦਤ ਕੌਮ ਵਾਸਤੇ ਦਿੱਤੀ ਹੈ, ਉਸ ਵਾਸਤੇ ਰਹਿੰਦੀ ਦੁਨੀਆਂ ਤੱਕ ਉਹਨਾਂ ਦਾ ਨਾਂ ਬਣਿਆ ਰਹੇਗਾ ਤੇ ਕੌਮੀ ਹਮੇਸ਼ਾ ਉਹਨਾਂ ਦੀ ਰਿਣੀ ਰਹੇਗੀ।

ਉਹਨਾਂ ਕਿਹਾ ਕਿ ਅੱਜ ਉਹਨਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਉਹਨਾਂ ਦੇ ਫਰਜ਼ੰਦ ਚਰਨਜੀਤ ਸਿੰਘ ਨੂੰ ਭਾਰੀ ਬਹੁਮਤ ਨਾਲ ਗ੍ਰੇਟਰ ਕੈਲਾਸ਼ ਤੋਂ ਵੋਟਾਂ ਪਾ ਕੇ ਕਾਮਯਾਬ ਕਰੀਏ। ਉਹਨਾਂ ਕਿਹਾ ਕਿ ਚਰਨਜੀਤ ਸਿੰਘ ਜਿਥੇ ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਬਣ ਕੇ ਦਿੱਲੀ ਦੀਆਂ ਸੰਗਤਾਂ ਦੀ ਸੇਵਾ ਕਰੇਗਾ, ਉਥੇ ਹੀ ਸਮੁੱਚੇ ਦੇਸ਼ ਤੇ ਦੁਨੀਆਂ ਵਿਚ ਕੌਮ ਦੀ ਸੇਵਾ ਕਰੇਗਾ।

ਸਿਰਸਾ ਨੇ ਘਰ ਘਰ ਜਾ ਕੇ ਕੀਤਾ ਪ੍ਰਚਾਰ : ਇਸ ਦੌਰਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸਵੇਰੇ ਪਸ਼ਚਿਮ ਵਿਹਾਰ ਇਲਾਕੇ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਤੇ ਸੰਗਤਾਂ ਤੋਂ ਵੋਟਾਂ ਮੰਗੀਆਂ। ਦੇਰ ਸ਼ਾਮ ਉਹਨਾਂ ਨੇ ਪੰਜਾਬੀ ਬਾਗ ਵਿਚ ਇਕ ਮੀਟਿੰਗ ਨੁੰ ਵੀ ਸੰਬੋਧਨ ਕੀਤਾ।

ਕਾਲਕਾ ਨੇ ਵੀ ਕੀਤਾ ਘਰ ਘਰ ਜਾ ਕੇ ਚੋਣ ਪ੍ਰਚਾਰ : ਇਸ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵੀ ਅੱਜ ਸ਼ਾਮ ਤੁਗਲਕਾਬਾਦ ਇਨਾਕੇ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਤੇ ਆਪਣੇ ਵਾਸਤੇ ਵੋਟਾਂ ਮੰਗੀਆਂ।

ਉਹਨਾਂ ਨੇ ਸੰਗਤਾਂ ਨੁੰ ਮੌਜੂਦਾ ਟੀਮ ਵੱਲੋਂ ਕੀਤੇ ਕੰਮਾਂ ਨੁੰ ਵੇਖਦਿਆਂ ਇਕ ਵਾਰ ਫਿਰ ਤੋਂ ਸੇਵਾ ਕਰਨ ਦਾ ਮੌਕਾ ਦੇਣ ਦੀ ਅਪੀਲ ਕੀਤੀ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...